ਆਨਲਾਈਨ ਡੈਸਕ, ਜਲੰਧਰ : ਖਾਲਿਸਤਾਨ ਸਮਰਥਕ ਤੇ ਭਗੌੜੇ ਅੰਮ੍ਰਿਤਪਾਲ ਸਿੰਘ ਦੇ 11 ਸਾਥੀਆਂ ਨੂੰ ਵੀਰਵਾਰ ਦੁਪਹਿਰ ਭਾਰੀ ਸੁਰੱਖਿਆ ਵਿਚਕਾਰ ਬਾਬਾ ਬਕਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਸਾਰੇ 11 ਮੁਲਜ਼ਮਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ 11 ਸਾਥੀਆਂ ਨੂੰ ਨਜਾਇਜ਼ ਹਥਿਆਰ ਰੱਖਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ।
ਫੜੇ ਗਏ ਅੰਮ੍ਰਿਤਪਾਲ ਦੇ ਸਾਥੀਆਂ 'ਚ ਹਰਮਿੰਦਰ ਸਿੰਘ, ਗੁਰਵੀਰ ਸਿੰਘ, ਅਜੈਪਾਲ ਸਿੰਘ, ਬਲਜਿੰਦਰ ਸਿੰਘ, ਅਮਨਦੀਪ ਸਿੰਘ, ਸਵਰੀਤ ਗੁਰਲਾਲ ਸਿੰਘ, ਸੰਗਰੂਰ ਨਿਵਾਸੀ ਗੁਰਪ੍ਰੀਤ ਸਿੰਘ, ਅੰਮ੍ਰਿਤਸਰ ਦੇ ਸ਼ਹੀਦ ਊਧਮ ਸਿੰਘ ਨਗਰ ਨਿਵਾਸੀ ਭੁਪਿੰਦਰ ਸਿੰਘ, ਸੁਖਮਨਪ੍ਰੀਤ ਸਿੰਘ ਤੇ ਹਰਪ੍ਰੀਤ ਸਿੰਘ (ਡਰਾਈਵਰ) ਸ਼ਾਮਲ ਹੈ।
Posted By: Seema Anand