ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਨੇ ਖ਼ੂਨਦਾਨ ਕੈਂਪ ਲਾਇਆ
ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਨੇ ਖ਼ੂਨਦਾਨ ਕੈਂਪ ਲਾਇਆ
Publish Date: Sun, 22 Nov 2026 06:00 PM (IST)
Updated Date: Sun, 22 Nov 2026 06:04 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਮਾਨਵਤਾ ਦੀ ਸੇਵਾ ਨੂੰ ਸਮਰਪਿਤ ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਵੱਲੋਂ ਨਿਰੰਕਾਰੀ ਕਲੋਨੀ ਸਥਿਤ ਸੰਤ ਨਿਰੰਕਾਰੀ ਸਤਿਸੰਗ ਭਵਨ ਚ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦਾ ਉਦਘਾਟਨ ਅੰਮ੍ਰਿਤਸਰ ਜ਼ੋਨ ਦੇ ਜ਼ੋਨਲ ਇੰਚਾਰਜ ਰਾਕੇਸ਼ ਸੇਠੀ ਨੇ ਕੀਤਾ। ਇਸ ਦੌਰਾਨ ਸ਼ਰਧਾਲੂਆਂ ਨੇ ਉਤਸ਼ਾਹਪੂਰਵਕ ਭਾਗ ਲੈਂਦਿਆਂ 195 ਯੂਨਿਟ ਖ਼ੂਨਦਾਨ ਕੀਤਾ। ਇਹ ਖ਼ੂਨ ਸਿਵਲ ਹਸਪਤਾਲ ਅਤੇ ਗੁਰੂ ਨਾਨਕ ਦੇਵ ਹਸਪਤਾਲ ਦੀਆਂ ਮੈਡੀਕਲ ਟੀਮਾਂ ਦੇ ਸਹਿਯੋਗ ਨਾਲ ਇਕੱਠਾ ਕੀਤਾ ਗਿਆ। ਸਤਿਸੰਗ ਨੂੰ ਸੰਬੋਧਨ ਕਰਦਿਆਂ ਰਾਕੇਸ਼ ਸੇਠੀ ਨੇ ਕਿਹਾ ਕਿ ਸਤਿਗੁਰੂ ਮਾਤਾ ਸੁਦੀਕਸ਼ਾ ਮਹਾਰਾਜ ਦੀ ਪ੍ਰੇਰਨਾ ਨਾਲ ਯੁਵਾ ਅਤੇ ਸੰਗਤ ਨਿਸਵਾਰਥ ਭਾਵ ਨਾਲ ਮਾਨਵਤਾ ਦੀ ਸੇਵਾ ਚ ਜੁਟੇ ਹਨ। ਉਨ੍ਹਾਂ ਨੇ ਸਤਿਗੁਰੂ ਬਾਬਾ ਹਰਦੇਵ ਸਿੰਘ ਮਹਾਰਾਜ ਦੇ ਸੰਦੇਸ਼ ‘ਖ਼ੂਨ ਨਾੜੀਆਂ ਚ ਵਹਿਣਾ ਚਾਹੀਦਾ ਹੈ, ਨਾਲੀਆਂ ਚ ਨਹੀਂ’ ਦਾ ਸਮਰਨ ਕਰਾਉਂਦਿਆਂ ਕਿਹਾ ਕਿ ਨਿਰੰਕਾਰੀ ਰਾਜਪਿਤਾ ਰਮਿਤ ਨੇ ਵੀ ਖ਼ੁਦ ਖ਼ੂਨਦਾਨ ਕਰਕੇ ਸੇਵਾ ਦੀ ਮਿਸਾਲ ਪੇਸ਼ ਕੀਤੀ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਮਿਸ਼ਨ ਪਿਛਲੇ 40 ਸਾਲਾਂ ਚ ਦੇਸ਼ ਭਰ ਚ 9,174 ਕੈਂਪਾਂ ਦੇ ਮਾਧਿਅਮ ਰਾਹੀਂ 15 ਲੱਖ ਯੂਨਿਟ ਤੋਂ ਵੱਧ ਖ਼ੂਨ ਇਕੱਠਾ ਕਰ ਚੁੱਕਾ ਹੈ। ਇਸ ਮੌਕੇ ਤੇ ਸੇਵਾਦਲ ਦੇ ਸਵੈਸੇਵਕਾਂ ਅਤੇ ਮੈਡੀਕਲ ਟੀਮਾਂ ਦਾ ਧੰਨਵਾਦ ਵਿਅਕਤ ਕੀਤਾ ਗਿਆ।