ਅਕਾਲੀ ਦਲ ਨਗਰ ਕੌਂਸਲ ਦੀਆਂ 15 ਸੀਟਾਂ ’ਤੇ ਚੋਣ ਲੜੇਗੀ : ਏਆਰ
ਸੋਨੂੰ ਮਿਗਲਾਨੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਸਰਗਰਮੀਆ ਤੇਜ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਦੇ ਤਹਿਤ ਸ਼੍ਰੋਮਣੀ ਅਕਾਲੀ ਦਲ ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ ਸੰਦੀਪ ਸਿੰਘ
Publish Date: Sat, 25 Apr 2026 04:18 PM (IST)
Updated Date: Sat, 25 Apr 2026 04:22 PM (IST)

ਸੋਨੂੰ ਮਿਗਲਾਨੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਸਰਗਰਮੀਆ ਤੇਜ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਦੇ ਤਹਿਤ ਸ਼੍ਰੋਮਣੀ ਅਕਾਲੀ ਦਲ ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ ਸੰਦੀਪ ਸਿੰਘ ਏਆਰ ਵਲੋਂ ਮੀਟਿੰਗ ਵਾਰਡ ਨੰਬਰ 9 ਵਿਖੇ ਪੁਰਾਣੇ ਸਰਗਰਮ ਅਕਾਲੀ ਆਗੂ ਸੋਨੂੰ ਬਰਾੜ ਦੇ ਗ੍ਰਹਿ ਵਿਖੇ ਕੀਤੀ। ਇਸ ਮੌਕੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਝੂਠੇ ਲਾਰਿਆਂ ਤੋਂ ਜਨਤਾ ਪ੍ਰੇਸ਼ਾਨ ਹੋ ਚੁੱਕੀ ਹੈ ਅਤੇ ਇਥੋਂ ਤਕ ਕਿ ਖੁਦ ਆਪ ਦੇ 7 ਸੰਸਦ ਮੈਂਬਰਾਂ ਨੇ ਪਾਰਟੀ ਦੀਆਂ ਗਲਤ ਨੀਤੀਆਂ ਦੇ ਕਾਰਨ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਜੰਡਿਆਲਾ ਗੁਰੂ ਨਗਰ ਕੌਂਸਲ ਚੋਣਾਂ ਦੌਰਾਨ ਅਕਾਲੀ ਦਲ ਅਤੇ ਕਾਂਗਰਸ ਦੇ ਗਠਜੋੜ ਨੂੰ ਨਕਾਰਦੇ ਹੋਏ ਉਨ੍ਹਾਂ ਕਿਹਾ ਕਿ ਅਕਾਲੀ ਦਲ ਨਗਰ ਕੌਂਸਲ ਦੀਆਂ 15 ਵਾਰਡਾਂ ਵਿਚ ਆਪਣੇ ਉਮੀਦਵਾਰ ਖੜੇ ਕਰੇਗੀ ਅਤੇ ਸ਼ਹਿਰ ਵਿਚ ਰਵਿੰਦਰਪਾਲ ਕੁੱਕੂ ਸਾਬਕਾ ਪ੍ਰਧਾਨ ਨਗਰ ਕੌਂਸਲ ਦੀ ਅਗਵਾਈ ਹੇਠ ਭਾਰੀ ਬਹੁਮਤ ਹਾਸਲ ਕਰੇਗੀ। ਸੋਨੂੰ ਬਰਾੜ ਨੇ ਕਿਹਾ ਕਿ ਪਾਰਟੀ ਜੋ ਵੀ ਉਨ੍ਹਾਂ ਦੀ ਡਿਊਟੀ ਲਾਵੇਗੀ, ਉਹ ਉਸ ਨੂੰ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਤਰਲੋਕ ਸਿੰਘ, ਪ੍ਰੀਕਸ਼ਤ ਸਰਮਾ, ਜਰਨੈਲ ਸਿੰਘ, ਸਾਬੀ ਵਕੀਲ, ਗੋਲਡੀ ਸ਼ਰਮਾ, ਰੌਕ, ਕਮਲ, ਹਰੀਸ, ਬਿਕਰਮ, ਗਗਨ, ਕੀਰਤ, ਹੈਪੀ, ਜਤਿਨ, ਹਰਪ੍ਰੀਤ, ਜੋਬਨ, ਕਸ਼ਮੀਰਾ, ਸੋਨੂੰ, ਇੰਦਰਜੀਤ ਆਦਿ ਹਾਜ਼ਰ ਸਨ।