- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਮੁੱਦੇ ਨੂੰ ਲੈ ਕੇ ਕੁਝ ਵਿਰੋਧੀ ਉਹਨਾਂ ਪ੍ਰਤੀ ਰੋਸ ਜਾਹਿਰ ਕਰ ਰਹੇ ਹਨ ਅਤੇ ਸ੍ਰੀ ਅਕਾਲ ਤਖਤ ਸਾਹਿਬ ਤੇ ਉਹਨਾਂ ਨੂੰ ਤਲਬ ਕਰਨ ਦੀ ਮੰਗ ਕਰ ਰਹੇ ਹਨ ।

ਅੰਮ੍ਰਿਤਪਾਲ ਸਿੰਘ,ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਪਸ਼ਟੀਕਰਨ ਦਿੱਤਾ ਹੈ ।
ਦਿੱਤੇ ਗਏ ਸਪਸ਼ਟੀਕਰਨ ਬਾਰੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦੋ ਦਸੰਬਰ 2024 ਨੂੰ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਸੱਤ ਮੈਂਬਰੀ ਕਮੇਟੀ ਬਣਾਈ ਗਈ ਸੀ ਜਿਸ ਵਿੱਚ ਉਹਨਾਂ ਦਾ ਨਾਮ ਵੀ ਸ਼ਾਮਿਲ ਸੀ ਅਤੇ ਉਹਨਾਂ ਨੇ ਕੁਝ ਕਾਰਨਾ ਕਰਕੇ ਉਸ ਸਮੇਂ ਤਤਕਾਲੀ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇਸ ਕਮੇਟੀ ਤੋਂ ਆਪਣਾ ਨਾਮ ਵਾਪਸ ਲੈਣ ਲਈ ਪੱਤਰ ਦਿੱਤਾ ਸੀ ।
ਇਸ ਮੁੱਦੇ ਨੂੰ ਲੈ ਕੇ ਕੁਝ ਵਿਰੋਧੀ ਉਹਨਾਂ ਪ੍ਰਤੀ ਰੋਸ ਜਾਹਿਰ ਕਰ ਰਹੇ ਹਨ ਅਤੇ ਸ੍ਰੀ ਅਕਾਲ ਤਖਤ ਸਾਹਿਬ ਤੇ ਉਹਨਾਂ ਨੂੰ ਤਲਬ ਕਰਨ ਦੀ ਮੰਗ ਕਰ ਰਹੇ ਹਨ । ਜਿਸ ਸਬੰਧ ਵਿੱਚ ਉਹਨਾਂ ਨੇ ਆਪਣੀ ਸਵੈ ਇੱਛਾ ਦੇ ਨਾਲ ਜਥੇਦਾਰ ਅੱਗੇ ਆਪਣਾ ਸਪਸ਼ਟੀਕਰਨ ਪੱਖ ਰੱਖਿਆ ਹੈ ਜੋ ਵੀ ਫੈਸਲਾ ਜਥੇਦਾਰ ਉਹਨਾਂ ਦੇ ਸੰਬੰਧ ਵਿੱਚ ਲੈਣਗੇ ਉਹ ਪ੍ਰਵਾਨ ਹੋਵੇਗਾ ।