- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੁਧਿਆਣਾ ਦੇ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨਾਲ ਸਬੰਧਤ ਮਾਮਲੇ ਵਿੱਚ, ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗੂ ਸਪੱਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਨਿੱਜੀ ਤੌਰ 'ਤੇ ਪੇਸ਼ ਹੋਣ ਲਈ ਪਹੁੰਚੇ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਹੁਕਮਾਂ 'ਤੇ, ਵਿਧਾਇਕਾਂ ਨੂੰ ਸ਼ੁੱਕਰਵਾਰ ਸਵੇਰੇ 1 ਵਜੇ ਪੇਸ਼ ਹੋਣ ਲਈ ਪੱਤਰ ਜਾਰੀ ਕੀਤੇ ਗਏ ਹਨ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਲੁਧਿਆਣਾ ਦੇ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨਾਲ ਸਬੰਧਤ ਮਾਮਲੇ ਵਿੱਚ, ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗੂ ਸਪੱਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਨਿੱਜੀ ਤੌਰ 'ਤੇ ਪੇਸ਼ ਹੋਣ ਲਈ ਪਹੁੰਚੇ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਹੁਕਮਾਂ 'ਤੇ, ਵਿਧਾਇਕਾਂ ਨੂੰ ਸ਼ੁੱਕਰਵਾਰ ਸਵੇਰੇ 1 ਵਜੇ ਪੇਸ਼ ਹੋਣ ਲਈ ਪੱਤਰ ਜਾਰੀ ਕੀਤੇ ਗਏ ਹਨ।
ਇਨ੍ਹਾਂ ਵਿਧਾਇਕਾਂ ਅਤੇ ਆਗੂਆਂ ਨੂੰ ਪਹਿਲਾਂ ਵੀਰਵਾਰ ਨੂੰ ਦੁਪਹਿਰ 12 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਣ ਲਈ ਤਲਬ ਕੀਤਾ ਗਿਆ ਸੀ। ਨਸ਼ਿਆਂ ਵਿਰੁੱਧ ਬੋਲਣ ਵਾਲੇ ਮਾਨਸਾ ਦੇ ਪਰਵਿੰਦਰ ਸਿੰਘ ਦੇ ਪਰਿਵਾਰ ਨੇ ਉਨ੍ਹਾਂ ਦੇ ਕਤਲ ਦੇ ਵਿਰੋਧ ਵਿੱਚ ਵੀਰਵਾਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ। ਇਸ ਦੇ ਮੱਦੇਨਜ਼ਰ, ਉਨ੍ਹਾਂ ਦੀ ਪੇਸ਼ੀ ਅੱਜ ਗਈ ਹੈ।