ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਗੁਰਪੁਰਬ ਮੌਕੇ ਨਨਕਾਣਾ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ, ਦੇਰ ਰਾਤ ਹੋਈ ਅਲੌਕਿਕ ਆਤਿਸ਼ਬਾਜ਼ੀ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭੋਗ ਸਮੇਂ ਮੁੱਖ ਦਰਬਾਰ ਅੰਦਰ ਗੁਰਬਾਣੀ ਸਰਵਣ ਕੀਤੀ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਇਆ।
Publish Date: Wed, 25 Nov 2026 03:27 PM (IST)
Updated Date: Wed, 25 Nov 2026 03:28 PM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਗੁਰਪੁਰਬ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਬੀਤੀ ਰਾਤ ਲੱਖਾਂ ਦੀ ਗਿਣਤੀ ਵਿੱਚ ਸਿੱਖ ਸੰਗਤ ਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਨੇ ਵਿਸ਼ਵ ਭਰ ਤੋਂ ਪੁੱਜ ਕੇ ਮਨਾਇਆ। ਇਸ ਮੌਕੇ ਦੇਰ ਰਾਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਉਪਰੰਤ ਪ੍ਰਬੰਧਕ ਕਮੇਟੀ ਵੱਲੋਂ ਅਲੌਕਿਕ ਆਤਿਸ਼ਬਾਜ਼ੀ ਕੀਤੀ ਗਈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭੋਗ ਸਮੇਂ ਮੁੱਖ ਦਰਬਾਰ ਅੰਦਰ ਗੁਰਬਾਣੀ ਸਰਵਣ ਕੀਤੀ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਇਆ।