- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਾਰਟੀ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਰਾਏ ਕੀਤੀ ਹੈ ਕਿ 20 ਨਵੰਬਰ ਨੂੰ ਹੋਣ ਵਾਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਜਲਾਸ ’ਚ ਸ੍ਰੀ ਅਕਾਲ ਤਖਤ ਸਾਹਿਬ ਦੇ ਭਗੌੜਿਆਂ ਨਾਲ ਬੈਠਣ ਨਾਲੋਂ ਦਿੱਲੀ ਜਾ ਕੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਾਬਕਾ ਪ੍ਰਧਾਨ ਦੀ ਅਗਵਾਈ ’ਚ ਕੇਂਦਰ ਸਰਕਾਰ ਅੱਗੇ ਰੋਸ ਜ਼ਾਹਰ ਕੀਤਾ ਜਾਵੇ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਸ਼੍ਰੋਮਣੀ ਕਮੇਟੀ ਦੇ 20 ਨਵੰਬਰ ਨੂੰ ਹੋ ਰਹੇ ਜਨਰਲ ਇਜਲਾਸ ’ਚ ਹਿੱਸਾ ਨਹੀਂ ਲਵੇਗਾ। ਇਸ ਗੱਲ ਦਾ ਫ਼ੈਸਲਾ ਮੰਗਲਵਾਰ ਨੂੰ ਗੁਰਦੁਆਰਾ ਰੇਰੂ ਸਾਹਿਬ ਸਾਹਨੇਵਾਲ ਲੁਧਿਆਣਾ ’ਚ ਅਕਾਲੀ ਦਲ ਪੁਨਰਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ’ਚ ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਮੈਂਬਰਾਂ ਤੇ ਹੋਰ ਅਹੁਦਾਦਾਰਾਂ ਦੀ ਮੀਟਿੰਗ ’ਚ ਚਰਚਾ ਮਗਰੋਂ ਕੀਤਾ ਗਿਆ। ਮੀਟਿੰਗ ’ਚ ਪੰਥ ਤੇ ਪੰਜਾਬ ਦੇ ਮੌਜੂਦਾ ਹਲਾਤ, ਪਾਰਟੀ ਦੀ ਮਜ਼ਬੂਤੀ ਅਤੇ ਸਿਆਸੀ ਤੇ ਪੰਥਕ ਏਕਤਾ ਬਾਰੇ ਵਿਚਾਰ ਚਰਚਾ ਕੀਤੀ ਗਈ।
ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਾਰਟੀ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਰਾਏ ਕੀਤੀ ਹੈ ਕਿ 20 ਨਵੰਬਰ ਨੂੰ ਹੋਣ ਵਾਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਜਲਾਸ ’ਚ ਸ੍ਰੀ ਅਕਾਲ ਤਖਤ ਸਾਹਿਬ ਦੇ ਭਗੌੜਿਆਂ ਨਾਲ ਬੈਠਣ ਨਾਲੋਂ ਦਿੱਲੀ ਜਾ ਕੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਾਬਕਾ ਪ੍ਰਧਾਨ ਦੀ ਅਗਵਾਈ ’ਚ ਕੇਂਦਰ ਸਰਕਾਰ ਅੱਗੇ ਰੋਸ ਜ਼ਾਹਰ ਕੀਤਾ ਜਾਵੇ। ਸਰਕਾਰ ਨੂੰ ਕਿਹਾ ਜਾਵੇ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਰਬਾਦ ਕਰਨ ਲਈ ਜਨਰਲ ਚੋਣ ਕਿਉੰ ਨਹੀਂ ਕਰਵਾਈ ਜਾ ਰਹੀ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ’ਤੇ ‘ਧੀਰ ਮੱਲੀਆਂ’ ਦਾ ਕਬਜ਼ਾ ਕਿਉਂ ਕਰਵਾਇਆ ਹੋਇਆ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਗੁਰਦੁਆਰਾ ਐਕਟ ਮੁਤਾਬਕ ਕੇਂਦਰ ਸਰਕਾਰ ਦੀ ਜਿੰਮੇਵਾਰੀ ਹੈ ਕਿ ਸ਼੍ਰੋਮਣੀ ਕਮੇਟੀ ਦੀ ਜਰਨਲ ਚੋਣ ਕਰਵਾਏ। ਇਸ ਲਈ ਅਸੀਂ ਜਨਰਲ ਇਜਲਾਸ ਵਾਲੇ ਦਿਨ ਦਿੱਲੀ ਜਾ ਕੇ ਕੇਂਦਰ ਸਰਕਾਰ ਅੱਗੇ ਰੋਸ ਵਿਖਾਵਾ ਕਰਾਂਗੇ।
ਦੱਸਣਯੋਗ ਹੈ ਕਿ ਪਿਛਲੇ ਸਾਲ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਲਈ ਹਰਜਿੰਦਰ ਸਿੰਘ ਧਾਮੀ ਖ਼ਿਲਾਫ਼ ਮਾਸਟਰ ਮਿੱਠੂ ਸਿੰਘ ਕਾਹਨੇਕੇ ਨੂੰ ਉਮੀਦਾਵਰ ਉਤਾਰਿਆ ਸੀ। ਚੋਣ ਦੌਰਾਨ ਪੋਲ ਹੋਈਆਂ 136 ਵੋਟਾਂ ’ਚੋਂ ਧਾਮੀ ਨੂੰ 117 ਤੇ ਮਾਸਟਰ ਕਾਹਨੇਕੇ ਨੂੰ 18 ਵੋਟੀਆਂ ਮਿਲੀਆਂ ਸਨ। ਇਕ ਵੋਟ ਰੱਦ ਹੋਈ ਸੀ।