ਲੋਕਾਂ ਦੀ ਹਰ ਜਾਇਜ਼ ਸਮੱਸਆਂ ਦੇ ਹੱਲ ਲਈ ਹਮੇਸ਼ਾ ਵਚਨਬੱਧ ਹਾਂ : ਗਿੱਲ ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ : ਲੋਕਾਂ ਦੀ ਹਰ ਜਾਇਜ਼ ਸਮੱਸਿਆ ਦੇ ਹੱਲ ਲਈ ਹਮੇਸ਼ਾਂ ਵਚਨਬੱਧ ਹਾਂ ਅਤੇ ਇਲਾਕੇ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨ ਜਾਰੀ ਰਹਿਣਗੇ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ
Publish Date: Fri, 04 Sep 2026 04:33 PM (IST)
Updated Date: Fri, 04 Sep 2026 04:37 PM (IST)
ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ : ਲੋਕਾਂ ਦੀ ਹਰ ਜਾਇਜ਼ ਸਮੱਸਿਆ ਦੇ ਹੱਲ ਲਈ ਹਮੇਸ਼ਾਂ ਵਚਨਬੱਧ ਹਾਂ ਅਤੇ ਇਲਾਕੇ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨ ਜਾਰੀ ਰਹਿਣਗੇ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਪਿੰਡ ਸੁਪਾਰੀਵਿੰਡ ਵਿਖੇ ਲੋਕ ਮਿਲਣੀ ਦੌਰਾਨ ਸਰਪੰਚ, ਪੰਚ, ਮੋਹਤਬਰ ਅਤੇ ਪਿੰਡ ਵਾਸੀਆਂ ਨਾਲ ਨਿੱਘੀ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਨਣ ਮੌਕੇ ਸੰਬੋਧਨ ਕਰਦਿਆਂ ਕੀਤਾ। ਤਲਬੀਰ ਸਿੰਘ ਗਿੱਲ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਲੋਕਾਂ ਵੱਲੋ ਮਿਲੇ ਪਿਆਰ, ਸਤਿਕਾਰ ਅਤੇ ਵਿਸ਼ਵਾਸ਼ ਲਈ ਦਿਲੋ ਧੰਨਵਾਦ ਕੀਤਾ। ਗਿੱਲ ਨੇ ਕਿਹਾ ਕਿ ਪਿਛਲੇ ਲੰਮੇ ਸਮੇ ਤੋ ਹਲਕਾ ਮਜੀਠਾ ਵਿਚ ਵਿਕਾਸ ਕਾਰਜ ਰੁਕੇ ਸਨ ਜਾਂ ਅਧੂਰੇ ਸਨ ਜਦ ਤੋ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿਚ ਆਈ ਹੈ ਵਿਕਾਸ ਕਾਰਜਾਂ ਵਿਚ ਤੇਜ਼ੀ ਆਈ ਹੈ ਅਤੇ ਹਲਕੇ ਦੇ ਹਰੇਕ ਪਿੰਡ ਵਿਚ ਵਿਕਾਸ ਕਾਰਜ ਜੰਗੀ ਪਧਰ ਤੇ ਚੱਲ ਰਹੇ ਹਨ। ਗਿੱਲ ਨੇ ਅਗੇ ਕਿਹਾ ਕਿ ਸੂਬੇ ਦੇ ਲੋਕ ਮਾਨ ਸਰਕਾਰ ਵੱਲੋ ਸੂਬਾ ਵਾਸੀਆਂ ਨਾਲ ਕੀਤੀਆਂ ਗਾਰੰਟੀਆਂ ਨੂੰ ਪੂਰਾ ਹੋਣ ਤੇ ਖੁਸ਼ ਹਨ ਅਤੇ 2027 ਵਿਚ ਦੁਬਾਰਾ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸਰਕਾਰ ਬਣਾਉਣ ਲਈ ਉਤਾਵਲੇ ਹਨ। ਇਸ ਮੌਕੇ ਤਲਬੀਰ ਸਿੰਘ ਗਿੱਲ ਦੇ ਨਾਲ ਬਲਜਿੰਦਰ ਸਿੰਘ ਛੀਨਾ ਸਿਆਸੀ ਸਕੱਤਰ ਗਿੱਲ, ਸਤਿੰਦਰ ਸਿੰਘ ਸ਼ਾਹ ਮਜੀਠਾ, ਹਰਭੁਪਿੰਦਰ ਸਿੰਘ ਸ਼ਾਹ ਮਜੀਠਾ, ਯਾਦਵਿੰਦਰ ਸਿੰਘ ਚੇਅਰਮੈਨ ਬਲਾਕ ਸੰਮਤੀ, ਨੌਜਵਾਨ ਆਗੂ ਰੋਸ਼ਨ ਸਿੱਧੂ ਸੁਪਾਰੀਵਿੰਡ, ਮਨਦੀਪ ਸਿੰਘ, ਦਲਬੀਰ ਸਿੰਘ, ਹਜ਼ਾਰਾ ਸਿੰਘ, ਜ਼ਸਬੀਰ ਸਿੰਘ, ਸ਼ਸਪਾਲ ਸਿੰਘ, ਜ਼ਸਵਿੰਦਰ ਸਿੰਘ, ਵਿਜੇ ਮਸੀਹ, ਲਾਲ ਮਸੀਹ, ਰਾਮ ਲਾਲ ਸਾਬਕਾ ਸਰਪੰਚ, ਦੇਸ ਰਾਜ ਸਮੇਤ ਵੱਡੀ ਗਿਣਤੀ ਵਿਚ ਆਪ ਵਰਕਰ ਹਾਜ਼ਰ ਸਨ।