- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਿਆਰ ਹੋਣ ਤੋਂ ਪਹਿਲਾਂ ਉਹ ਆਪਣੇ ਘਰ ਦੇ ਬਾਹਰ ਪਾਰਕ ਵਿਚ ਗਿਆ ਅਤੇ ਆਪਣੀ ਰਾਈਫਲ ਸਾਫ ਕਰਨ ਲੱਗਾ। ਉਸ ਨੂੰ ਪਤਾ ਨਹੀਂ ਸੀ ਕਿ ਇਕ ਗੋਲੀ ਅਜੇ ਵੀ ਉਸ ਦੀ ਰਾਈਫਲ ਦੇ ਅੰਦਰ ਹੈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਏਐਸਆਈ ਜੋਗਿੰਦਰ ਸਿੰਘ ਦੀ ਸ਼ੁੱਕਰਵਾਰ ਸਵੇਰੇ ਉਸ ਦੀ ਅਸਾਲਟ ਸਰਵਿਸ ਰਾਈਫਲ ਵਿੱਚੋਂ ਗੋਲੀ ਲੱਗਣ ਕਾਰਨ ਮੌਤ ਹੋ ਗਈ। ਸੂਚਨਾ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚੀ, ਜੋਗਿੰਦਰ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਕਰਵਾਉਂਣ ਉਪਰੰਤ ਉਸ ਦੇ ਪਰਿਵਾਰ ਨੂੰ ਸੌਂਪ ਦਿੱਤਾ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਏਐਸਆਈ ਜੋਗਿੰਦਰ ਸਿੰਘ ਨੂੰ ਵਿਭਾਗ ਵੱਲੋਂ ਸਾਹਿਲ ਮਹਾਜਨ ਨਾਮਕ ਇਕ ਵਪਾਰੀ ਦੀ ਸੁਰੱਖਿਆ ਲਈ ਤਾਇਨਾਤ ਕੀਤਾ ਗਿਆ ਸੀ। ਸ਼ੁੱਕਰਵਾਰ ਸਵੇਰੇ ਉਹ ਘਰ 'ਤੇ ਸੀ ਅਤੇ ਡਿਊਟੀ 'ਤੇ ਜਾਣ ਦੀ ਤਿਆਰੀ ਕਰ ਰਿਹਾ ਸੀ। ਤਿਆਰ ਹੋਣ ਤੋਂ ਪਹਿਲਾਂ ਉਹ ਆਪਣੇ ਘਰ ਦੇ ਬਾਹਰ ਪਾਰਕ ਵਿਚ ਗਿਆ ਅਤੇ ਆਪਣੀ ਰਾਈਫਲ ਸਾਫ ਕਰਨ ਲੱਗਾ। ਉਸ ਨੂੰ ਪਤਾ ਨਹੀਂ ਸੀ ਕਿ ਇਕ ਗੋਲੀ ਅਜੇ ਵੀ ਉਸ ਦੀ ਰਾਈਫਲ ਦੇ ਅੰਦਰ ਹੈ। ਅਚਾਨਕ ਬੰਦੂਕ ਚੱਲ ਗਈ, ਗੋਲੀ ਉਸ ਦੀ ਠੋਡੀ 'ਤੇ ਲੱਗੀ ਜਿਸ ਨਾਲ ਉਸ ਦੀ ਮੌਤ ਹੋ ਗਈ। ਏਸੀਪੀ ਪ੍ਰੀਤ ਇੰਦਰ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪਰਿਵਾਰ ਦੇ ਬਿਆਨ ਵੀ ਦਰਜ ਕੀਤੇ ਗਏ ਹਨ।