- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਔਜਲਾ ਨੇ ਨਗਰ ਕੌਂਸਲ ਅਤੇ ਨਗਰ ਪੰਚਾਇਤ ਪ੍ਰਧਾਨ ਚੋਣਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਕਪੂਰਥਲਾ, ਮੋਰਿੰਡਾ ਅਤੇ ਚਮਕੌਰ ਸਾਹਿਬ ਵਿੱਚ ਕਾਂਗਰਸ ਕੋਲ ਬਹੁਮਤ ਹੋਣ ਦੇ ਬਾਵਜੂਦ 'ਆਪ' ਦੇ ਉਮੀਦਵਾਰ ਪ੍ਰਧਾਨ ਬਣੇ, ਜੋ ਲੋਕਤੰਤਰ ਦੀ ਭਾਵਨਾ ਦੇ ਉਲਟ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਸ ਬਾਰੇ ਸਪੱਸ਼ਟੀਕਰਨ ਮੰਗਿਆ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ: ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪੰਜਾਬ ਵਿੱਚ ਨਸ਼ਿਆਂ, ਗੈਂਗਸਟਰਵਾਦ ਅਤੇ ਕਾਨੂੰਨ-ਵਿਵਸਥਾ ਦੇ ਮੁੱਦੇ 'ਤੇ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਦੇ ਨਾਲ-ਨਾਲ ਪੁਲਿਸ ਤੰਤਰ ਅੰਦਰ ਭ੍ਰਿਸ਼ਟਾਚਾਰ ਖ਼ਿਲਾਫ਼ ਵੀ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਿਆਂ ਅਤੇ ਜਬਰੀ ਵਸੂਲੀ ਦੇ ਕਈ ਮਾਮਲਿਆਂ ਵਿੱਚ ਕੁਝ ਪੁਲਿਸ ਕਰਮਚਾਰੀਆਂ ਦੀ ਮਿਲੀਭੁਗਤ ਦੀਆਂ ਸ਼ਿਕਾਇਤਾਂ ਸਾਹਮਣੇ ਆਉਂਦੀਆਂ ਰਹੀਆਂ ਹਨ।
ਔਜਲਾ ਨੇ ਨਗਰ ਕੌਂਸਲ ਅਤੇ ਨਗਰ ਪੰਚਾਇਤ ਪ੍ਰਧਾਨ ਚੋਣਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਕਪੂਰਥਲਾ, ਮੋਰਿੰਡਾ ਅਤੇ ਚਮਕੌਰ ਸਾਹਿਬ ਵਿੱਚ ਕਾਂਗਰਸ ਕੋਲ ਬਹੁਮਤ ਹੋਣ ਦੇ ਬਾਵਜੂਦ 'ਆਪ' ਦੇ ਉਮੀਦਵਾਰ ਪ੍ਰਧਾਨ ਬਣੇ, ਜੋ ਲੋਕਤੰਤਰ ਦੀ ਭਾਵਨਾ ਦੇ ਉਲਟ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਸ ਬਾਰੇ ਸਪੱਸ਼ਟੀਕਰਨ ਮੰਗਿਆ।
ਉਨ੍ਹਾਂ ਫ਼ਿਲਮ 'ਸਤਲੁਜ' ਦੇ ਵਿਵਾਦ 'ਤੇ ਭਾਜਪਾ ਨੂੰ ਵੀ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਜੇ ਇਤਰਾਜ਼ ਸਨ ਤਾਂ ਰਿਲੀਜ਼ ਤੋਂ ਪਹਿਲਾਂ ਸੈਂਸਰ ਬੋਰਡ ਪੱਧਰ 'ਤੇ ਉਠਾਏ ਜਾਣੇ ਚਾਹੀਦੇ ਸਨ। ਔਜਲਾ ਨੇ ਅੱਤਵਾਦ ਦੇ ਦੌਰ ਬਾਰੇ ਵ੍ਹਾਈਟ ਪੇਪਰ ਜਾਰੀ ਕਰਨ, ਜੇਲ੍ਹਾਂ ਵਿੱਚ ਸੁਧਾਰ ਅਤੇ ਕਾਨੂੰਨ-ਵਿਵਸਥਾ ਮਜ਼ਬੂਤ ਕਰਨ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਰੁਜ਼ਗਾਰ, ਸਿੱਖਿਆ, ਕਿਸਾਨ ਭਲਾਈ ਅਤੇ ਸੁਰੱਖਿਆ ਵਰਗੇ ਅਸਲ ਮੁੱਦਿਆਂ 'ਤੇ ਕੰਮ ਕਰਨ ਵਾਲੀ ਰਾਜਨੀਤੀ ਚਾਹੁੰਦੇ ਹਨ।