ਸੁਭਾਸ਼ ਚੰਦਰ ਭਗਤ, ਮਜੀਠਾ : ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਹਰ ਵਰਗ ਦਾ ਜਿਊਣਾ ਮੁਸ਼ਕਲ ਹੋਇਆ ਪਿਆ ਹੈ। ਇਹ ਪ੍ਰਗਟਾਵਾ ਯੂਥ ਅਕਾਲੀ ਦਲ ਬਾਦਲ ਮਾਝਾ ਜ਼ੋਨ ਦੇ ਮੀਤ ਪ੍ਰਧਾਨ ਪਿੰਕਾ ਮਜੀਠਾ ਨੇ ਮਜੀਠਾ ਦੀ ਵਾਰਡ ਨੰਬਰ 9 ਵਿਖੇ ਸਵਰਨਕਾਰ ਭਾਈਚਾਰੇ ਦੀ ਇੰਦਰਜੀਤ ਬੱਬਰ ਦੀ ਅਗਵਾਈ ਵਿਚ ਹੋਈ ਇਕੱਤਰਤਾ ਮੌਕੇ ਵਿਸ਼ੇਸ਼ ਤੌਰ 'ਤੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਗੁੰਮਰਾਹ ਕਰ ਕੇ ਝੂਠ ਬੋਲਦਿਆਂ ਸੱਤਾ ਦੀਆਂ ਪੌੜੀਆਂ ਚੜ੍ਹਨ ਵਾਲੀ ਸੂਬੇ ਦੀ ਕਾਂਗਰਸ ਸਰਕਾਰ ਲੋਕ ਮਾਰੂੁ ਨੀਤੀਆਂ ਨੂੰ ਬੇਪਰਦਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਮਾਝੇ ਦੇ ਜਰਨੈਲ ਅਤੇ ਹਲਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਤਾਂ ਜੋ ਸਾਰੀ ਸਚਾਈ ਨੂੰ ਲੋਕਾਂ ਸਾਹਮਣੇ ਲਿਆਂਦਾ ਜਾਵੇ।

ਇਸ ਮੌਕੇ ਇੰਦਰਜੀਤ ਬੱਬਰ, ਕਰਨੈਲ ਸਿੰਘ, ਗੁਰਜੀਤ ਸਿੰਘ, ਰਾਜੀਵ ਵਰਮਾ, ਹਰਦੀਪ ਸਿੰਘ ਤੇ ਟੀਟੂ ਆਦਿ ਹਾਜ਼ਰ ਸਨ।

ਫੋਟੋ-39