ਆੜ੍ਹਤੀ ਐਸੋਸੀਏਸ਼ਨ ਦਾਣਾ ਮੰਡੀ ਵੱਲੋੰ ਹੜ੍ਹ ਰਾਹਤ ਫੰਡ ’ਚ ਪਾਇਆ ਯੋਗਦਾਨ
ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ : ਪਿਛਲੇ ਦਿਨਾਂ ਵਿਚ ਹੋਈ ਭਾਰੀ ਬਰਸਾਤ ਕਾਰਣ ਪੰਜਾਬ ਭਰ ਵਿਚ ਹੜ੍ਹਾਂ ਵਾਲੀ ਸਥਿਤੀ ਬਣੀ ਹੋਈ ਹੈ।
Publish Date: Wed, 10 Sep 2025 06:11 PM (IST)
Updated Date: Wed, 10 Sep 2025 06:14 PM (IST)

ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ : ਪਿਛਲੇ ਦਿਨਾਂ ਵਿਚ ਹੋਈ ਭਾਰੀ ਬਰਸਾਤ ਕਾਰਣ ਪੰਜਾਬ ਭਰ ਵਿਚ ਹੜ੍ਹਾਂ ਵਾਲੀ ਸਥਿਤੀ ਬਣੀ ਹੋਈ ਹੈ। ਜਿਸ ਵਿਚ ਪੰਜਾਬ ਦੇ ਕਈ ਜਿਲ੍ਹੇ ਪ੍ਰਭਾਵਿਤ ਹੋਏ ਅਤੇ ਇਨ੍ਹਾਂ ਜਿਿਲ੍ਹਆਂ ਦੇ ਵੱਖ-ਵੱਖ ਪਿੰਡਾਂ ਵਿਚ ਹਜ਼ਾਰਾਂ ਏਕੜ੍ਹ ਫਸਲ ਤਬਾਹ ਹੋਈ ਹੈ, ਹਜਾਰਾਂ ਲੋਕ ਬੇਘਰ ਹੋਏ ਹਨ ਅਤੇ ਵੱਡੀ ਗਿਣਤੀ ਵਿਚ ਪਸ਼ੂ ਰੁੜ ਗਏ ਹਨ। ਇਨ੍ਹਾਂ ਸਭਨਾਂ ਨੂੰ ਰਾਹਤ ਪਹੰਚਾਉਣ ਵਾਸਤੇ ਪੰਜਾਬ ਦੀਆਂ ਵੱਖ-ਵੱਖ ਸੰਸਥਾਵਾਂ ਅਤੇ ਸਮਾਜ ਸੇਵੀ ਜਥੇਬੰਦੀਆਂ, ਸਿਆਸੀ, ਧਾਰਮਿਕ ਸੰਸਥਾਵਾਂ ਵਲੋਂ ਯੋਗਦਾਨ ਪਾਇਆ ਜਾ ਰਿਹਾ ਹੈ। ਜਿਸ ਦੇ ਤਹਿਤ ਆੜ੍ਹਤੀ ਐਸੋਸੀੲੈਸ਼ਨ ਦਾਣਾ ਮੰਡੀ ਮਜੀਠਾ ਵਲੋਂ ਵੀ ਜਿਲ੍ਹਾ ਮੰਡੀ ਬੋਰਡ ਵਲੋਂ ਸ਼ੁਰੂ ਕੀਤੇ ਗਏ ਹੜ੍ਹ ਰਾਹਤ ਫੰਡ ਵਿਚ ਆਪਣੇ ਵਲੋਂ ਯੋਗਦਾਨ ਪਾਇਆ ਗਿਆ। ਆੜ੍ਹਤੀ ਐਸੋਸੀਏਸ਼ਨ ਦਾਣਾ ਮੰਡੀ ਮਜੀਠਾ ਦੇ ਸਰਪ੍ਰਸਤ ਅਨੂਪ ਸਿੰਘ ਸੰਧੂ ਅਤੇ ਪ੍ਰਧਾਨ ਜਸਕਰਨ ਸਿੰਘ ਭੰਗੂ ਵਲੋਂ ਪਸ਼ੂਆਂ ਦੇ ਚਾਰੇ ਲਈ ਜਿਲ੍ਹਾ ਮੰਡੀ ਅਫਸਰ ਅਮਨਦੀਪ ਸਿੰਘ ਥਿੰਦ ਨੂੰ 30 ਹਜ਼ਾਰ ਰੁਪਏ ਦਾ ਚੈੱਕ ਭੇਟ ਕੀਤਾ ਗਿਆ। ਅਨੂਪ ਸਿੰਘ ਸੰਧੂ ਨੇ ਕਿਹਾ ਕਿ ਆੜ੍ਹਤੀ ਐਸੋਸੀਏਸ਼ਨ ਹੜ੍ਹ ਪੀੜ੍ਹਤਾਂ ਦੀ ਮਦਦ ਕਰਨ ਵਾਸਤੇ ਹਮੇਸ਼ਾਂ ਤਤਪਰ ਹੈ। ਇਸ ਮੋਕੇ ਪ੍ਰਧਾਨ ਜਸਕਰਨ ਸਿੰਘ ਭੰਗੂ, ਬਚਿੱਤਰ ਸਿੰਘ ਮਜੀਠਾ, ਬਲਵਿੰਦਰ ਸਿੰਘ ਭੰਗਵਾਂ, ਸਲਵੰਤ ਸਿੰਘ ਸੇਠ, ਰੋਮੀ ਨਾਗ ਕਲਾਂ, ਦੀਪਕ ਅਰੋੜਾ, ਸਤਨਾਮ ਸਿੰਘ ਨਾਗ, ਮੌਹਿਤ ਕੁਮਾਰ, ਮਨੋਜ ਕੁਮਾਰ ਆਦਿ ਆੜ੍ਹਤੀ ਹਾਜ਼ਰ ਸਨ।