‘ਆਪ’ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ : ਜਸਵੰਤ ਕੌਰ ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਸਾਬਕਾ ਐਸਪੀ ਅਤੇ ਆਮ ਆਦਮੀ ਪਾਰਟੀ ਦੀ ਆਗੂ ਜਸਵੰਤ ਕੌਰ ਨੇ ਵਿਧਾਨ ਸਭਾ ਚੋਣਾਂ ਦੀ ਤਿਆਰੀ ਲਈ ਜੀਐੱਨਡੀਯੂ ਮਾਰਕੀਟ ਵਿਚ ਐਡਵਾਈਸ ਸਟੂਡੀਓ (ਫਲੈਕਸ ਪ੍ਰਿੰਟਰ) ਦੇ ਮਾਲਕ ਰਾਘਵ ਅਰੋੜਾ ਅਤੇ
Publish Date: Fri, 11 Sep 2026 04:15 PM (IST)
Updated Date: Fri, 11 Sep 2026 04:16 PM (IST)
ਰਾਘਵ ਅਰੋੜਾ ਤੇ ਰਾਕੇਸ਼ ਸ਼ਰਮਾ ਨੇ ਜਸਵੰਤ ਕੌਰ ਨੂੰ ਕੀਤਾ ਸਨਮਾਨਿਤ ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਸਾਬਕਾ ਐਸਪੀ ਅਤੇ ਆਮ ਆਦਮੀ ਪਾਰਟੀ ਦੀ ਆਗੂ ਜਸਵੰਤ ਕੌਰ ਨੇ ਵਿਧਾਨ ਸਭਾ ਚੋਣਾਂ ਦੀ ਤਿਆਰੀ ਲਈ ਜੀਐੱਨਡੀਯੂ ਮਾਰਕੀਟ ਵਿਚ ਐਡਵਾਈਸ ਸਟੂਡੀਓ (ਫਲੈਕਸ ਪ੍ਰਿੰਟਰ) ਦੇ ਮਾਲਕ ਰਾਘਵ ਅਰੋੜਾ ਅਤੇ ਕਵਿੰਜ਼ਲੈਂਡ ਇਮੀਗ੍ਰੇਸ਼ਨ ਦੇ ਐੱਮਡੀ ਰਾਕੇਸ਼ ਸ਼ਰਮਾ ਦੀ ਅਗਵਾਈ ਵਿਚ ਵਰਕਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪ ਦੀਆਂ ਨੀਤੀਆਂ ਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ। ਜਸਵੰਤ ਕੌਰ ਨੇ ਕਿਹਾ ਕਿ ਆਪ ਸਰਕਾਰ ਨੇ ਪੰਜਾਬ ਚੋਣਾਂ ਦੌਰਾਨ ਕੀਤੇ ਗਏ ਹਰ ਵਾਅਦੇ ਨੂੰ ਪੂਰਾ ਕੀਤਾ ਹੈ, ਜਦੋਂ ਕਿ ਲੰਬੇ ਸਮੇਂ ਤੋਂ ਸੱਤਾ ਵਿਚ ਰਹਿਣ ਵਾਲੇ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਨੇ ਲੋਕਾਂ ਨੂੰ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਮੁਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਹਰ ਵਰਗ ਦੀ ਭਲਾਈ ਲਈ ਵੱਖ-ਵੱਖ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਆਪ ਸਰਕਾਰ ਦੇ ਲੋਕ ਭਲਾਈ ਸਕੀਮਾਂ ਤਹਿਤ ਕੀਤੇ ਗਏ ਕੰਮਾਂ ਬਾਰੇ ਜਾਣਕਾਰੀ ਦਿੱਤੀ, ਜਿਸ ਵਿਚ ਪੰਜਾਬ ਦੇ ਲੋਕਾਂ ਲਈ ਮੁਫ਼ਤ ਬਿਜਲੀ, ਔਰਤਾਂ ਦਾ ਸਤਿਕਾਰ, ਬੱਚਿਆਂ ਲਈ ਮਿਆਰੀ ਸਿੱਖਿਆ ਅਤੇ ਸਿਹਤ ਸਹੂਲਤਾਂ, ਬਜ਼ੁਰਗਾਂ ਲਈ ਮੁਫ਼ਤ ਤੀਰਥ ਯਾਤਰਾ ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਜਿੱਤ ਦੇ ਆਪਣੇ ਟੀਚੇ ਨੂੰ ਪ੍ਰਾਪਤ ਕਰਨ ਲਈ ਪਾਰਟੀ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰੇਗੀ। ਇਸ ਮੌਕੇ ਤੇ ਜਸਵੰਤ ਕੌਰ ਨੂੰ ਵੀ ਰਾਘਵ ਅਰੋੜਾ ਅਤੇ ਰਾਕੇਸ਼ ਸ਼ਰਮਾ ਨੇ ਸਨਮਾਨਿਤ ਵੀ ਕੀਤਾ। ਇਸ ਮੌਕੇ ਤੇ ਸਮਾਜ ਸੇਵਕ ਗੀਤਾ ਭੱਲਾ, ਸੀਮਾ ਅਰੋੜਾ, ਜਸ਼ਨਦੀਪ ਸਿੰਘ, ਬਲਦੀਪ ਗਰੇਵਾਲ ਆਦਿ ਮੌਜੂਦ ਸਨ।