ਕਕਾਰਾਂ ਦੀ ਬੇਅਦਬੀ 'ਤੇ ਭੜਕੇ ਐਡਵੋਕੇਟ ਧਾਮੀ, CM ਮਾਨ ਦੀ ਸਰਕਾਰ 'ਤੇ ਲਾਏ ਤਾਨਾਸ਼ਾਹੀ ਦੇ ਦੋਸ਼ ਪੰਜਾਬ 'ਚ ਨਸ਼ੇ ਦੀ ਗੰਭੀਰ ਸਮੱਸਿਆ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਵਾਲ ਕਰਨ ਵਾਲੇ ਗੁਰਸਿੱਖ ਨੌਜਵਾਨ ਮੋਹਨਜੀਤ ਸਿੰਘ ਸ਼ੇਰੋਂ 'ਤੇ ਪੁਲਿਸ ਵੱਲੋਂ ਅੱਤਿਆਚਾਰ ਕਰਨ ਅਤੇ ਕਕਾਰਾਂ ਦੀ ਬੇਅਦਬੀ ਕਰਨ ਦੀ ਘਟਨਾ ਬੇਹੱਦ ਮੰਦਭਾਗੀ, ਨਿੰਦਣਯੋਗ ਅਤੇ ਧਾਰਮਿਕ ਕਦਰਾਂ-ਕੀਮਤਾਂ ਦਾ ਸਿੱਧਾ ਉਲੰਘਣ ਹੈ। ਇਹ ਗੱਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਹੀ। ਉਨ੍ਹਾਂ ਕਿਹਾ ਕਿ ਨਸ਼ੇ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਨੂੰ ਸਵਾਲ ਪੁੱਛਣ ਦੀ ਸਜ਼ਾ ਦੇਣ ਦੀ ਬਜਾਏ ਸਰਕਾਰ ਨੂੰ ਉਸ ਦਾ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਰੋਧ ਕਰਨ ਵਾਲੇ ਨੌਜਵਾਨ ਪ੍ਰਤੀ ਸਰਕ
Publish Date: Fri, 04 Sep 2026 03:03 PM (IST)
Updated Date: Fri, 04 Sep 2026 03:07 PM (IST)
ਜਾਗਰਣ ਸੰਵਾਦਦਾਤਾ, ਅੰਮ੍ਰਿਤਸਰ : ਪੰ ਜਾਬ 'ਚ ਨਸ਼ੇ ਦੀ ਗੰਭੀਰ ਸਮੱਸਿਆ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਵਾਲ ਕਰਨ ਵਾਲੇ ਗੁਰਸਿੱਖ ਨੌਜਵਾਨ ਮੋਹਨਜੀਤ ਸਿੰਘ ਸ਼ੇਰੋਂ 'ਤੇ ਪੁਲਿਸ ਵੱਲੋਂ ਅੱਤਿਆਚਾਰ ਕਰਨ ਅਤੇ ਕਕਾਰਾਂ ਦੀ ਬੇਅਦਬੀ ਕਰਨ ਦੀ ਘਟਨਾ ਬੇਹੱਦ ਮੰਦਭਾਗੀ, ਨਿੰਦਣਯੋਗ ਅਤੇ ਧਾਰਮਿਕ ਕਦਰਾਂ-ਕੀਮਤਾਂ ਦਾ ਸਿੱਧਾ ਉਲੰਘਣ ਹੈ। ਇਹ ਗੱਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਹੀ। ਉਨ੍ਹਾਂ ਕਿਹਾ ਕਿ ਨਸ਼ੇ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਨੂੰ ਸਵਾਲ ਪੁੱਛਣ ਦੀ ਸਜ਼ਾ ਦੇਣ ਦੀ ਬਜਾਏ ਸਰਕਾਰ ਨੂੰ ਉਸ ਦਾ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਰੋਧ ਕਰਨ ਵਾਲੇ ਨੌਜਵਾਨ ਪ੍ਰਤੀ ਸਰਕਾਰ ਦਾ ਰਵੱਈਆ ਤਾਨਾਸ਼ਾਹੀ ਅਤੇ ਨਾਦਰਸ਼ਾਹੀ ਰਵੱਈਏ ਦਾ ਪ੍ਰਤੀਕ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਮੋਹਨਜੀਤ ਸਿੰਘ 'ਤੇ ਅੱਤਿਆਚਾਰ ਕਰਨ ਦੇ ਨਾਲ-ਨਾਲ ਉਸ ਦੇ ਕੇਸਾਂ ਅਤੇ ਕਕਾਰਾਂ ਦੀ ਬੇਅਦਬੀ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਕਕਾਰ ਸਿੱਖ ਦੀ ਧਾਰਮਿਕ ਪਛਾਣ, ਰਹਿਤ ਅਤੇ ਗੁਰੂ ਪ੍ਰਤੀ ਆਸਥਾ ਦੇ ਪ੍ਰਤੀਕ ਹਨ। ਕਿਸੇ ਸਿੱਖ ਦੇ ਕਕਾਰਾਂ ਦੀ ਜਾਨਬੁੱਝ ਕੇ ਕੀਤੀ ਬੇਅਦਬੀ ਜਾਂ ਅਪਮਾਨਜਨਕ ਵਿਵਹਾਰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਅਜਿਹੇ ਬਣੇ ਹੋਏ ਹਨ ਕਿ ਨਸ਼ਾ ਸ਼ਰੇਆਮ ਵਿਕ ਰਿਹਾ ਹੈ, ਪਰ ਸਰਕਾਰ ਨਸ਼ਾ ਰੋਕਣ ਦੀ ਬਜਾਏ ਨਸ਼ੇ ਖ਼ਿਲਾਫ਼ ਆਵਾਜ਼ ਚੁੱਕਣ ਵਾਲਿਆਂ 'ਤੇ ਅੱਤਿਆਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਤੋਂ ਜਵਾਬ ਮੰਗਣਾ ਹਰ ਨਾਗਰਿਕ ਦਾ ਹੱਕ ਹੈ ਅਤੇ ਜੇਕਰ ਕਿਸੇ ਵਿਅਕਤੀ ਵੱਲੋਂ ਸਰਕਾਰ ਦੀ ਨੀਤੀ, ਕਾਰਜਪ੍ਰਣਾਲੀ ਜਾਂ ਕਿਸੇ ਗੰਭੀਰ ਸਮਾਜਿਕ ਮੁੱਦੇ 'ਤੇ ਸਵਾਲ ਕੀਤਾ ਜਾਂਦਾ ਹੈ ਤਾਂ ਉਸ ਨੂੰ ਪੁਲਿਸ ਦੀ ਤਾਕਤ ਨਾਲ ਚੁੱਪ ਕਰਵਾਉਣਾ ਲੋਕਤੰਤਰ ਦੀ ਭਾਵਨਾ ਦੇ ਉਲਟ ਹੈ। ਵਿਰੋਧ ਪ੍ਰਗਟਾਉਣ ਵਾਲੇ ਕਿਸੇ ਵੀ ਵਿਅਕਤੀ ਨਾਲ ਅੱਤਿਆਚਾਰ ਕਰਨਾ ਕਿਸੇ ਵੀ ਤਰ੍ਹਾਂ ਨਾਲ ਲੋਕਤੰਤਰੀ ਵਿਵਸਥਾ ਦਾ ਹਿੱਸਾ ਨਹੀਂ ਹੋ ਸਕਦਾ।
ਉਨ੍ਹਾਂ ਕਿਹਾ ਕਿ ਇਹ ਘਟਨਾ ਸਿਰਫ਼ ਇੱਕ ਨੌਜਵਾਨ ਨਾਲ ਹੋਈ ਕਥਿਤ ਜ਼ਿਆਦਤੀ ਦਾ ਮਾਮਲਾ ਨਹੀਂ, ਬਲਕਿ ਇਹ ਸਵਾਲ ਵੀ ਖੜ੍ਹਾ ਕਰਦੀ ਹੈ ਕਿ ਕੀ ਪੰਜਾਬ 'ਚ ਨਸ਼ੇ ਵਿਰੁੱਧ ਸਵਾਲ ਕਰਨ ਵਾਲੀ ਯੁਵਾ ਪੀੜ੍ਹੀ ਨੂੰ ਆਪਣੀ ਆਵਾਜ਼ ਬੁਲੰਦ ਕਰਨ ਦੀ ਆਜ਼ਾਦੀ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਹ ਵੀ ਯਾਦ ਰੱਖਣਾ ਚਾਹੀਦਾ ਹੈ ਕਿ ਪੁਲਿਸ ਦੀ ਵਰਦੀ ਲੋਕਾਂ ਨੂੰ ਡਰਾਉਣ ਲਈ ਨਹੀਂ, ਲੋਕਾਂ ਦੀ ਸੁਰੱਖਿਆ ਲਈ ਹੈ। ਜੇਕਰ ਪੁਲਿਸ ਮੁਲਾਜ਼ਮਾਂ ਵੱਲੋਂ ਕਾਨੂੰਨ ਤੋਂ ਬਾਹਰ ਜਾ ਕੇ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ ਤਾਂ ਇਸ ਦੀ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ ਅਤੇ ਅੱਤਿਆਚਾਰ ਕਰਨ ਵਾਲੇ ਦੋਸ਼ੀ ਪੁਲਿਸ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪੀੜਤ ਨੌਜਵਾਨ ਦੇ ਨਾਲ ਖੜ੍ਹੀ ਹੈ ਅਤੇ ਦੋਸ਼ੀਆਂ ਵਿਰੁੱਧ ਕਾਰਵਾਈ ਲਈ ਜ਼ਰੂਰੀ ਸਹਿਯੋਗ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤਰਿੰਗ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਲ ਅਤੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੂੰ ਪੀੜਤ ਨੌਜਵਾਨ ਕੋਲ ਭੇਜਿਆ ਗਿਆ ਹੈ, ਜੋ ਜ਼ਰੂਰੀ ਮਦਦ ਲਈ ਜਾਣਕਾਰੀ ਲੈਣਗੇ।