ਅੰਮ੍ਰਿਤਸਰ ਲਾਅ ਕਾਲਜ ਤੇ ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ ਬਠਿੰਡਾ ਵਿਚਕਾਰ ਸਮਝੌਤਾ ਕੁਲਦੀਪ ਸਿੰਘ ਭੁੱਲਰ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਅੰਮ੍ਰਿਤਸਰ ਲਾਅ ਕਾਲਜ, ਅੰਮ੍ਰਿਤਸਰ ਵੱਲੋਂ ਕਾਨੂੰਨੀ ਅਧਿਐਨ ਦੇ ਖੇਤਰ ਵਿਚ ਅਕਾਦਮਿਕ ਉੱਤਮਤਾ, ਖੋਜ ਅਤੇ ਪੇਸ਼ੇਵਰ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ
Publish Date: Tue, 15 Sep 2026 04:37 PM (IST)
Updated Date: Tue, 15 Sep 2026 04:38 PM (IST)
ਕੁਲਦੀਪ ਸਿੰਘ ਭੁੱਲਰ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਅੰਮ੍ਰਿਤਸਰ ਲਾਅ ਕਾਲਜ, ਅੰਮ੍ਰਿਤਸਰ ਵੱਲੋਂ ਕਾਨੂੰਨੀ ਅਧਿਐਨ ਦੇ ਖੇਤਰ ਵਿਚ ਅਕਾਦਮਿਕ ਉੱਤਮਤਾ, ਖੋਜ ਅਤੇ ਪੇਸ਼ੇਵਰ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ ਬਠਿੰਡਾ ਨਾਲ ਪੰਜ ਸਾਲਾਂ ਲਈ ਸਮਝੌਤਾ ਪੱਤਰ (ਐਮਓਯੂ) ’ਤੇ ਹਸਤਾਖਰ ਕੀਤੇ ਗਏ। ਇਸ ਸਹਿਯੋਗ ਦਾ ਉਦੇਸ਼ ਅੰਮ੍ਰਿਤਸਰ ਲਾਅ ਕਾਲਜ ਨੂੰ ਅਕਾਦਮਿਕ ਸਹਿਯੋਗ ਅਤੇ ਮਾਰਗਦਰਸ਼ਨ ਪ੍ਰਦਾਨ ਕਰਨ ਦੇ ਨਾਲ-ਨਾਲ ਵਿਿਦਆਰਥੀਆਂ, ਫੈਕਲਟੀ ਮੈਂਬਰਾਂ ਅਤੇ ਖੋਜਕਰਤਾਵਾਂ ਲਈ ਅਕਾਦਮਿਕ ਅਤੇ ਖੋਜ ਗਤੀਵਿਧੀਆਂ ਵਿਚ ਸ਼ਾਮਲ ਹੋਣ ਦੇ ਨਵੇਂ ਮੌਕੇ ਪੈਦਾ ਕਰਨਾ ਹੈ। ਸਮਾਗਮ ਦੀ ਸ਼ੁਰੂਆਤ ਵਿਚ ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ ਦੇ ਕਾਨੂੰਨ ਵਿਭਾਗ ਦੇ ਮੁਖੀ ਪ੍ਰੋ. ਪੁਨੀਤ ਪਾਠਕ ਨੇ ਹਾਜ਼ਰ ਮੈਂਬਰਾਂ ਨੂੰ ਇਸ ਸਮਝੌਤੇ ਦੇ ਉਦੇਸ਼ਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਇਹ ਸਹਿਯੋਗ ਦੋਵਾਂ ਸੰਸਥਾਵਾਂ ਨੂੰ ਸਾਂਝੀਆਂ ਖੋਜ ਗਤੀਵਿਧੀਆਂ ਕਰਨ ਦੇ ਨਾਲ-ਨਾਲ ਪ੍ਰਾਯੋਜਿਤ ਅਤੇ ਸਲਾਹਕਾਰੀ ਪ੍ਰੋਜੈਕਟਾਂ, ਵਰਕਸ਼ਾਪਾਂ, ਕਾਨਫਰੰਸਾਂ, ਸਿਖਲਾਈ ਪ੍ਰੋਗਰਾਮਾਂ, ਛੋਟੀ ਮਿਆਦ ਦੇ ਕੋਰਸਾਂ ਅਤੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮਾਂ ਦੀਆਂ ਸੰਭਾਵਨਾਵਾਂ ਨੂੰ ਖੋਜਣ ਦਾ ਮੌਕਾ ਪ੍ਰਦਾਨ ਕਰੇਗਾ। ਇਸ ਸਮਝੌਤਾ ਪੱਤਰ ਤੇ 10 ਸਤੰਬਰ, 2026 ਨੂੰ ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ ਦੇ ਕਾਰਜਕਾਰੀ ਵਾਈਸ-ਚਾਂਸਲਰ ਪ੍ਰੋ. ਆਰਕੇ ਵੁਸਿਿਰਕਾ ਦੀ ਹਾਜ਼ਰੀ ਵਿਚ ਹਸਤਾਖਰ ਕੀਤੇ ਗਏ। ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ, ਬਠਿੰਡਾ ਵੱਲੋਂ ਡਾ. ਵਿਜੈ ਕੁਮਾਰ, ਰਜਿਸਟਰਾਰ, ਅਤੇ ਅੰਮ੍ਰਿਤਸਰ ਲਾਅ ਕਾਲਜ ਵੱਲੋਂ ਡਾ. ਏਵਨ ਕੁਮਾਰ ਵੈਦ, ਪ੍ਰਿੰਸੀਪਲ, ਨੇ ਸਮਝੌਤੇ ਤੇ ਹਸਤਾਖਰ ਕੀਤੇ। ਇਸ ਮੌਕੇ ਐਡਵੋਕੇਟ ਅਮਿਤ ਸ਼ਰਮਾ ਚੇਅਰਮੈਨ ਅੰਮ੍ਰਿਤਸਰ ਗਰੁੱਪ ਆਫ਼ ਕਾਲਜਿਜ਼ ਨੇ ਕਿਹਾ ਕਿ ਇਹ ਸਮਝੌਤਾ ਸੰਸਥਾ ਦੇ ਅਕਾਦਮਿਕ ਮਾਹੌਲ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਨੇ ਇਸ ਮਹੱਤਵਪੂਰਨ ਸਮਝੌਤੇ ਦੀ ਪਹਿਲ ਕਰਨ ਅਤੇ ਇਸ ਨੂੰ ਸਫਲਤਾਪੂਰਵਕ ਅੱਗੇ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਲਈ ਡਾ. ਰਜਨੀਸ਼ ਅਰੋੜਾ, ਮੈਨੇਜਿੰਗ ਡਾਇਰੈਕਟਰ, ਅੰਮ੍ਰਿਤਸਰ ਗਰੁੱਪ ਆਫ਼ ਕਾਲਜਿਜ਼, ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਡਾ. ਅਰੋੜਾ ਦੀ ਦੂਰਅੰਦੇਸ਼ੀ ਸੋਚ ਅਤੇ ਯਤਨਾਂ ਤੋਂ ਬਿਨਾਂ ਇਹ ਸਹਿਯੋਗ ਸੰਭਵ ਨਹੀਂ ਸੀ। ਉਨ੍ਹਾਂ ਨੇ ਡਾ. ਏਵਨ ਕੁਮਾਰ ਵੈਦ, ਪ੍ਰਿੰਸੀਪਲ, ਅੰਮ੍ਰਿਤਸਰ ਲਾਅ ਕਾਲਜ, ਵੱਲੋਂ ਅਕਾਦਮਿਕ ਅਤੇ ਖੋਜ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਕੀਤੀਆਂ ਜਾ ਰਹੀਆਂ ਨਵੀਆਂ ਪਹਿਲਕਦਮੀਆਂ ਦੀ ਵੀ ਪ੍ਰਸ਼ੰਸਾ ਕੀਤੀ। ਡਾ. ਰਜਨੀਸ਼ ਅਰੋੜਾ, ਮੈਨੇਜਿੰਗ ਡਾਇਰੈਕਟਰ, ਅਤੇ ਸ਼੍ਰੀਮਤੀ ਰਾਗਿਨੀ ਸ਼ਰਮਾ, ਡਾਇਰੈਕਟਰ ਫਾਇਨੈਂਸ, ਅੰਮ੍ਰਿਤਸਰ ਗਰੁੱਪ ਆਫ਼ ਕਾਲਜਿਜ਼, ਨੇ ਕਿਹਾ ਕਿ ਇਹ ਸਹਿਯੋਗ ਸੰਸਥਾ ਦੇ ਅਕਾਦਮਿਕ ਅਤੇ ਪੇਸ਼ੇਵਰ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਵੇਗਾ ਅਤੇ ਅਰਥਪੂਰਨ ਅਕਾਦਮਿਕ ਤੇ ਖੋਜ ਗਤੀਵਿਧੀਆਂ ਲਈ ਨਵੇਂ ਮੌਕੇ ਖੋਲ੍ਹੇਗਾ। ਇਸ ਮੌਕੇ ਡਾ. ਏਵਨ ਕੁਮਾਰ ਵੈਦ ਦੇ ਨਾਲ ਸ਼੍ਰੀ ਕਰਮਬੀਰ ਸਿੰਘ, ਡਿਪਟੀ ਰਜਿਸਟਰਾਰ, ਅੰਮ੍ਰਿਤਸਰ ਗਰੁੱਪ ਆਫ਼ ਕਾਲਜਿਜ਼, ਵੀ ਮੌਜੂਦ ਸਨ। ਡਾ. ਵੈਦ ਨੇ ਸਮਝੌਤਾ ਪੱਤਰ ਤੇ ਹਸਤਾਖਰ ਹੋਣ ਤੇ ਖੁਸ਼ੀ ਪ੍ਰਗਟ ਕਰਦਿਆਂ ਸੀਯੂ ਪੰਜਾਬ ਨਾਲ ਇਸ ਸਹਿਯੋਗ ਨੂੰ ਸੰਸਥਾ ਲਈ ਇੱਕ ਮਹੱਤਵਪੂਰਨ ਮੀਲ ਪੱਥਰ ਦੱਸਿਆ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਅੰਮ੍ਰਿਤਸਰ ਗਰੁੱਪ ਆਫ਼ ਕਾਲਜਿਜ਼ ਦੇ ਮੈਨੇਜਿੰਗ ਡਾਇਰੈਕਟਰ ਡਾ. ਰਜਨੀਸ਼ ਅਰੋੜਾ ਦੇ ਮਾਰਗਦਰਸ਼ਨ ਅਤੇ ਆਸ਼ੀਰਵਾਦ ਨਾਲ ਹੀ ਸੰਭਵ ਹੋ ਸਕੀ ਹੈ। ਉਨ੍ਹਾਂ ਦੇ ਸਹਿਯੋਗ ਅਤੇ ਦੂਰਅੰਦੇਸ਼ੀ ਸੋਚ ਨੇ ਇਸ ਪਹਿਲ ਨੂੰ ਅੱਗੇ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਇਹ ਭਾਈਵਾਲੀ ਮਿਆਰੀ ਕਾਨੂੰਨੀ ਸਿੱਖਿਆ ਨੂੰ ਹੋਰ ਮਜ਼ਬੂਤ ਕਰਨ, ਖੋਜ ਨੂੰ ਉਤਸ਼ਾਹਿਤ ਕਰਨ ਅਤੇ ਵਿਿਦਆਰਥੀਆਂ ਤੇ ਫੈਕਲਟੀ ਮੈਂਬਰਾਂ ਲਈ ਅਕਾਦਮਿਕ ਅਤੇ ਪੇਸ਼ੇਵਰ ਵਿਕਾਸ ਦੇ ਮੌਕਿਆਂ ਦਾ ਵਿਸਥਾਰ ਕਰਨ ਪ੍ਰਤੀ ਅੰਮ੍ਰਿਤਸਰ ਲਾਅ ਕਾਲਜ ਦੀ ਨਿਰੰਤਰ ਵਚਨਬੱਧਤਾ ਨੂੰ ਦਰਸਾਉਂਦੀ ਹੈ।