- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਨੇ ਪੋਸਟਮਾਰਟਮ ਕਰਵਾ ਕੇ ਲਾਸ਼ਾਂ ਨੂੰ ਵਾਰਸਾਂ ਹਵਾਲੇ ਕਰ ਦਿੱਤਾ ਹੈ। ਏਐੱਸਆਈ ਰਜਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਸੁਧਾਰ ਰਾਜਪੂਤਾਂ ਪਿੰਡ ਵਾਸੀ ਪਲਜਿੰਦਰ ਸਿੰਘ ਦੀ ਸ਼ਿਕਾਇਤ ’ਤੇ ਥਾਣਾ ਖਲਚੀਆਂ ਦੀ ਪੁਲਿਸ ਨੇ ਰਾਜਸਥਾਨ ਦੇ ਅਲਵਰ ਜ਼ਿਲ੍ਹੇ ਦੇ ਪਿੰਡ ਕਿਸ਼ਨਗੜ੍ਹ ਵਾਸੀ ਦੀਨ ਮੁਹੰਮਦ ਨੂੰ ਨਾਮਜ਼ਦ ਕਰ ਲਿਆ ਹੈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਥਾਣਾ ਖਲਚੀਆਂ ਅਧੀਨ ਆਉਂਦੇ ਜੀਟੀ ਰੋਡ ’ਤੇ ਵੀਰਵਾਰ ਰਾਤ ਤੇਜ਼ ਰਫ਼ਤਾਰ ਕੈਂਟਰ ਨੇ ਅੱਗੇ ਜਾ ਰਹੀ ਸਵਿਫ਼ਟ ਡਿਜ਼ਾਇਰ ਕਾਰ ਨੂੰ ਪਿੱਛੋਂ ਟੱਕਰ ਮਾਰ ਦਿੱਤੀ। ਹਾਦਸੇ ਦੌਰਾਨ ਕਾਰ ’ਚ ਸਵਾਰ ਚਾਚਾ ਤੇ ਭਤੀਜਾ ਦੀ ਮੌਤ ਹੋ ਗਈ। ਪੁਲਿਸ ਨੇ ਪੋਸਟਮਾਰਟਮ ਕਰਵਾ ਕੇ ਲਾਸ਼ਾਂ ਨੂੰ ਵਾਰਸਾਂ ਹਵਾਲੇ ਕਰ ਦਿੱਤਾ ਹੈ। ਏਐੱਸਆਈ ਰਜਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਸੁਧਾਰ ਰਾਜਪੂਤਾਂ ਪਿੰਡ ਵਾਸੀ ਪਲਜਿੰਦਰ ਸਿੰਘ ਦੀ ਸ਼ਿਕਾਇਤ ’ਤੇ ਥਾਣਾ ਖਲਚੀਆਂ ਦੀ ਪੁਲਿਸ ਨੇ ਰਾਜਸਥਾਨ ਦੇ ਅਲਵਰ ਜ਼ਿਲ੍ਹੇ ਦੇ ਪਿੰਡ ਕਿਸ਼ਨਗੜ੍ਹ ਵਾਸੀ ਦੀਨ ਮੁਹੰਮਦ ਨੂੰ ਨਾਮਜ਼ਦ ਕਰ ਲਿਆ ਹੈ। ਪਲਜਿੰਦਰ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਨ੍ਹਾਂ ਦਾ ਭਤੀਜਾ (ਮਾਮੇ ਦਾ ਦੋਹਤਾ) ਹਰਕੰਵਲਜੀਤ ਸਿੰਘ ਤੇ ਭਰਾ ਹਰਜਿੰਦਰ ਸਿੰਘ ਵੀਰਵਾਰ ਰਾਤ ਸਵਿਫ਼ਟ ਡਿਜ਼ਾਇਰ ਕਾਰ ’ਚ ਸਵਾਰ ਹੋ ਕੇ ਪਿੰਡ ਤੋਂ ਰਈਆ ਵੱਲ ਜਾ ਰਹੇ ਸਨ। ਰਸਤੇ ’ਚ ਤੇਜ਼ ਰਫ਼ਤਾਰ ਟੈਂਕਰ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਹਾਦਸੇ ਦੌਰਾਨ ਕਾਰ ਪਲਟ ਗਈ। ਮੁਲਜ਼ਮ ਟੈਂਕਰ ਚਾਲਕ ਹਾਦਸੇ ਤੋਂ ਬਾਅਦ ਰੁਕਿਆ ਨਹੀਂ ਤੇ ਟੈਂਕਰ ਲੈ ਕੇ ਘਟਨਾ ਸਥਾਨ ਤੋਂ ਫ਼ਰਾਰ ਹੋ ਗਿਆ। ਮੌਕੇ ’ਤੇ ਮੌਜੂਦ ਲੋਕਾਂ ਨੇ ਦੋਵਾਂ ਜ਼ਖ਼ਮੀਆਂ ਨੂੰ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ। ਜਿੱਥੇ ਉਨ੍ਹਾਂ ਦੇ ਭਰਾ ਹਰਜਿੰਦਰ ਸਿੰਘ ਤੇ ਭਤੀਜੇ ਹਰਕੰਵਲਜੀਤ ਸਿੰਘ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ।