ਆਲ ਕੇਡਰ ਪੈਨਸ਼ਨ ਐਸੋਸੀਏਸ਼ਨ ਨੇ ਵੱਖ-ਵੱਖ ਮਸਲਿਆਂ ’ਤੇ ਕੀਤੀ ਹੰਗਾਮੀ ਮੀਟਿੰਗ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਆਲ ਕੇਡਰ ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਸਿਟੀ ਸਰਕਲ ਅੰਮ੍ਰਿਤਸਰ ਵਿਖੇ ਹੋਈ। ਮੀਟਿੰਗ ਵਿਚ ਜਥੇਬੰਦੀ ਦੇ ਵੱਖ-ਵੱਖ ਆਗੂਆਂ ਨੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਤੇ ਸੈਂਟਰ ਸਰਕਾਰ ਵਿਰੁੱਧ ਨਾਅਰੇਬਾਜ਼ੀ
Publish Date: Fri, 05 Dec 2025 04:24 PM (IST)
Updated Date: Fri, 05 Dec 2025 04:27 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਆਲ ਕੇਡਰ ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਸਿਟੀ ਸਰਕਲ ਅੰਮ੍ਰਿਤਸਰ ਵਿਖੇ ਹੋਈ। ਮੀਟਿੰਗ ਵਿਚ ਜਥੇਬੰਦੀ ਦੇ ਵੱਖ-ਵੱਖ ਆਗੂਆਂ ਨੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਤੇ ਸੈਂਟਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਕਿਹਾ ਕਿ ਮੋਦੀ ਸਰਕਾਰ ਜੋ ਬਿਜਲੀ ਬਿੱਲ 2025 ਪਾਸ ਕਰਨ ਜਾ ਰਹੀ ਹੈ, ਉਸ ਦੇ ਵਿਰੁੱਧ ਤੇ ਜੋ ਨਵੇਂ ਚਾਰ ਕਿਰਤ ਕਾਨੂੰਨ ਪਾਸ ਕੀਤੇ ਗਏ ਹਨ, ਉਸ ਦੇ ਵਿਰੁੱਧ ਮੁਲਾਜ਼ਮ ਤੇ ਪੈਨਸ਼ਨਰ ਤਿੱਖਾ ਸੰਘਰਸ਼ ਕਰਨਗੇ। ਪੰਜਾਬ ਸਰਕਾਰ ਜੋ ਪਾਵਰਕਾਮ ਦੀਆਂ ਜਾਇਦਾਦਾਂ ਵੇਚ ਰਹੀ ਹੈ, ਉਹ ਨਹੀਂ ਵੇਚਣ ਦਿੱਤੀਆਂ ਜਾਣਗੀਆਂ। ਇਸ ਮੌਕੇ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਸੂਬਾ ਸਕੱਤਰ ਗੁਰਪ੍ਰੀਤ ਸਿੰਘ ਜੱਸਲ ਨੇ ਇਸ ਮੀਟਿੰਗ ਵਿਚ ਆ ਕੇ ਆਲ ਕੇਡਰ ਪੈਨਸ਼ਨਰ ਐਸੋਸੀਏਸ਼ਨ ਨੂੰ ਬੇਨਤੀ ਕੀਤੀ ਕਿ ਆਉਣ ਵਾਲੇ ਸੰਘਰਸ਼ ਵਿਚ ਉਹ ਵੀ ਸਾਥ ਦੇਣ ਤਾਂ ਜੋ ਪੰਜਾਬ ਸਰਕਾਰ ਅਤੇ ਮੋਦੀ ਸਰਕਾਰ ਨੂੰ ਉਨ੍ਹਾਂ ਦੀ ਧੱਕੇਸ਼ਾਹੀ ਵਿਰੁੱਧ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇ। ਇਸ ਤੋਂ ਬਾਅਦ ਆਲ ਕੈਂਡਰ ਪੈਨਸ਼ਨ ਐਸੋਸੀਏਸ਼ਨ ਨੇ ਵਿਸ਼ਵਾਸ ਦਵਾਇਆ ਕਿ 8 ਦਸੰਬਰ 2025 ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਜੋ ਸਾਰੇ ਪੰਜਾਬ ਵਿਚ ਸਬ ਡਵੀਜ਼ਨਾਂ ਵਿਚ ਰੋਸ ਪ੍ਰਦਰਸ਼ਨ ਕਰ ਰਹੇ ਹਨ, ਉਨ੍ਹਾਂ ਦੀ ਜਥੇਬੰਦੀ ਉਨ੍ਹਾਂ ਨਾਲ ਸ਼ਮੂਲੀਅਤ ਕਰੇਗੀ। ਇਸ ਮੌਕੇ ਸਰਕਲ ਪ੍ਰਧਾਨ ਮਦਨ ਲਾਲ ਸ਼ਰਮਾ, ਜਗੀਰ ਸਿੰਘ ਸੈਣੀ, ਮਨਜੀਤ ਸਿੰਘ, ਰਮੇਸ਼ ਖੰਨਾ, ਕੁਲਵਿੰਦਰ ਸਿੰਘ, ਨਵਲ ਕੁਮਾਰ, ਰਾਜੀਵ ਸਲਵਾਨ, ਰਾਜੇਸ਼ ਕੁਮਾਰ, ਬਲਦੇਵ ਫੋਰਮੈਨ, ਹਰਜੀਤ ਸਿੰਘ, ਰਮੇਸ਼ ਕੁਮਾਰ ਸ਼ਰਮਾ ਆਦਿ ਹਾਜ਼ਰ ਸਨ।