ਰੀਸਾਈਕਲ ਸਾਮਾਨ ਤੋਂ ਤਿਆਰ ਕੀਤੀਆਂ ਸ਼ਾਨਦਾਰ ਕਲਾਕ੍ਰਿਤੀਆਂ
ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਸੰਤੁਲਿਤ ਵਿਕਾਸ ਦੇ ਵਿਚਾਰ ਨੂੰ ਉਤਸ਼ਾਹਿਤ ਕਰਨ ਲਈ ਆਪਣੀ ਸਿਰਜਣਾਤਮਕ ਮੁਹਾਰਤ ਦਾ ਪ੍ਰਦਰਸ਼ਨ ਕਰਦੇ ਹੋਏ ਸਪਰਿੰਗ ਡੇਲ ਸੀਨੀਅਰ ਸਕੂਲ ਦੇ ਪ੍ਰਾਇਮਰੀ ਵਿੰਗ ਦੇ ਬਾਲ-ਵਿਦਿਆਰਥੀਆਂ ਨੇ ਫਾਲਤੂ ਸਮੱਗਰੀ
Publish Date: Sat, 25 Apr 2026 04:19 PM (IST)
Updated Date: Sat, 25 Apr 2026 04:22 PM (IST)

‘ਇਨੋਵੇਟਸ 2026’ ’ਚ ਸਪਰਿੰਗ ਡੇਲ ਦੇ ਵਿਦਿਆਰਥੀਆਂ ਨੇ ਦਿਖਾਇਆ ਹੁਨਰ ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਸੰਤੁਲਿਤ ਵਿਕਾਸ ਦੇ ਵਿਚਾਰ ਨੂੰ ਉਤਸ਼ਾਹਿਤ ਕਰਨ ਲਈ ਆਪਣੀ ਸਿਰਜਣਾਤਮਕ ਮੁਹਾਰਤ ਦਾ ਪ੍ਰਦਰਸ਼ਨ ਕਰਦੇ ਹੋਏ ਸਪਰਿੰਗ ਡੇਲ ਸੀਨੀਅਰ ਸਕੂਲ ਦੇ ਪ੍ਰਾਇਮਰੀ ਵਿੰਗ ਦੇ ਬਾਲ-ਵਿਦਿਆਰਥੀਆਂ ਨੇ ਫਾਲਤੂ ਸਮੱਗਰੀ ਨੂੰ ਵਰਤਣ ਅਤੇ ਆਪਣੇ ਸ਼ਹਿਰ ਤੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਦਾ ਇਕ ਰਚਨਾਤਮਕ ਤਰੀਕਾ ਪੇਸ਼ ਕੀਤਾ। ਇਹ ਮੌਕਾ ਸਾਲਾਨਾ ਕਲਾ ਪ੍ਰਦਰਸ਼ਨੀ ‘ਇਨੋਵੇਟਸ’ ਦਾ ਸੀ। ਇਸ ਮੌਕੇ ਜਾਣਕਾਰੀ ਸਾਂਝੀ ਕਰਦਿਆਂ ਸਪਰਿੰਗ ਡੇਲ ਐਜੂਕੇਸ਼ਨਲ ਸੁਸਾਇਟੀ ਦੇ ਚੇਅਰਮੈਨ ਸਾਹਿਲਜੀਤ ਸਿੰਘ ਸੰਧੂ ਨੇ ਦੱਸਿਆ ਕਿ ਇਨ੍ਹਾਂ ਬਾਲ-ਕਲਾਕਾਰਾਂ ਨੇ ਸਕੂਲ ਦੇ ਕ੍ਰਿਏਟਿਵ ਆਰਟਸ ਵਿਭਾਗ ਦੇ ਅਧਿਆਪਕਾਂ ਦੀ ਮਦਦ ਨਾਲ ਸਕੂਲ ਦੇ ਪ੍ਰਵੇਸ਼ ਦੁਆਰ ਅਤੇ ਰਸਤਿਆਂ ਨੂੰ ਇੱਕ ਕਲਾ ਗੈਲਰੀ ਵਿਚ ਬਦਲ ਦਿੱਤਾ। ਇੱਥੇ ਪ੍ਰਦਰਸ਼ਿਤ ਕੀਤੀਆਂ ਗਈਆਂ ਸਾਰੀਆਂ ਵਸਤੂਆਂ ਸਕੂਲ ਦੇ ਸਟੋਰਾਂ ਤੋਂ ਪ੍ਰਾਪਤ ਕੀਤੇ ਗਏ ਰੀਸਾਈਕਲ ਹੋਏ ਸਾਮਾਨ ਤੋਂ ਤਿਆਰ ਕੀਤੀਆਂ ਗਈਆਂ ਸਨ। ਕਾਰਟੂਨਿੰਗ, ਕੈਲੀਗ੍ਰਾਫੀ ਅਤੇ ਕੋਲਾਜ ਮੇਕਿੰਗ ਵਿਚ ਆਪਣੀ ਕਲਾ ਦਿਖਾਉਣ ਤੋਂ ਇਲਾਵਾ, ਵਿਦਿਆਰਥੀਆਂ ਦੁਆਰਾ ਤਿਆਰ ਕੀਤੇ ਗਏ ਮਿੱਟੀ ਦੇ ਭਾਂਡੇ (ਫੋਟਟੲਰੇ) ਵੀ ਪ੍ਰਦਰਸ਼ਨੀ ਦਾ ਖਿੱਚ ਦਾ ਕੇਂਦਰ ਰਹੇ। ਇਸ ਮੌਕੇ ਆਪਣੇ ਸੰਦੇਸ਼ ਵਿਚ ਸੰਧੂ ਨੇ ਕਿਹਾ ਕਿ ਸਪਰਿੰਗ ਡੇਲ ਪ੍ਰਚਾਰ ਕਰਨ ਤੋਂ ਪਹਿਲਾਂ ਅਭਿਆਸ ਕਰਨ ਵਿੱਚ ਵਿਸ਼ਵਾਸ ਰੱਖਦਾ ਹੈ। ਫਾਲਤੂ ਸਮੱਗਰੀ ਜੋ ਕਿ ਗਲੀਆਂ ਵਿਚ ਕੂੜੇ ਦੇ ਢੇਰ ਬਣ ਕੇ ਸ਼ਹਿਰ ਨੂੰ ਪ੍ਰਦੂਸ਼ਿਤ ਕਰਦੀ ਹੈ, ਨੂੰ ਵਰਤਣ ਦਾ ਇਹ ਨਵਾਂ ਤਰੀਕਾ ਵਿਆਪਕ ਪੱਧਰ ਤੇ ਅਪਣਾਇਆ ਜਾਣਾ ਚਾਹੀਦਾ ਹੈ। ਸਕੂਲ ਦੇ ਪ੍ਰਿੰਸੀਪਲ ਰਾਜੀਵ ਕੁਮਾਰ ਸ਼ਰਮਾ ਨੇ ਇਸ ਮੌਕੇ ਤੇ ਕਿਹਾ ਕਿ ਸਕੂਲ ਅਜਿਹੇ ਮੌਕਿਆਂ ਦੀ ਤਲਾਸ਼ ਵਿਚ ਰਹਿੰਦਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਆਪਣੀ ਸਿਰਜਣਾਤਮਕ ਪ੍ਰਤਿਭਾ ਨਿਖਾਰਨ ਲਈ ਇਕ ਮੰਚ ਪ੍ਰਦਾਨ ਕੀਤਾ ਜਾ ਸਕੇ ਅਤੇ ਉਨ੍ਹਾਂ ਨੂੰ ਸੰਤੁਲਿਤ ਵਿਕਾਸ ਦੇ ਟੀਚੇ ਨੂੰ ਪ੍ਰਾਪਤ ਕਰਨ ਵਿਚ ਯੋਗਦਾਨ ਪਾਉਣ ਦੇ ਯੋਗ ਬਣਾਇਆ ਜਾ ਸਕੇ। ਪ੍ਰਦਰਸ਼ਨੀ ਦਾ ਉਦਘਾਟਨ ਕਰਦੇ ਹੋਏ ਰਾਜੀਵ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ।