ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਅਦਾਲਤੀ ਅਪਡੇਟ, ਦਾਦੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ ਲਈ ਦਾਖ਼ਲ ਪਟੀਸ਼ਨ ’ਤੇ ਕੋਰਟ ਨੇ ਸਰਕਾਰ ਨੂੰ ਕੀਤਾ ਨੋਟਿਸ ਜਾਰੀ ਖਾਲਿਸਤਾਨ ਸਮਰਥਕ ਅਤੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੇ ਅੰਤਿਮ ਸੰਸਕਾਰ ’ਚ ਸ਼ਾਮਲ ਕਰਵਾਉਣ ਲਈ ਉਨ੍ਹਾਂ ਦੇ ਵਕੀਲਾਂ ਨੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਰਿੰਦਰ ਸਿੰਘ ਦੀ ਅਦਾਲਤ ’ਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ’ਚ ਕਿਹਾ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਦਾਦੀ ਦੇ ਅੰਤਿਮ ਸੰਸਕਾਰ, ਅਸਥੀਆਂ ਚੁੱਕਣ ਅਤੇ ਭੋਗ ਸਮਾਗਮ ’ਚ ਸ਼ਿਰਕਤ ਕਰਨ ਦੀ ਅਸਥਾਈ ਤੌਰ ’ਤੇ ਇਜਾਜ਼ਤ ਦਿੱਤੀ ਜਾਵੇ। ਕੋਰਟ ਨੇ ਸਾਰੇ ਮਾਮਲੇ ’ਤੇ ਗੌਰ ਕਰਦਿਆਂ ਸੂਬਾ ਸਰਕਾਰ ਨੂੰ ਮੰਗਲਵਾਰ ਨੂੰ ਜਵਾਬ ਦੇਣ ਲਈ ਨੋਟਿਸ ਜਾਰੀ ਕੀਤਾ ਹੈ।
Publish Date: Tue, 17 Nov 2026 09:47 AM (IST)
Updated Date: Tue, 17 Nov 2026 09:48 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਖਾਲਿਸਤਾਨ ਸਮਰਥਕ ਅਤੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੇ ਅੰਤਿਮ ਸੰਸਕਾਰ ’ਚ ਸ਼ਾਮਲ ਕਰਵਾਉਣ ਲਈ ਉਨ੍ਹਾਂ ਦੇ ਵਕੀਲਾਂ ਨੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਰਿੰਦਰ ਸਿੰਘ ਦੀ ਅਦਾਲਤ ’ਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ’ਚ ਕਿਹਾ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਦਾਦੀ ਦੇ ਅੰਤਿਮ ਸੰਸਕਾਰ, ਅਸਥੀਆਂ ਚੁੱਕਣ ਅਤੇ ਭੋਗ ਸਮਾਗਮ ’ਚ ਸ਼ਿਰਕਤ ਕਰਨ ਦੀ ਅਸਥਾਈ ਤੌਰ ’ਤੇ ਇਜਾਜ਼ਤ ਦਿੱਤੀ ਜਾਵੇ। ਕੋਰਟ ਨੇ ਸਾਰੇ ਮਾਮਲੇ ’ਤੇ ਗੌਰ ਕਰਦਿਆਂ ਸੂਬਾ ਸਰਕਾਰ ਨੂੰ ਮੰਗਲਵਾਰ ਨੂੰ ਜਵਾਬ ਦੇਣ ਲਈ ਨੋਟਿਸ ਜਾਰੀ ਕੀਤਾ ਹੈ।
ਸਰਕਾਰ ਵੱਲੋਂ ਜਵਾਬ ਦਾਇਰ ਹੋਣ ਤੋਂ ਬਾਅਦ ਹੀ ਅੰਮ੍ਰਿਤਪਾਲ ਸਿੰਘ ਦੀ ਅਸਥਾਈ ਰਿਹਾਈ ’ਤੇ ਕੋਈ ਹੁਕਮ ਜਾਰੀ ਹੋ ਸਕੇਗਾ। ਵਕੀਲ ਰਿਤੂਰਾਜ ਸਿੰਘ ਨੇ ਦੱਸਿਆ ਕਿ ਪਟੀਸ਼ਨ ’ਚ ਦਾਦੀ ਚਰਨ ਕੌਰ (84) ਦੇ ਅੰਤਿਮ ਸੰਸਕਾਰ ਦੀ ਤਰੀਕ 21 ਨਵੰਬਰ ਸ਼ਮਸ਼ਾਨਘਾਟ ਤੋਂ ਅਸਥੀਆਂ ਚੁੱਕਣ ਦੀ 22 ਨਵੰਬਰ ਅਤੇ ਭੋਗ ਸਮਾਗਮ ਲਈ 23 ਨਵੰਬਰ ਦਾ ਸਮਾਂ ਲਿਖਿਆ ਗਿਆ ਹੈ। ਪਰਿਵਾਰ ਨੇ ਗੁਹਾਰ ਲਗਾਈ ਹੈ ਕਿ ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਦਾ ਆਪਣੀ ਦਾਦੀ ਨਾਲ ਕਾਫ਼ੀ ਸਨੇਹ ਸੀ ਅਤੇ ਉਸ ਨੂੰ ਤਿੰਨਾਂ ਸਮਾਗਮਾਂ ’ਚ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਜਾਵੇ।
ਪਿਛਲੇ ਹੁਕਮ ’ਚ ਕੋਰਟ ਨੇ ਹੁਕਮ ਦਿੱਤਾ ਸੀ ਕਿ ਪਰਿਵਾਰ ਅੰਮ੍ਰਿਤਪਾਲ ਸਿੰਘ ਨੂੰ ਆਪਣੇ ਖ਼ਰਚੇ ’ਤੇ ਡਿਬਰੂਗੜ੍ਹ ਜੇਲ੍ਹ ਤੋਂ ਬਿਆਸ ਦੇ ਜੱਲੂਪੁਰ ਖੇੜਾ (ਜੱਦੀ) ਪਿੰਡ ਲਿਆਉਣ ਦਾ ਖ਼ਰਚਾ ਚੁੱਕੇਗਾ। ਉਸ ਨੂੰ ਪੁਲਿਸ ਹਿਰਾਸਤ ’ਚ ਲਿਆਂਦਾ ਜਾਵੇਗਾ। ਸ਼ਰਤ ਰੱਖੀ ਗਈ ਸੀ ਕਿ ਇਸ ਤਿੰਨ ਘੰਟੇ ਦੇ ਸਮੇਂ ’ਚ ਉਹ ਆਪਣੇ ਮਾਤਾ-ਪਿਤਾ ਨਾਲ ਹੀ ਮਿਲ ਸਕੇਗਾ। ਕਿਸੇ ਜਨਸਭਾ ਨੂੰ ਸੰਬੋਧਨ ਨਹੀਂ ਕਰੇਗਾ। ਪ੍ਰੈੱਸ ਕਾਨਫਰੰਸ ਨਹੀਂ ਕਰੇਗਾ ਅਤੇ ਅਜਨਾਲਾ ਥਾਣੇ ’ਤੇ ਹਮਲੇ ਦੇ ਕਿਸੇ ਗਵਾਹ ਨਾਲ ਵੀ ਮੁਲਾਕਾਤ ਨਹੀਂ ਕਰੇਗਾ।