- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਘਟਨਾ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਨੂੰ ਵੱਖ-ਵੱਖ ਸਮੇਂ ’ਚ ਗ੍ਰਿਫ਼ਤਾਰ ਕਰ ਕੇ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਸੀ। ਹੁਣ ਸਿਰਫ਼ ਅੰਮ੍ਰਿਤਪਾਲ ਸਿੰਘ ਹੀ ਅਸਾਮ ਦੀ ਜੇਲ੍ਹ ’ਚ ਬੰਦ ਹੈ ਜਦਕਿ ਹੋਰ ਮੁਲਜ਼ਮ ਪੰਜਾਬ ਦੀਆਂ ਹੋਰ ਜੇਲ੍ਹਾਂ ’ਚ ਬੰਦ ਹਨ।

ਜਾਸ, ਅੰਮ੍ਰਿਤਸਰ : ਖ਼ਾਲਿਸਤਾਨ ਸਮਰਥਕ ਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਸੋਮਵਾਰ ਦੁਪਿਹਰ ਵੀਡੀਓ ਕਾਨਫਰੰਸਿੰਗ ਰਾਹੀਂ ਅੰਮ੍ਰਿਤਸਰ ਦੀ ਅਦਾਲਤ ’ਚ ਪੇਸ਼ੀ ਕਰਵਾਈ ਗਈ। ਕੋਰਟ ਨੇ ਅਗਲੀ ਤਰੀਕ 21 ਜੁਲਾਈ ਨੂੰ ਯਕੀਨੀ ਬਣਾਈ ਹੈ। ਮੁਲਜ਼ਮ ਅੰਮ੍ਰਿਤਪਾਲ ਸਿੰਘ ਮੌਜੂਦਾ ਸਮੇਂ ’ਚ ਅਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਹਨ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਫਰਵਰੀ 2022 ’ਚ ਧਾਰਮਿਕ ਯਾਤਰਾ ਦੀ ਆੜ ’ਚ ਹਜ਼ਾਰਾਂ ਸਮਰਥਕਾਂ ਦੇ ਨਾਲ ਥਾਣਾ ਅਜਨਾਲਾ ’ਤੇ ਹਮਲਾ ਕਰ ਦਿੱਤਾ ਸੀ।
ਇਸ ’ਚ ਐੱਸਪੀ ਜੁਗਰਾਜ ਸਿੰਘ ਸਮੇਤ ਪੰਜ ਪੁਲਿਸ ਮੁਲਾਜ਼ਮ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਸਨ। ਘਟਨਾ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਨੂੰ ਵੱਖ-ਵੱਖ ਸਮੇਂ ’ਚ ਗ੍ਰਿਫ਼ਤਾਰ ਕਰ ਕੇ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਸੀ। ਹੁਣ ਸਿਰਫ਼ ਅੰਮ੍ਰਿਤਪਾਲ ਸਿੰਘ ਹੀ ਅਸਾਮ ਦੀ ਜੇਲ੍ਹ ’ਚ ਬੰਦ ਹੈ ਜਦਕਿ ਹੋਰ ਮੁਲਜ਼ਮ ਪੰਜਾਬ ਦੀਆਂ ਹੋਰ ਜੇਲ੍ਹਾਂ ’ਚ ਬੰਦ ਹਨ।