ਜੰਡਿਆਲਾ ਗੁਰੂ ’ਚ ‘ਆਪ’ ਨੂੰ ਝਟਕਾ, ਸੀਨੀਅਰ ਵਲੰਟੀਅਰ ਸਾਥੀਆਂ ਸਮੇਤ ਕਾਂਗਰਸ ’ਚ ਸ਼ਾਮਲ
ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਪਾਰਟੀ ਦੇ ਕਈ ਸੀਨੀਅਰ ਵਲੰਟੀਅਰਾਂ ਨੇ ਪਾਰਟੀ ਛੱਡ ਕੇ ਕਾਂਗਰਸ
Publish Date: Wed, 22 Apr 2026 04:12 PM (IST)
Updated Date: Wed, 22 Apr 2026 04:16 PM (IST)

ਰਾਜਾ ਵੜਿੰਗ ਤੇ ਡੈਨੀ ਬੰਡਾਲਾ ਦੀ ਅਗਵਾਈ ਹੇਠ ਸ਼ਮੂਲੀਅਤ, ਜਗਰੂਪ ਸਿੰਘ ਰੂਬੀ ਦੀ ਅਗਵਾਈ ’ਚ ਵੱਡੀ ਤਬਦੀਲੀ ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਪਾਰਟੀ ਦੇ ਕਈ ਸੀਨੀਅਰ ਵਲੰਟੀਅਰਾਂ ਨੇ ਪਾਰਟੀ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਇਹ ਸ਼ਮੂਲੀਅਤ ਹਲਕੇ ਦੇ ਸੀਨੀਅਰ ਆਗੂ ਜਗਰੂਪ ਸਿੰਘ ਰੂਬੀ ਦੀ ਅਗਵਾਈ ਹੇਠ ਹੋਈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਐਮਐਲਏ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਯੋਗ ਅਗਵਾਈ ਹੇਠ ਜਗਰੂਪ ਸਿੰਘ ਰੂਬੀ ਤਜਿੰਦਰ ਸਿੰਘ ਚੰਦੀ, ਬਲਜਿੰਦਰ ਸਿੰਘ ਹੁੰਦਲ, ਸੰਦੀਪ ਸਿੰਘ ਚੌਹਾਨ, ਅਰਸ਼ਦੀਪ ਸਿੰਘ ਖੇਲਾ ਅਤੇ ਅਮਰਜੀਤ ਸਿੰਘ ਚੌਹਾਨ ਸਮੇਤ ਕਈ ਵਰਕਰਾਂ ਨੇ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕੀਤੀ। ਨਵੇਂ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਹਿਤੈਸ਼ੀ ਸੋਚ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਲਗਨ ਨਾਲ ਕੰਮ ਕਰਨਗੇ। ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਐਮਐਲਏ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਨਵੇਂ ਸ਼ਾਮਲ ਹੋਏ ਆਗੂਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕ-ਹਿਤੈਸ਼ੀ ਨੀਤੀਆਂ ਤੇ ਚੱਲਦੀ ਆਈ ਹੈ ਅਤੇ ਹਰ ਵਰਕਰ ਨੂੰ ਪੂਰਾ ਮਾਣ-ਸਨਮਾਨ ਦਿੰਦੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਆਗੂ ਅੱਜ ਪਾਰਟੀ ਵਿੱਚ ਸ਼ਾਮਲ ਹੋਏ ਹਨ, ਉਨ੍ਹਾਂ ਦੀ ਮਿਹਨਤ ਅਤੇ ਤਜਰਬੇ ਨਾਲ ਹਲਕੇ ਵਿੱਚ ਕਾਂਗਰਸ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਮੌਜੂਦਾ ਸਰਕਾਰ ਤੋਂ ਨਿਰਾਸ਼ ਹੋ ਕੇ ਲੋਕ ਵੱਡੀ ਗਿਣਤੀ ਵਿਚ ਕਾਂਗਰਸ ਨਾਲ ਜੁੜ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਪਾਰਟੀ ਨੂੰ ਹੋਰ ਵੱਡਾ ਸਮਰਥਨ ਮਿਲੇਗਾ। ਇਸ ਮੌਕੇ ਪੰਜਾਬ ਇੰਟਕ ਦੇ ਪ੍ਰਧਾਨ ਸੁਰਿੰਦਰ ਸ਼ਰਮਾ, ਕਸ਼ਮੀਰ ਸਿੰਘ ਜਾਣੀਆਂ ਸਾਬਕਾ ਚੇਅਰਮੈਨ, ਮਨਜੀਤ ਸਿੰਘ ਚੌਹਾਨ ਬਲਾਕ ਸੰਮਤੀ ਮੈਂਬਰ, ਅਮਰਬੀਰ ਸਿੰਘ, ਕਸ਼ਮੀਰ ਸਿੰਘ ਮਹਿਤਾ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ, ਹਰਜਿੰਦਰ ਸਿੰਘ ਸਾਬਕਾ ਸਰਪੰਚ ਮਹਿਤਾ, ਜਗਜੀਤ ਸਿੰਘ ਜੋਗੀ ਸਾਬਕਾ ਸਰਪੰਚ ਮਿਹਰਬਾਨਪੁਰਾ, ਅਵਤਾਰ ਸਿੰਘ ਟੱਕਰ ਜਾਣੀਆਂ ਮੁੱਖ ਬੁਲਾਰਾ, ਜੋਗਾ ਸਿੰਘ ਅਮਰਕੋਟ, ਸੁਖਦੇਵ ਸਿੰਘ ਜੰਡ, ਬਿਕਰਮਜੀਤ ਸਿੰਘ ਬਾਲੀਆ ਅਤੇ ਅਮਰ ਧਾਰੜ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।