- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਦੇ ਸੰਘਰਸ਼ 'ਤੇ ਆਧਾਰਿਤ ਫਿਲਮ 'ਸਤਲੁਜ' ਨੂੰ ਰਿਲੀਜ਼ ਹੋਣ ਤੋਂ ਕੁਝ ਸਮੇਂ ਬਾਅਦ ਭਾਰਤ ਵਿੱਚ ਓਟੀਟੀ ਪਲੇਟਫਾਰਮ ਤੋਂ ਹਟਾਏ ਜਾਣ ਦੀ ਸਖ਼ਤ ਨਿਖੇਧੀ ਕੀਤੀ ਹੈ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਦੇ ਸੰਘਰਸ਼ 'ਤੇ ਆਧਾਰਿਤ ਫਿਲਮ 'ਸਤਲੁਜ' ਨੂੰ ਰਿਲੀਜ਼ ਹੋਣ ਤੋਂ ਕੁਝ ਸਮੇਂ ਬਾਅਦ ਭਾਰਤ ਵਿੱਚ ਓਟੀਟੀ ਪਲੇਟਫਾਰਮ ਤੋਂ ਹਟਾਏ ਜਾਣ ਦੀ ਸਖ਼ਤ ਨਿਖੇਧੀ ਕੀਤੀ ਹੈ।
ਉਨ੍ਹਾਂ ਕਿਹਾ ਕਿ ਭਾਈ ਖਾਲੜਾ ਨੇ ਪੰਜਾਬ ਦੇ ਇਤਿਹਾਸ ਦੇ ਦਰਦਨਾਕ ਦੌਰ ਨੂੰ ਦੁਨੀਆ ਸਾਹਮਣੇ ਲਿਆਉਣ ਲਈ ਆਪਣਾ ਜੀਵਨ ਸਮਰਪਿਤ ਕੀਤਾ ਸੀ ਅਤੇ ਉਨ੍ਹਾਂ ਦੇ ਯਤਨਾਂ ਨਾਲ ਹਜ਼ਾਰਾਂ ਪ੍ਰਭਾਵਿਤ ਪਰਿਵਾਰਾਂ ਨੂੰ ਇਨਸਾਫ਼ ਦੀ ਆਸ ਬੱਝੀ ਸੀ। ਧਾਮੀ ਨੇ ਕਿਹਾ ਕਿ ਇਤਿਹਾਸ ਨੂੰ ਨਾ ਤਾਂ ਮਿਟਾਇਆ ਜਾ ਸਕਦਾ ਹੈ ਅਤੇ ਨਾ ਹੀ ਸੱਚ ਨੂੰ ਪਾਬੰਦੀਆਂ ਲਾ ਕੇ ਦਬਾਇਆ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਇਤਿਹਾਸ ਨੂੰ ਜਾਣਨ, ਸਮਝਣ ਅਤੇ ਉਸ ਤੋਂ ਸਿੱਖਣ ਦਾ ਪੂਰਾ ਅਧਿਕਾਰ ਹੈ ਅਤੇ ਲੋਕਤੰਤਰ ਵਿੱਚ ਇਤਿਹਾਸਕ ਤੱਥਾਂ 'ਤੇ ਆਧਾਰਿਤ ਰਚਨਾਵਾਂ 'ਤੇ ਰੋਕ ਜਾਇਜ਼ ਨਹੀਂ ਠਹਿਰਾਈ ਜਾ ਸਕਦੀ। ਉਨ੍ਹਾਂ ਮੰਗ ਕੀਤੀ ਕਿ ਫਿਲਮ 'ਸਤਲੁੱਜ' 'ਤੇ ਲਗਾਈ ਗਈ ਹਰ ਕਿਸਮ ਦੀ ਪਾਬੰਦੀ ਤੁਰੰਤ ਹਟਾਈ ਜਾਵੇ।