- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੱਜ ਦੋ ਦਿਨ ਦੀ ਛੁੱਟੀ 'ਤੇ ਹਨ। ਰਿਟ 'ਤੇ ਵੀਰਵਾਰ ਨੂੰ ਸੁਣਵਾਈ ਹੋਣ ਦੀ ਉਮੀਦ ਹੈ। ਜ਼ਿਕਰਯੋਗ ਹੈ ਕਿ ਖਾਲਿਸਤਾਨ ਸਮਰਥਕ ਅਤੇ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੀਵਾਲੀ ਦੀ ਰਾਤ ਐਤਵਾਰ ਨੂੰ ਦੇਹਾਂਤ ਹੋ ਗਿਆ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਸਣੇ ਤਿੰਨ ਲੋਕਾਂ ਦੀ ਪੈਰੋਲ ਦੀ ਰਿੱਟ ਮੰਗਲਵਾਰ ਦੁਪਹਿਰ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਰਿੰਦਰ ਸਿੰਘ ਦੀ ਅਦਾਲਤ ਵਿਚ ਦਾਇਰ ਕੀਤੀ ਗਈ ਹੈ। ਜੱਜ ਦੋ ਦਿਨ ਦੀ ਛੁੱਟੀ 'ਤੇ ਹਨ। ਰਿਟ 'ਤੇ ਵੀਰਵਾਰ ਨੂੰ ਸੁਣਵਾਈ ਹੋਣ ਦੀ ਉਮੀਦ ਹੈ। ਜ਼ਿਕਰਯੋਗ ਹੈ ਕਿ ਖਾਲਿਸਤਾਨ ਸਮਰਥਕ ਅਤੇ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੀਵਾਲੀ ਦੀ ਰਾਤ ਐਤਵਾਰ ਨੂੰ ਦੇਹਾਂਤ ਹੋ ਗਿਆ। ਉਹ 84 ਸਾਲ ਦੇ ਸਨ ਅਤੇ ਪਿਛਲੇ ਕੁਝ ਸਮੇਂ ਤੋਂ ਉਨ੍ਹਾਂ ਦੀ ਸਿਹਤ ਠੀਕ ਨਹੀਂ ਸੀ। ਅੰਮ੍ਰਿਤਪਾਲ ਸਿੰਘ, ਉਸ ਦੇ ਚਾਚਾ ਹਰਜੀਤ ਸਿੰਘ ਅਤੇ ਹੋਰ ਭਤੀਜੇ ਸੁਖਮਨਜੀਤ ਸਿੰਘ ਨੂੰ ਪੈਰੋਲ ਲਈ ਕੋਰਟ ਵਿਚ ਰਿਟ ਦਾਇਰ ਕੀਤੀ ਗਈ ਹੈ। ਪਰਿਵਾਰ ਨੇ ਗੁਹਾਰ ਲਗਾਈ ਹੈ ਕਿ ਚਰਨ ਕੌਰ ਦੇ ਅੰਤਿਮ ਸੰਸਕਾਰ ਵਿਚ ਉਕਤ ਲੋਕਾਂ ਦਾ ਸ਼ਾਮਲ ਹੋਣਾ ਜ਼ਰੂਰੀ ਹੈ।