ਅੰਮ੍ਰਿਤਸਰ ਨੂੰ ਵੱਡੀ ਸੌਗਾਤ: ਰਵਨੀਤ ਬਿੱਟੂ ਨੇ ਹਰੀ ਝੰਡੀ ਦਿਖਾ ਕੇ 'ਅੰਮ੍ਰਿਤ ਭਾਰਤ ਐਕਸਪ੍ਰੈਸ' ਟ੍ਰੇਨ ਕੀਤੀ ਰਵਾਨਾ
ਉਨ੍ਹਾਂ ਦੇ ਨਾਲ ਸਾਬਕਾ ਮੰਤਰੀ ਲਕਸ਼ਮੀ ਕਾਂਤਾ ਚਾਵਲਾ, ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ, ਭਾਜਪਾ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸੰਧੂ ਆਦਿ ਮੌਜੂਦ ਸਨ।
Publish Date: Thu, 14 May 2026 01:26 PM (IST)
Updated Date: Thu, 14 May 2026 01:27 PM (IST)
ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ। ਅੰਮ੍ਰਿਤਸਰ ਨਿਊ ਜਲਪਾਈਗੁੜੀ ਅੰਮ੍ਰਿਤ ਭਾਰਤ ਐਕਸਪ੍ਰੈਸ ਟ੍ਰੇਨ ਅੱਜ ਦੁਪਹਿਰ 12.35 ਵਜੇ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਰਵਾਨਾ ਹੋਈ। ਇਸ ਮੌਕੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤੀ।
ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਨਿਊ ਜਲਪਾਈਗੁੜੀ ਤੱਕ ਅੰਮ੍ਰਿਤ ਭਾਰਤ ਰੇਲਗੱਡੀ ਨੂੰ ਹਰੀ ਝੰਡੀ ਦਿਖਾਉਂਣ ਸਮੇ ਸੰਬੋਧਨ ਵੀ ਕੀਤਾ। ਉਨ੍ਹਾਂ ਦੇ ਨਾਲ ਸਾਬਕਾ ਮੰਤਰੀ ਲਕਸ਼ਮੀ ਕਾਂਤਾ ਚਾਵਲਾ, ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ, ਭਾਜਪਾ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸੰਧੂ ਆਦਿ ਮੌਜੂਦ ਸਨ।