‘ਆਪ’ ਦੀਆਂ ਲੋਕ ਮਾਰੂ ਨੀਤੀਆਂ ਨੇ ਪੰਜਾਬ ਨੂੰ ਤਬਾਹ ਕੀਤਾ : ਏਆਰ
ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਹਲਕਾ ਜੰਡਿਆਲਾ ਗੁਰੂ ਦੇ ਪਿੰਡ ਤਾਰਾਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸੰਦੀਪ ਸਿੰਘ ਏਆਰ ਵੱਲੋਂ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਆਮ
Publish Date: Wed, 15 Apr 2026 04:13 PM (IST)
Updated Date: Wed, 15 Apr 2026 04:15 PM (IST)

ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਹਲਕਾ ਜੰਡਿਆਲਾ ਗੁਰੂ ਦੇ ਪਿੰਡ ਤਾਰਾਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸੰਦੀਪ ਸਿੰਘ ਏਆਰ ਵੱਲੋਂ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਨੇ ਪੰਜਾਬ ਨੂੰ ਤਬਾਹ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਜੰਡਿਆਲਾ ਸ਼ਹਿਰ ਵਿੱਚ ਹਰ ਰੋਜ਼ ਵਾਰਦਾਤਾਂ ਅਤੇ ਗੁੰਡਾਗਰਦੀ ਵੱਧ ਰਹੀ ਹੈ, ਗੋਲੀਆਂ ਚੱਲਣ ਦੀਆਂ ਘਟਨਾਵਾਂ ਆਮ ਹੋ ਚੁੱਕੀਆਂ ਹਨ ਅਤੇ ਲੋਕ ਸਹਿਮ ਦੇ ਮਾਹੌਲ ਵਿੱਚ ਜੀਊਣ ਲਈ ਮਜਬੂਰ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਪ੍ਰਸ਼ਾਸਨ ਅਤੇ ਮੰਤਰੀ ਇਸ ਸਥਿਤੀ ਤੇ ਮੂਕ ਦਰਸ਼ਕ ਬਣੇ ਹੋਏ ਹਨ। ਸੰਦੀਪ ਸਿੰਘ ਏ ਆਰ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਕੱਠੇ ਹੋ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਅਤੇ ਇਸ ਸਰਕਾਰ ਦੇ ‘ਜੰਗਲਰਾਜ’ ਨੂੰ ਖਤਮ ਕਰਕੇ ਲੋਕਾਂ ਦਾ ਆਪਣਾ ਰਾਜ ਕਾਇਮ ਕਰਨ ਲਈ ਯਤਨ ਕਰਨ। ਇਸ ਮੌਕੇ ਸੁਰਿੰਦਰਪਾਲ ਸਿੰਘ (ਸਰਕਲ ਪ੍ਰਧਾਨ), ਜਥੇਦਾਰ ਬਲਵਿੰਦਰ ਸਿੰਘ, ਸਾਬਕਾ ਸਰਪੰਚ ਲਖਵਿੰਦਰ ਸਿੰਘ, ਸਰਬਜੀਤ ਸਿੰਘ ਪੰਚ, ਪ੍ਰੇਮ ਸਿੰਘ ਪ੍ਰਧਾਨ, ਤਜਿੰਦਰ ਸਿੰਘ ਪੰਚ, ਸੁਖਜਿੰਦਰ ਸਿੰਘ ਵਰਪਾਲ, ਕੁਲਵਿੰਦਰ ਸਿੰਘ, ਕੰਵਲਜੀਤ ਸਿੰਘ, ਸੇਵਾ ਸਿੰਘ, ਸਰਵਣਜੀਤ ਸਿੰਘ, ਸੁਖਰਾਜ ਸਿੰਘ, ਅਮਰਜੀਤ ਸਿੰਘ, ਰੇਸ਼ਮ ਸਿੰਘ, ਜਗੀਰ ਸਿੰਘ, ਸੁਖਦੇਵ ਸਿੰਘ, ਕੁਲਵੰਤ ਸਿੰਘ, ਜਸਪ੍ਰੀਤ ਸਿੰਘ, ਮੇਜਰ ਸਿੰਘ, ਪ੍ਰਕਾਸ਼ ਸਿੰਘ, ਜਸਵਿੰਦਰ ਸਿੰਘ, ਪ੍ਰੇਮ ਚੰਦ, ਸਤਨਾਮ ਸਿੰਘ, ਰਣਬੀਰ ਸਿੰਘ, ਜੋਧ ਸਿੰਘ, ਸੁਖਵਿੰਦਰ ਸਿੰਘ, ਗੁਰਦਿਆਲ ਸਿੰਘ, ਜਸਪਾਲ ਸਿੰਘ, ਤਜਿੰਦਰ ਸਿੰਘ ਆਦਿ ਵੀ ਹਾਜ਼ਰ ਸਨ।