Amitsar News : ਗੈਂਗਸਟਰ ਹੈਪੀ ਜੱਟ ਨੇ ਪ੍ਰਾਪਰਟੀ ਡੀਲਰ ਨੂੰ ਦਿੱਤੀ ਧਮਕੀ,ਵੀਹ ਲੱਖ ਰੁਪਏ ਦੀ ਫਿਰੌਤੀ ਮੰਗੀ
ਜੋਤੀਸਰ ਕਲੋਨੀ ਦੇ ਵਸਨੀਕ ਸੁਰਿੰਦਰ ਕੁਮਾਰ ਨੇ ਆਪਣੀ ਸ਼ਿਕਾਇਤ ਵਿਚ ਪੁਲਿਸ ਨੂੰ ਦੱਸਿਆ ਕਿ ਉਹ ਪ੍ਰਾਪਰਟੀ ਦਾ ਕਾਰੋਬਾਰ ਕਰਦਾ ਹੈ ਅਤੇ ਜੰਡਿਆਲਾ ਗੁਰੂ ਦੇ ਵਾਰਡ ਨੰਬਰ 6 ਤੋਂ ਚੋਣ ਲੜਣਾ ਚਾਹੁੰਦਾ ਸੀ। 15 ਜਨਵਰੀ ਨੂੰ ਉਸ ਨੂੰ ਇਕ ਵਿਦੇਸ਼ੀ ਵਟਸਐਪ ਨੰਬਰ ਤੋਂ ਕਾਲ ਆਈ।
Publish Date: Sun, 18 Jan 2026 06:12 PM (IST)
Updated Date: Sun, 18 Jan 2026 06:15 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਖਤਰਨਾਕ ਗੈਂਗਸਟਰ ਹੈਪੀ ਜੱਟ ਨੇ ਜੰਡਿਆਲਾ ਗੁਰੂ ਦੇ ਪ੍ਰਾਪਰਟੀ ਡੀਲਰ ਸੁਰਿੰਦਰ ਕੁਮਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਉਸ ਤੋਂ ਵੀਹ ਲੱਖ ਰੁਪਏ ਦੀ ਫਿਰੌਤੀ ਮੰਗੀ ਹੈ। ਮੁਲਜਮ ਨੇ ਧਮਕੀ ਦਿੱਤੀ ਹੈ ਕਿ ਜੇਕਰ ਉਹ (ਪੀੜਤ) ਨਗਰ ਕੌਂਸਲ ਚੋਣਾਂ ਲੜਣਾ ਚਾਹੁੰਦਾ ਹੈ ਤਾਂ ਉਹ ਵੀਹ ਲੱਖ ਰੁਪਏ ਰੰਗਦਾਰੀ ਦੇਵੇ। ਨਹੀਂ ਤਾਂ ਉਹ ਉਸ ਨੂੰ ਨੁਕਸਾਨ ਪਹੁੰਚਾਏਗਾ।
ਇਸ ਤੋਂ ਬਾਅਦ ਪੁਲਿਸ ਨੇ ਸ਼ਿਕਾਇਤ ਮਿਲਣ 'ਤੇ ਮੁਲਜਮ ਵਿਰੁੱਧ ਮਾਮਲਾ ਦਰਜ ਕੀਤਾ ਹੈ। ਏਐਸਆਈ ਸੁਖਦੇਵ ਸਿੰਘ ਨੇ ਕਿਹਾ ਕਿ ਜਿਸ ਨੰਬਰ ਤੋਂ ਕਾਲ ਕੀਤੀ ਗਈ ਸੀ, ਉਸ ਦੀ ਲੋਕੇਸ਼ਨ ਦੀ ਜਾਂਚ ਕੀਤੀ ਜਾ ਰਹੀ ਹੈ।
ਜੋਤੀਸਰ ਕਲੋਨੀ ਦੇ ਵਸਨੀਕ ਸੁਰਿੰਦਰ ਕੁਮਾਰ ਨੇ ਆਪਣੀ ਸ਼ਿਕਾਇਤ ਵਿਚ ਪੁਲਿਸ ਨੂੰ ਦੱਸਿਆ ਕਿ ਉਹ ਪ੍ਰਾਪਰਟੀ ਦਾ ਕਾਰੋਬਾਰ ਕਰਦਾ ਹੈ ਅਤੇ ਜੰਡਿਆਲਾ ਗੁਰੂ ਦੇ ਵਾਰਡ ਨੰਬਰ 6 ਤੋਂ ਚੋਣ ਲੜਣਾ ਚਾਹੁੰਦਾ ਸੀ। 15 ਜਨਵਰੀ ਨੂੰ ਉਸ ਨੂੰ ਇਕ ਵਿਦੇਸ਼ੀ ਵਟਸਐਪ ਨੰਬਰ ਤੋਂ ਕਾਲ ਆਈ।
ਮੁਲਜ਼ਮ ਨੇ ਆਪਣੇ ਆਪ ਨੂੰ ਗੈਂਗਸਟਰ ਹਰਪ੍ਰੀਤ ਸਿੰਘ ਉਰਫ ਹੈਪੀ ਜੱਟ ਹੋਣ ਦਾ ਦਾਅਵਾ ਕੀਤਾ। ਦੋਸ਼ੀ ਨੇ ਉਸ ਨੂੰ ਕਿਹਾ ਕਿ ਜੇਕਰ ਉਹ ਚੋਣ ਲੜਣਾ ਚਾਹੁੰਦਾ ਹੈ ਤਾਂ ਉਸ ਨੂੰ ਵੀਹ ਲੱਖ ਰੁਪਏ ਦੇਣੇ ਪੈਣਗੇ। ਇਹ ਕਹਿਣ ਤੋਂ ਬਾਅਦ ਦੋਸ਼ੀ ਨੇ ਫੋਨ ਕੱਟ ਦਿੱਤਾ। ਘਟਨਾ ਤੋਂ ਤੁਰੰਤ ਬਾਅਦ ਉਸ ਨੇ ਪੁਲਿਸ ਸ਼ਿਕਾਇਤ ਦਰਜ ਕਰਵਾਈ।