- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰ। ੋੇੱਿ ੱਿ

ਫੋਟੋ:7
ਕੈਪਸਨ : ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਮੀਟਿੰਗ ਦੌਰਾਨ ਰੋਹ ਭਰਪੂਰ ਨਾਅਰੇਬਾਜ਼ੀ ਕਰਦੇ ਹੋਏ ਸੂਬਾ ਪ੍ਰਧਾਨ ਕ੍ਰਿਸ਼ਨ ਸਿੰਘ ਔਲਖ, ਕੁੰਦਨ ਲਾਲ ਹਰੀਆਂ, ਸੁਖਪਾਲ ਸਿੰਘ ਮਜੀਠਾ, ਰਘਬੀਰ ਸਿੰਘ ਮਜੀਠਾ, ਹਰਜੀਤ ਸਿੰਘ ਮਜੀਠਾ ਤੇ ਹੋਰ।
ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ
ਮਜੀਠਾ : ਟੈਕਨੀਕਲ ਸਰਵਿਸਜ਼ ਯੂਨੀਅਨ ਰਜਿ: ਸੂਬਾ ਕਮੇਟੀ ਦੇ ਫੈਸਲੇ ਮੁਤਾਬਕ ਸਬ ਡਵੀਜ਼ਨ ਮਜੀਠਾ 1 ਤੇ 2 ਦੀ ਜਨਰਲ ਬਾਡੀ ਮੀਟਿੰਗ ਪ੍ਰਧਾਨ ਕਮਲ ਸ਼ਰਮਾ ਤੇ ਸੰਦੀਪ ਸਿੰਘ ਨਾਗ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ, ਜਿਸ ’ਚ ਸੂਬਾ ਵਰਕਿੰਗ ਕਮੇਟੀ ਦੇ ਫੈਸਲੇ ਅਨੁਸਾਰ 3 ਤੇ 4 ਦਸੰਬਰ ਨੂੰ 2 ਦਿਨ ਦੀ ਸਮੂਹਿਕ ਛੂੱਟੀ ਭਰਨ ਦੀ ਤਿਆਰੀ ਕੀਤੀ ਗਈ। ਇਸ ਮੌਕੇ ਆਗੂਆਂ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਤੋਂ ਮੰਗ ਕੀਤੀ ਕਿ ਨਿਜੀਕਰਨ ਦੀ ਨੀਤੀ ਰੱਦ ਕੀਤੀ ਜਾਵੇ, ਠੇਕਾ ਪ੍ਰਣਾਲੀ ਰੱਦ ਕੀਤੀ ਜਾਵੇ, 15-01-2015 ਤੇ 17-07-2020 ਦੇ ਮੁਲਾਜ਼ਮ ਵਿਰੋਧੀ ਪੱਤਰ ਰੱਦ ਕੀਤੇ ਜਾਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ। ਬਰਾਬਰ ਕੰਮ ਬਰਾਬਰ ਤਨਖ਼ਾਹ ਲਾਗੂ ਕੀਤੀ ਜਾਵੇ, ਆਰਟੀਐਮ ਤੋਂ ਤਰੱਕੀ ਪ੍ਰਾਪਤ ਕਾਮਿਆਂ ਨੂੰ 35,400 ਦਾ ਸਕੇਲ ਜਾਰੀ ਕੀਤਾ ਜਾਵੇ, ਡੀਏ ਦਾ ਬਕਾਇਆ ਛੇਤੀ ਲਾਗੂ ਕੀਤਾ ਜਾਵੇ, ਕੰਮ ਦਿਹਾੜੀ 8 ਘੰਟੇ ਤੋਂ 12 ਘੰਟੇ ਕਰਨ ਦਾ ਨੋਟੀਫਿਕੇਸ਼ਨ ਤੇ 4 ਲੇਬਰ ਕੋਡ ਰੱਦ ਕਰਕੇ ਪੁਰਾਣੇ ਕਿਰਤ ਕਾਨੂੰਨ ਬਹਾਲ ਰੱਖੇ ਜਾਣ, ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇ। ਆਗੂਆਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸੂਬਾ ਕਮੇਟੀ ਨੂੰ ਮੀਟਿੰਗ ਦੇ ਕੇ ਮੰਗਾਂ ਮਸਲੇ ਹੱਲ ਨਾ ਕੀਤੇ ਤਾਂ ਸੰਘਰਸ਼ ਨੂੰ ਤਿੱਖਿਆਂ ਕਰਦਿਆਂ ਸਮੂਹਿਕ ਛੁੱਟੀ ਵਿੱਚ ਵਾਧਾ ਕੀਤਾ ਜਾਵੇਗਾ, ਜਿਸ ਤੋਂ ਨਿਕਲਣ ਵਾਲੇ ਸਿੱਟਿਆਂ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੇ ਪਾਵਰਕਾਮ ਮੈਨੇਜਮੈਂਟ ਦੀ ਹੋਵੇਗੀ। ਇਸ ਮੌਕੇ ਮੀਟਿੰਗ ਨੂੰ ਸੂਬਾ ਪ੍ਰਧਾਨ ਕ੍ਰਿਸ਼ਨ ਸਿੰਘ ਔਲਖ, ਕੁੰਦਨ ਲਾਲ ਹਰੀਆਂ, ਸੁਖਪਾਲ ਸਿੰਘ ਮਜੀਠਾ, ਰਘਬੀਰ ਸਿੰਘ ਮਜੀਠਾ, ਹਰਜੀਤ ਸਿੰਘ ਮਜੀਠਾ, ਗੁਰਪ੍ਰੀਤ ਸਿੰਘ ਸੋਹੀਆਂ, ਵਿਪਨ ਕੁਮਾਰ, ਗੁਰਨਾਮ ਸਿੰਘ, ਅੰਕੁਰ ਅਤੇ ਪੈਨਸ਼ਨਰਜ ਐਸੋਸੀਏਸ਼ਨ ਦੇ ਰਾਮ ਲੁਭਾਇਆ ਨੇ ਸੰਬੋਧਨ ਕੀਤਾ।