- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਜੀਠੀਆ ਨੇ ਕਿਹਾ ਕਿ ਜਤਿੰਦਰ ਸਿੰਘ ਉਰਫ਼ ਜਤਿੰਦਰ ਸਰਪੰਚ ਜੋਂ ਆਮ ਆਦਮੀ ਪਾਰਟੀ ਦਾ ਲੀਡਰ ਵੀ ਹੈ ਅਤੇ ਵਿਚਾਰਾਧੀਨ ਕੈਦੀ ਹੈ। ਇਸੇ ਤਰ੍ਹਾਂ ਗੁਰਦੇਵ ਸਿੰਘ, ਕੁਲਤਾਵਰ ਸਿੰਘ ਜੋ ਭਗੌੜੇ ਹਨ, ਉਨ੍ਹਾਂ ਦੇ ਸਬੰਧ ਆਪ ਆਗੂਆਂ ਨਾਲ ਹਨ। ਮਜੀਠੀਆ ਨੇ ਕਿਹਾ ਕਿ ਇਕ ਮਾਮਲੇ ਵਿੱਚ ਸਾਹਮਣੇ ਆਏ ਤੱਥ ਪੰਜਾਬ ਦੀ ਕਾਨੂੰਨ-ਵਿਵਸਥਾ, ਜੇਲ੍ਹ ਪ੍ਰਬੰਧ ਅਤੇ ਪੁਲਿਸ ਦੀ ਜਵਾਬਦੇਹੀ ’ਤੇ ਵੱਡਾ ਸਵਾਲੀਆ ਨਿਸ਼ਾਨ ਲਾਉਂਦੇ ਹਨ।

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੀਆਂ ਜੇਲ੍ਹਾਂ, ਪੰਜਾਬ ਪੁਲਿਸ ਅਤੇ ਆਮ ਆਦਮੀ ਪਾਰਟੀ ਦੇ ਸਿਆਸੀ ਆਗੂਆਂ ਦੀ ਮਿਲੀ ਭੁਗਤ ਦੇ ਦੋਸ਼ ਲਾਉਂਦਿਆਂ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਜੇਕਰ ਅਦਾਲਤ ਵੱਲੋਂ ਕਿਸੇ ਮੁਲਜ਼ਮ ਨੂੰ ਜੁਡੀਸ਼ੀਅਲ ਕਸਟਡੀ ਵਿੱਚ ਭੇਜਿਆ ਜਾਂਦਾ ਹੈ ਤਾਂ ਉਹ ਜੇਲ੍ਹ ਦੀ ਬਜਾਏ ਨਿੱਜੀ ਹਸਪਤਾਲਾਂ ਅਤੇ ਹੋਟਲਾਂ ਵਿੱਚ ਕਿਵੇਂ ਰਹਿ ਸਕਦਾ ਹੈ, ਨਿੱਜੀ ਗੱਡੀਆਂ ਵਿਚ ਕਿਵੇਂ ਘੁੰਮ ਸਕਦਾ ਹੈ ਅਤੇ ਉਸ ਕੋਲ ਹਥਿਆਰ ਤੇ ਗੋਲਾ-ਬਾਰੂਦ ਕਿਵੇਂ ਪਹੁੰਚ ਸਕਦੇ ਹਨ?
ਮਜੀਠੀਆ ਨੇ ਕਿਹਾ ਕਿ ਜਤਿੰਦਰ ਸਿੰਘ ਉਰਫ਼ ਜਤਿੰਦਰ ਸਰਪੰਚ ਜੋਂ ਆਮ ਆਦਮੀ ਪਾਰਟੀ ਦਾ ਲੀਡਰ ਵੀ ਹੈ ਅਤੇ ਵਿਚਾਰਾਧੀਨ ਕੈਦੀ ਹੈ। ਇਸੇ ਤਰ੍ਹਾਂ ਗੁਰਦੇਵ ਸਿੰਘ, ਕੁਲਤਾਵਰ ਸਿੰਘ ਜੋ ਭਗੌੜੇ ਹਨ, ਉਨ੍ਹਾਂ ਦੇ ਸਬੰਧ ਆਪ ਆਗੂਆਂ ਨਾਲ ਹਨ। ਮਜੀਠੀਆ ਨੇ ਕਿਹਾ ਕਿ ਇਕ ਮਾਮਲੇ ਵਿੱਚ ਸਾਹਮਣੇ ਆਏ ਤੱਥ ਪੰਜਾਬ ਦੀ ਕਾਨੂੰਨ-ਵਿਵਸਥਾ, ਜੇਲ੍ਹ ਪ੍ਰਬੰਧ ਅਤੇ ਪੁਲਿਸ ਦੀ ਜਵਾਬਦੇਹੀ ’ਤੇ ਵੱਡਾ ਸਵਾਲੀਆ ਨਿਸ਼ਾਨ ਲਾਉਂਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਇਸ ਮਾਮਲੇ ਵਿੱਚ ਮੁਲਜ਼ਮ ਨੂੰ ਕਥਿਤ ਸਿਆਸੀ ਸਰਪ੍ਰਸਤੀ ਹਾਸਲ ਸੀ ਅਤੇ ਪੁਲਿਸ ਤੇ ਜੇਲ੍ਹ ਪ੍ਰਸ਼ਾਸਨ ਦੀ ਭੂਮਿਕਾ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ, ਡੀਐਸਪੀ ਮਜੀਠਾ, ਕੱਥੂ ਨੰਗਲ ਥਾਣੇ ਦੇ ਐਸਐਚਓ ਅਤੇ ਜੇਲ੍ਹ ਅਧਿਕਾਰੀਆਂ ਦੀ ਭੂਮਿਕਾ ਦੀ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜਤਿੰਦਰ ਸਿੰਘ ਨਾਲ ਸਬੰਧਤ ਮਾਮਲੇ ਵਿੱਚ ਪਹਿਲਾਂ ਰਹੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਹੋਈ ਕਾਰਵਾਈ ਅਤੇ ਬਾਅਦ ਵਿੱਚ ਹੋਈਆਂ ਨਿਯੁਕਤੀਆਂ ਬਾਰੇ ਵੀ ਸਵਾਲਾਂ ਦੇ ਜਵਾਬ ਮਿਲਣੇ ਚਾਹੀਦੇ ਹਨ।