ਦਸਮੇਸ਼ ਸਕੂਲ ਦਾ 10ਵੀਂ ਦਾ ਨਤੀਜਾ ਰਿਹਾ ਸ਼ਾਨਦਾਰ
ਦਸਮੇਸ਼ ਸਕੂਲ ਦਾ 10ਵੀਂ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Thu, 14 May 2026 04:48 PM (IST)
Updated Date: Fri, 15 May 2026 04:03 AM (IST)

ਫੋਟੋ-33 ਕੈਪਸ਼ਨ : ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਹਿਤਾ ਚੌਂਕ ਦੀਆਂ ਹੋਣਹਾਰ ਵਿਦਿਆਰਥਣਾਂ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਸਕੂਲ ਦੇ ਚੇਅਰਮੈਨ ਗੁਰਦੀਪ ਸਿੰਘ ਰੰਧਾਵਾ ਅਤੇ ਹੋਰ। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਹਿਤਾ ਚੌਂਕ ਦਾ 10ਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ। 10ਵੀਂ ਕਲਾਸ ਦੇ ਕੁੱਲ 141 ਵਿਦਿਆਰਥੀਆਂ ਨੇ ਆਪਣੀ ਬੋਰਡ ਦੀ ਪ੍ਰੀਖਿਆ ਦਿੱਤੀ, ਜਿਨ੍ਹਾਂ ’ਚੋਂ 122 ਵਿਦਿਆਰਥੀ ਫਸਟ ਡਵੀਜ਼ਨ ਲੈ ਕੇ ਪਾਸ ਹੋਏ ਤੇ 19 ਵਿਦਿਆਰਥੀਆਂ ਨੇ ਸੈਕੰਡ ਡਵੀਜ਼ਨ ਲਈ। ਜਿਨ੍ਹਾਂ ’ਚੋਂ ਨਵਦੀਪ ਕੌਰ ਨੇ 612/650 (94.1 ਫ਼ੀਸਦੀ) ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਨਿਮਰਤ ਕੌਰ ਨੇ 610/650 (93.8 ਫ਼ੀਸਦੀ) ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਤੇ ਸਨੇਹਪ੍ਰੀਤ ਕੌਰ ਨੇ 606/650 (93.2 ਫ਼ੀਸਦੀ) ਅੰਕ ਪ੍ਰਾਪਤ ਕਰਕੇ ਸਕੂਲ ਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ 12 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਉੱਪਰ ਨੰਬਰ ਲਏ ਅਤੇ 30 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਉੱਪਰ, 40 ਵਿਦਿਆਰਥੀਆਂ ਨੇ 70 ਫ਼ੀਸਦੀ ਤੋਂ ਉੱਪਰ ਅੰਕ ਲਏ ਅਤੇ 59 ਵਿਦਿਆਰਥੀਆਂ ਨੇ 60 ਫ਼ੀਸਦੀ ਤੋਂ ਉੱਪਰ ਅੰਕ ਪ੍ਰਾਪਤ ਕਰਕੇ ਸਫਲਤਾ ਪ੍ਰਾਪਤ ਕੀਤੀ। ਸਕੂਲ ਦੇ ਚੇਅਰਮੈਨ ਗੁਰਦੀਪ ਸਿੰਘ ਰੰਧਾਵਾ ਨੇ ਸਮੁੱਚੇ ਸਟਾਫ ਨੂੰ 100 ਫੀਸਦੀ ਨਤੀਜਾ ਆਉਣ ਤੇ ਵਧਾਈ ਦਿੱਤੀ। ਇਸ ਮੌਕੇ ਪ੍ਰਿੰ: ਗੁਰਬੀਤ ਕੌਰ, ਡਾਇਰੈਕਟਰ ਹਰਪ੍ਰੀਤ ਕੌਰ, ਕੋਆਰਡੀਨੇਟਰ ਅੰਮ੍ਰਿਤਪਾਲ ਸਿੰਘ, ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।