ਅਕਾਲੀ ਵਰਕਰ ਪਾਰਟੀ ਦੀ ਮਜ਼ਬੂਤੀ ਲਈ ਤਨਦੇਹੀ ਨਾਲ ਡਟੇ ਰਾਜਦੀਪ ਸਿੰਘ ਨੰਗਲ, ਪੰਜਾਬੀ ਜਾਗਰਣ ਚੌਕ ਮਹਿਤਾ : ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ ਸੰਦੀਪ ਸਿੰਘ ਏਆਰ ਦੀ ਅਗਵਾਈ ਵਿੱਚ ਕਸਬਾ ਮੱਲੀਆਂ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਰਵਾਈ ਗਈ ‘ਪੰਜਾਬ ਬਚਾਓ ਰੈਲੀ’ ਇਤਿਹਾਸਕ ਹੋ ਨਿੱਬੜੀ ਹੈ। ਇਹ ਪ੍ਰਗਟਾਵਾ
Publish Date: Thu, 24 Sep 2026 04:13 PM (IST)
Updated Date: Thu, 24 Sep 2026 04:15 PM (IST)
ਰਾਜਦੀਪ ਸਿੰਘ ਨੰਗਲ, ਪੰਜਾਬੀ ਜਾਗਰਣ ਚੌਕ ਮਹਿਤਾ : ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ ਸੰਦੀਪ ਸਿੰਘ ਏਆਰ ਦੀ ਅਗਵਾਈ ਵਿੱਚ ਕਸਬਾ ਮੱਲੀਆਂ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਰਵਾਈ ਗਈ ‘ਪੰਜਾਬ ਬਚਾਓ ਰੈਲੀ’ ਇਤਿਹਾਸਕ ਹੋ ਨਿੱਬੜੀ ਹੈ। ਇਹ ਪ੍ਰਗਟਾਵਾ ਸਰਕਲ ਜਲਾਲ ਉਸਮਾਂ ਦੇ ਸੀਨੀਅਰ ਆਗੂ ਤੇ ਪਾਰਟੀ ਦੇ ਜਨਰਲ ਕੌਂਸਲ ਮੈਂਬਰ ਕੰਵਰਦੀਪ ਸਿੰਘ ਮਾਨ ਅਤੇ ਸਰਕਲ ਪ੍ਰਧਾਨ ਹਰਜਿੰਦਰ ਸਿੰਘ ਨੰਗਲੀ ਨੇ ਰੈਲੀ ਵਿਚ ਸ਼ਾਮਿਲ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਦੌਰਾਨ ਜਨਰਲ ਕੌਂਸਲ ਮੈਂਬਰ ਕੰਵਰਦੀਪ ਸਿੰਘ ਮਾਨ ਅਤੇ ਸਰਕਲ ਪ੍ਰਧਾਨ ਹਰਜਿੰਦਰ ਸਿੰਘ ਨੰਗਲੀ ਨੇ ਕਿਹਾ ਕਿ ਪੰਜਾਬ ਬਚਾਓ ਰੈਲੀ ਨੂੰ ਲੈ ਕੇ ਅਕਾਲੀ ਵਰਕਰਾਂ ਵਿਚ ਭਾਰੀ ਉਤਸ਼ਾਹ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਹੱਕਾਂ, ਹਿੱਤਾਂ ਅਤੇ ਹੱਕੀ ਆਵਾਜ਼ ਨੂੰ ਬੁਲੰਦ ਕਰਨ ਵਾਲੀ ਪਾਰਟੀ ਹੈ। ਸਰਕਲ ਜਲਾਲ ਉਸਮਾਂ ਦੇ ਅਕਾਲੀ ਵਰਕਰ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਡਟੇ ਹੋਏ ਹਨ। ਉਨ੍ਹਾਂ ਰੈਲੀ ਵਿਚ ਸ਼ਾਮਲ ਹੋਣ ਪਹੁੰਚੇ ਸਮੂਹ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਸੀਂ ਇਕਜੁੱਟਤਾ, ਮਿਹਨਤ ਅਤੇ ਅਨੁਸ਼ਾਸਨ ਨਾਲ ਪਾਰਟੀ ਦੀ ਜਥੇਬੰਦਕ ਤਾਕਤ ਨੂੰ ਹੋਰ ਮਜ਼ਬੂਤ ਕਰਨ ਲਈ ਡੱਟ ਕੇ ਕੰਮ ਕਰਾਂਗੇ। ਇਸ ਮੌਕੇ ਪੀਏਸੀ ਮੈਂਬਰ ਰਾਜਬੀਰ ਸਿੰਘ ਉਦੋ ਨੰਗਲ, ਜਤਿੰਦਰ ਸਿੰਘ ਲੱਧਾਮੁੰਡਾ, ਤਜਿੰਦਰਪਾਲ ਸਿੰਘ ਲਾਡੀ, ਬਲਦੇਵ ਸਿੰਘ ਅਠਵਾਲ, ਸਾਬਕਾ ਸਰਪੰਚ ਗੋਪਾਲ ਸਿੰਘ ਕੋਹਾਟਵਿੰਡ, ਯੂਥ ਆਗੂ ਜੁਗਰਾਜ ਸਿੰਘ ਕੋਹਾਟਵਿੰਡ, ਯੂਥ ਆਗੂ ਹਰਪ੍ਰੀਤ ਸਿੰਘ ਹੈਪੀ ਕੋਹਾਟਵਿੰਡ ਅਤੇ ਪ੍ਰਧਾਨ ਜਸਵਿੰਦਰ ਸਿੰਘ ਮਹਿਸਮਪੁਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਮੌਜੂਦ ਸਨ।