- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਮਲੇ ਦੀ ਪੈਰਵੀ ਕਰ ਰਹੀ ਵਕੀਲ ਰਿਤੂਰਾਜ ਨੇ ਦੱਸਿਆ ਕਿ ਅਰਜ਼ੀ ’ਚ 20, 21 ਅਤੇ 22 ਨਵੰਬਰ ਨੂੰ ਰਾਹਤ ਦੇਣ ਦੀ ਮੰਗ ਕੀਤੀ ਗਈ ਹੈ। ਪਰਿਵਾਰ ਨੇ ਦੱਸਿਆ ਹੈ ਕਿ 20 ਨਵੰਬਰ ਨੂੰ ਅੰਮ੍ਰਿਤਪਾਲ ਦੀ ਦਾਦੀ ਚਰਨ ਕੌਰ ਦਾ ਸਸਕਾਰ ਕੀਤਾ ਜਾਵੇਗਾ। 21 ਨਵੰਬਰ ਨੂੰ ਉਨ੍ਹਾਂ ਦੀਆਂ ਅਸਥੀਆਂ ਚੁਗਣ ਦੀ ਰਸਮ ਹੋਵੇਗੀ, ਜਦਕਿ 22 ਨਵੰਬਰ ਨੂੰ ਭੋਗ ਪਾਇਆ ਜਾਵੇਗਾ

ਜਾਗਰਣ ਸੰਵਾਦਦਾਤਾ, ਅੰਮ੍ਰਿਤਸਰ : ਡਿਬਰੂਗੜ੍ਹ ਜੇਲ੍ਹ ’ਚ ਬੰਦ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਲਈ ਅੱਜ ਸੋਮਵਾਰ ਨੂੰ ਰਾਹਤ ਮਿਲ ਸਕਦੀ ਹੈ। ਇਸ ਸਬੰਧੀ ਵਕੀਲਾਂ ਦਾ ਪੈਨਲ ਅੱਜ ਅਦਾਲਤ ’ਚ ਅਰਜ਼ੀ ਦਾਇਰ ਕਰਨ ਜਾ ਰਿਹਾ ਹੈ।
ਮਾਮਲੇ ਦੀ ਪੈਰਵੀ ਕਰ ਰਹੀ ਵਕੀਲ ਰਿਤੂਰਾਜ ਨੇ ਦੱਸਿਆ ਕਿ ਅਰਜ਼ੀ ’ਚ 20, 21 ਅਤੇ 22 ਨਵੰਬਰ ਨੂੰ ਰਾਹਤ ਦੇਣ ਦੀ ਮੰਗ ਕੀਤੀ ਗਈ ਹੈ। ਪਰਿਵਾਰ ਨੇ ਦੱਸਿਆ ਹੈ ਕਿ 20 ਨਵੰਬਰ ਨੂੰ ਅੰਮ੍ਰਿਤਪਾਲ ਦੀ ਦਾਦੀ ਚਰਨ ਕੌਰ ਦਾ ਸਸਕਾਰ ਕੀਤਾ ਜਾਵੇਗਾ। 21 ਨਵੰਬਰ ਨੂੰ ਉਨ੍ਹਾਂ ਦੀਆਂ ਅਸਥੀਆਂ ਚੁਗਣ ਦੀ ਰਸਮ ਹੋਵੇਗੀ, ਜਦਕਿ 22 ਨਵੰਬਰ ਨੂੰ ਭੋਗ ਪਾਇਆ ਜਾਵੇਗਾ।