- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਆਗਾਮੀ ਚੋਣਾਂ ਨੂੰ ਲੈ ਕੇ ਦੋ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਪਾਰਟੀ ਵੱਲੋਂ ਹਲਕਾ ਮੌੜ ਤੋਂ ਦੀਪ ਸਿੱਧੂ ਦੇ ਭਰਾ ਮਨਦੀਪ ਸਿੰਘ ਸਿੱਧੂ ਅਤੇ ਹਲਕਾ ਤਲਵੰਡੀ ਸਾਬੋ ਤੋਂ ਲੱਖਾ ਸਿਧਾਣਾ ਨੂੰ ਹਲਕਾ ਇੰਚਾਰਜ ਐਲਾਨਿਆ ਹੈ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ: ਅੰਮ੍ਰਿਤਸਰ : ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਆਗਾਮੀ ਚੋਣਾਂ ਨੂੰ ਲੈ ਕੇ ਦੋ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਪਾਰਟੀ ਵੱਲੋਂ ਹਲਕਾ ਮੌੜ ਤੋਂ ਦੀਪ ਸਿੱਧੂ ਦੇ ਭਰਾ ਮਨਦੀਪ ਸਿੰਘ ਸਿੱਧੂ ਅਤੇ ਹਲਕਾ ਤਲਵੰਡੀ ਸਾਬੋ ਤੋਂ ਲੱਖਾ ਸਿਧਾਣਾ ਨੂੰ ਹਲਕਾ ਇੰਚਾਰਜ ਐਲਾਨਿਆ ਹੈ। ਮੁੱਖ ਦਫਤਰ ਸਕੱਤਰ ਪ੍ਰਗਟ ਸਿੰਘ ਮੀਆਂਵਿੰਡ ਨੇ ਕਿਹਾ ਕਿ ਇਸ ਫੈਂਸਲੇ ਨਾਲ ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਦੋਵੇਂ ਮਹੱਤਵਪੂਰਨ ਵਿਧਾਨ ਸਭਾ ਹਲਕਿਆਂ ਵਿਚ ਆਪਣੀ ਸਿਆਸੀ ਪਕੜ ਹੋਰ ਮਜ਼ਬੂਤ ਕਰਨ ਵੱਲ ਕਦਮ ਵਧਾਇਆ ਹੈ।
ਪਾਰਟੀ ਆਗੂਆਂ ਨੇ ਕਿਹਾ ਕਿ ਇਹ ਉਮੀਦਵਾਰ ਪੰਜਾਬ ਦੇ ਹੱਕਾਂ, ਨੌਜਵਾਨੀ ਦੀ ਆਵਾਜ਼ ਅਤੇ ਪੰਜਾਬ ਦੀ ਹੋਂਦ ਤੇ ਹੱਕਾਂ ਦੀ ਲੜਾਈ ਨੂੰ ਲੋਕਾਂ ਦੀ ਕਚਹਿਰੀ ਤੱਕ ਲੈ ਕੇ ਜਾਣਗੇ। ਮਨਦੀਪ ਸਿੰਘ ਸਿੱਧੂ ਦਾ ਨਾਮ ਦੀਪ ਸਿੱਧੂ ਦੇ ਪਰਿਵਾਰ ਨਾਲ ਜੁੜਿਆ ਹੋਣ ਕਰਕੇ ਮੌੜ ਹਲਕੇ ਵਿਚ ਵਿਸ਼ੇਸ਼ ਮਹੱਤਤਾ ਰੱਖਦਾ ਹੈ। ਇਸੇ ਤਰ੍ਹਾਂ ਲੱਖਾ ਸਿੰਘ ਸਿਧਾਣਾ ਨੂੰ ਤਲਵੰਡੀ ਸਾਬੋ ਤੋਂ ਉਮੀਦਵਾਰ ਬਣਾਏ ਜਾਣ ਨਾਲ ਹਲਕੇ ਦੀ ਸਿਆਸਤ ਵਿਚ ਵੀ ਨਵੀਂ ਚਰਚਾ ਛਿੜ ਗਈ ਹੈ। ਲੱਖਾ ਸਿਧਾਣਾ ਲੰਮੇ ਸਮੇਂ ਤੋਂ ਪੰਜਾਬ ਦੇ ਮੁੱਦਿਆਂ ਅਤੇ ਨੌਜਵਾਨੀ ਨਾਲ ਸਬੰਧਤ ਮਸਲਿਆਂ ਨੂੰ ਲੈ ਕੇ ਸਰਗਰਮ ਰਹੇ ਹਨ।