ਆਲ ਕੇਡਰ ਪੈਨਸ਼ਨਰ ਐਸੋਸੀਏਸ਼ਨ ਨੇ ਕੀਤੀ ਮਹੀਨਾਵਾਰ ਮੀਟਿੰਗ
ਗਗਨਦੀਪ ਸਿੰਘ ਬੇਦੀ, ਪੰਜਾਬੀ ਜਾਗਰਣ ਅੰਮ੍ਰਿਤਸਰ : ਆਲ ਕੇਡਰ ਪੈਨਸ਼ਨਰ ਐਸੋਸੀਏਸ਼ਨ ਸਿਟੀ ਸਰਕਲ ਅੰਮ੍ਰਿਤਸਰ ਦੀ ਮਹੀਨਾਵਾਰ ਮੀਟਿੰਗ ਮਦਨ ਲਾਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਸਭ ਤੋਂ ਪਹਿਲਾਂ ਆਲ ਕੇਡਰ ਪੈਨਸ਼ਨਰ ਐਸੋਸੀਏਸ਼ਨ ਸਿਟੀ
Publish Date: Fri, 09 Jan 2026 04:17 PM (IST)
Updated Date: Fri, 09 Jan 2026 04:18 PM (IST)
ਗਗਨਦੀਪ ਸਿੰਘ ਬੇਦੀ, ਪੰਜਾਬੀ ਜਾਗਰਣ ਅੰਮ੍ਰਿਤਸਰ : ਆਲ ਕੇਡਰ ਪੈਨਸ਼ਨਰ ਐਸੋਸੀਏਸ਼ਨ ਸਿਟੀ ਸਰਕਲ ਅੰਮ੍ਰਿਤਸਰ ਦੀ ਮਹੀਨਾਵਾਰ ਮੀਟਿੰਗ ਮਦਨ ਲਾਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਸਭ ਤੋਂ ਪਹਿਲਾਂ ਆਲ ਕੇਡਰ ਪੈਨਸ਼ਨਰ ਐਸੋਸੀਏਸ਼ਨ ਸਿਟੀ ਸਰਕਲ ਅੰਮ੍ਰਿਤਸਰ ਦੇ ਜਰਨਲ ਸਕੱਤਰ ਭੁਪਿੰਦਰ ਸਿੰਘ ਬੇਦੀ ਨੂੰ ਸ਼ਰਧਾਂਜਲੀ ਦਿੱਤੀ ਗਈ ਜਿਨਾਂ ਦਾ ਪਿਛਲੇ ਦਿਨੀ ਦੇਹਾਂਤ ਹੋ ਗਿਆ ਸੀ ਇਸ ਮੀਟਿੰਗ ਵਿੱਚ ਬਾਬਾ ਗੁਰਮੀਤ ਨੂੰ ਆਲ ਕੇਡਰ ਪੈਨਸ਼ਨਰ ਐਸੋਸੀਏਸ਼ਨ ਸਿਟੀ ਸਰਕਲ ਦਾ ਸੀਨੀਅਰ ਮੀਤ ਪ੍ਰਧਾਨ ਚੁਣਿਆ ਗਿਆ ਇਸ ਤੋਂ ਬਾਅਦ ਪੈਨਸ਼ਨਰਾਂ ਦੇ ਰਹਿੰਦੇ ਕੰਮ ਮੌਕੇ ਤੇ ਨਿਪਟਾਏ ਗਏ ਅਤੇ ਜਥੇਬੰਦੀ ਦਾ ਨਵੇਂ ਸਾਲ ਦਾ ਕੈਲੰਡਰ ਜਾਰੀ ਕੀਤਾ ਗਿਆ ਇਸ ਮੌਕੇ ਜਗੀਰ ਸਿੰਘ ਸੈਣੀ, ਕੁਲਵਿੰਦਰ ਸਿੰਘ, ਬਾਬਾ ਗੁਰਮੀਤ, ਮਨੋਹਰ ਲਾਲ, ਸਵਰਨ ਲਾਲ ਸ਼ਰਮਾ, ਜਗਦੀਸ਼ ਭਾਰਦਵਾਜ, ਹਰਜੀਤ ਸਿੰਘ, ਰਮੇਸ਼ ਸ਼ਰਮਾ, ਬਲਦੇਵ ਫੋਰਮੈਨ, ਰਾਜੇਸ਼ ਕੁਮਾਰ, ਅਸ਼ਵਨੀ ਸ਼ਰਮਾ, ਰਮੇਸ਼ ਖੰਨਾ ਆਦੀ ਆਗੂ ਹਾਜ਼ਰ ਸਨ।