- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਬੋਰਡ ਦੇ ਪ੍ਰਬੰਧਾਂ ਬਾਰੇ ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਲੋਕਤੰਤਰੀ ਅਧਿਕਾਰ ਮਿਲਣੇ ਚਾਹੀਦੇ ਹਨ। ਇਸ ਵਿੱਚ ਮਹਾਰਾਸ਼ਟਰ ਦੇ ਸਿੱਖਾਂ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਪੰਥਕ ਜਥੇਬੰਦੀਆਂ ਦੀ ਸ਼ਮੂਲੀਅਤ ਵੀ ਯਕੀਨੀ ਬਣਾਈ ਜਾਵੇ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ: ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਵਿੱਚ ਨਸ਼ਿਆਂ, ਗੈਂਗਸਟਰਵਾਦ ਅਤੇ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਸਾਰੀਆਂ ਸਿਆਸੀ ਪਾਰਟੀਆਂ ਨੂੰ ਸੁਹਿਰਦਤਾ ਨਾਲ ਯਤਨ ਕਰਨ ਦੀ ਅਪੀਲ ਕੀਤੀ ਹੈ। ਉਹ ਬਾਬਾ ਜੈਮਲ ਸਿੰਘ ਜੀ ਭੂਰੀ ਵਾਲੇ, ਬਾਬਾ ਗੁਰਦਿਆਲ ਸਿੰਘ ਜੀ ਭੂਰੀ ਵਾਲੇ, ਬਾਬਾ ਨਾਮ ਦਾਨ ਸਿੰਘ ਜੀ ਭੂਰੀ ਵਾਲੇ ਅਤੇ ਸੇਵਕਾ ਬੀਬੀ ਹਰਜਿੰਦਰ ਕੌਰ ਜੀ ਦੀ ਸਾਲਾਨਾ ਬਰਸੀ ਨੂੰ ਸਮਰਪਿਤ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋਏ।
ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਪੁਰਖਾਂ ਨੇ ਕਾਰ ਸੇਵਾ ਅਤੇ ਧਾਰਮਿਕ ਖੇਤਰ ਵਿੱਚ ਵਡਮੁੱਲੀਆਂ ਸੇਵਾਵਾਂ ਨਿਭਾਈਆਂ ਹਨ। ਪੰਥਕ ਏਕਤਾ ਬਾਰੇ ਉਨ੍ਹਾਂ ਕਿਹਾ ਕਿ ਇਹ ਸੱਤਾ ਪ੍ਰਾਪਤੀ ਲਈ ਨਹੀਂ, ਸਗੋਂ ਸਿਧਾਂਤਾਂ, ਪਰੰਪਰਾਵਾਂ ਅਤੇ ਮਰਿਆਦਾ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ।
ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਬੋਰਡ ਦੇ ਪ੍ਰਬੰਧਾਂ ਬਾਰੇ ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਲੋਕਤੰਤਰੀ ਅਧਿਕਾਰ ਮਿਲਣੇ ਚਾਹੀਦੇ ਹਨ। ਇਸ ਵਿੱਚ ਮਹਾਰਾਸ਼ਟਰ ਦੇ ਸਿੱਖਾਂ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਪੰਥਕ ਜਥੇਬੰਦੀਆਂ ਦੀ ਸ਼ਮੂਲੀਅਤ ਵੀ ਯਕੀਨੀ ਬਣਾਈ ਜਾਵੇ।
ਉਨ੍ਹਾਂ ਗੁਰਦੁਆਰਾ ਸਾਹਿਬਾਨ ’ਤੇ ਹਮਲਿਆਂ ਨੂੰ ਮੰਦਭਾਗਾ ਦੱਸਦਿਆਂ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਅਤੇ ਮਰਿਆਦਾ ਕਾਇਮ ਰੱਖਣ ’ਤੇ ਜ਼ੋਰ ਦਿੱਤਾ। ਉਨ੍ਹਾਂ ਗੁਰਦੁਆਰਾ ਪ੍ਰਬੰਧਾਂ ਵਿੱਚ ਸੁਧਾਰ ਦੀ ਲੋੜ ਦੱਸਦਿਆਂ ਸਿਆਸਤ ਵਿੱਚ ਨਿੱਜੀ ਦੂਸ਼ਣਬਾਜ਼ੀ ਅਤੇ ਏਆਈ ਰਾਹੀਂ ਗੁੰਮਰਾਹਕੁਨ ਵੀਡੀਓ ਬਣਾਉਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਕੇਂਦਰ ਸਰਕਾਰ ਤੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਅਤੇ ਅਟਾਰੀ ਸਰਹੱਦ ਰਾਹੀਂ ਆਵਾਜਾਈ ਤੇ ਵਪਾਰ ਮੁੜ ਸ਼ੁਰੂ ਕਰਨ ਦੀ ਮੰਗ ਵੀ ਕੀਤੀ।