ਆਮ ਆਦਮੀ ਪਾਰਟੀ ਤੇ ਸਮਰਥਕਾਂ ਨੇ ਬੈਂਡ ਵਜਾ ਕੇ ਪ੍ਰਤਾਪ ਸਿੰਘ ਬਾਜਵਾ ਵਿਰੁੱਧ ਕੀਤਾ ਪ੍ਰਦਰਸ਼ਨ
ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਿੱਚ ਭਾਰੀ ਰੋਸ ਚੱਲ ਰਿਹਾ ਹੈ ਅੱਜ ਵੱਖ-ਵੱਖ ਥਾਵਾਂ ਤੇ ਬੈਡ ਵਜਾ ਕੇ ਪ੍ਰਤਾਪ ਸਿੰਘ ਬਾਜਵਾ ਦੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਸੰਦਰਭ 'ਚ ਅੰਮ੍ਰਿਤਸਰ ਸਥਿਤ ਹਾਲ ਗੇਟ ਦੇ ਬਾਹਰ ਆਮ ਆਦਮੀ ਪਾਰਟੀ ਦੇ ਸਮਰਥਕਾਂ ਵੱਲੋਂ ਬੈਂਡ ਵਜਾ ਕੇ ਪ੍ਰਤਾਪ ਸਿੰਘ ਬਾਜਵਾ ਦੇ ਵਿਰੁੱਧ ਭਾਰੀ ਰੋਸ ਪ੍ਰਦਰਸ਼ਨ ਕੀਤਾ ਗਿਆ।
Publish Date: Fri, 13 Feb 2026 12:13 PM (IST)
Updated Date: Fri, 13 Feb 2026 12:16 PM (IST)
ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ : ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਕਾਂਗਰਸ ਵੱਲੋਂ ਪਿਛਲੇ ਦਿਨੀਂ ਜੰਡਿਆਲਾ ਗੁਰੂ ਦਾਣਾ ਮੰਡੀ ਵਿਖੇ ਕੀਤੀ ਗਈ ਰੈਲੀ ਦਰਮਿਆਨ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲ ਇਸ਼ਾਰਾ ਕਰਦਿਆ ਬੈਂਡ ਵਜਾਉਣ ਦਾ ਬਿਆਨ ਦਿੱਤਾ ਸੀ। ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਿੱਚ ਭਾਰੀ ਰੋਸ ਚੱਲ ਰਿਹਾ ਹੈ ਅੱਜ ਵੱਖ-ਵੱਖ ਥਾਵਾਂ ਤੇ ਬੈਡ ਵਜਾ ਕੇ ਪ੍ਰਤਾਪ ਸਿੰਘ ਬਾਜਵਾ ਦੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਸੰਦਰਭ 'ਚ ਅੰਮ੍ਰਿਤਸਰ ਸਥਿਤ ਹਾਲ ਗੇਟ ਦੇ ਬਾਹਰ ਆਮ ਆਦਮੀ ਪਾਰਟੀ ਦੇ ਸਮਰਥਕਾਂ ਵੱਲੋਂ ਬੈਂਡ ਵਜਾ ਕੇ ਪ੍ਰਤਾਪ ਸਿੰਘ ਬਾਜਵਾ ਦੇ ਵਿਰੁੱਧ ਭਾਰੀ ਰੋਸ ਪ੍ਰਦਰਸ਼ਨ ਕੀਤਾ ਗਿਆ।