ਸੁਖਬੀਰ ਸਿੰਘ ਨੇ ਨਵੇਂ ਡੀਐੱਸਪੀ ਜੰਡਿਆਲਾ ਗੁਰੂ ਵਜੋਂ ਸੰਭਾਲਿਆ ਅਹੁਦਾ ਸੁਖਬੀਰ ਸਿੰਘ ਨੇ ਨਵੇਂ ਡੀਐੱਸਪੀ ਜੰਡਿਆਲਾ ਗੁਰੂ ਵਜੋਂ ਸੰਭਾਲਿਆ ਅਹੁਦਾ
Publish Date: Sat, 28 Nov 2026 05:31 PM (IST)
Updated Date: Sun, 29 Nov 2026 04:02 AM (IST)
ਕੈਪਸ਼ਨ : ਡੀਐੱਸਪੀ ਸੁਖਬੀਰ ਸਿੰਘ। ਫੋਟੋ-22 ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਸਬ ਡਵੀਜ਼ਨ ਜੰਡਿਆਲਾ ਗੁਰੂ ਦੇ ਨਵ-ਨਿਯੁਕਤ ਡੀਐੱਸਪੀ ਸੁਖਬੀਰ ਸਿੰਘ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਹਾਲਤ ਵਿਚ ਬਰਕਰਾਰ ਰੱਖਿਆ ਜਾਵੇਗਾ ਅਤੇ ਇਸ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ। ਡੀਐੱਸਪੀ ਸੁਖਬੀਰ ਸਿੰਘ ਨੇ ਇਲਾਕੇ ਵਿਚ ਸਰਗਰਮ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਨੂੰ ਸਿੱਧੀ ਅਤੇ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਜਾਂ ਤਾਂ ਆਪਣੇ ਗੈਰ-ਕਾਨੂੰਨੀ ਕੰਮ ਛੱਡ ਦੇਣ ਜਾਂ ਫਿਰ ਇਲਾਕਾ ਛੱਡ ਕੇ ਚਲੇ ਜਾਣ, ਨਹੀਂ ਤਾਂ ਉਨ੍ਹਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਆਮ ਲੋਕਾਂ ਨੂੰ ਪੁਲਿਸ ਦਾ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਕੋਲ ਇਲਾਕੇ ਦੇ ਕਿਸੇ ਗੈਰ-ਸਮਾਜਿਕ ਅਨਸਰ ਜਾਂ ਨਸ਼ਾ ਤਸਕਰ ਬਾਰੇ ਕੋਈ ਜਾਣਕਾਰੀ ਹੈ, ਤਾਂ ਉਹ ਬਿਨਾਂ ਕਿਸੇ ਡਰ ਦੇ ਪੁਲਿਸ ਨਾਲ ਸਾਂਝੀ ਕਰੇ। ਉਨ੍ਹਾਂ ਭਰੋਸਾ ਦਿਵਾਇਆ ਕਿ ਇਤਲਾਹ ਦੇਣ ਵਾਲੇ ਵਿਅਕਤੀ ਦਾ ਨਾਮ ਅਤੇ ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ। ਅੰਤ ਵਿਚ ਡੀਐੱਸਪੀ ਸੁਖਬੀਰ ਸਿੰਘ ਨੇ ਕਿਹਾ ਕਿ ਇਲਾਕਾ ਨਿਵਾਸੀ ਕਿਸੇ ਵੀ ਮੁਸ਼ਕਲ ਦੀ ਘੜੀ ਵਿਚ ਉਨ੍ਹਾਂ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ ਅਤੇ ਉਹ ਜਨਤਾ ਦੀ ਸੇਵਾ ਤੇ ਸੁਰੱਖਿਆ ਲਈ ਹਮੇਸ਼ਾਂ ਤਤਪਰ ਹਨ।