- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵੱਲੋਂ ਪਾਰਲੀਮਾਨੀ ਬੋਰਡ ਮੈਂਬਰਾਂ ਅਤੇ ਫਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖਾਲਸਾ ਨੇ 2027 ਦੀਆਂ ਅਗਾਮੀ ਪੰਜਾਬ ਵਿਧਾਨ ਸਭਾ ਚੋਣਾ ਨੂੰ ਲੈ ਕੇ ਪੰਜ ਹਲਕਾ ਇੰਚਾਰਜਾਂ ਦਾ ਐਲਾਨ ਕੀਤਾ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ: ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵੱਲੋਂ ਪਾਰਲੀਮਾਨੀ ਬੋਰਡ ਮੈਂਬਰਾਂ ਅਤੇ ਫਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖਾਲਸਾ ਨੇ 2027 ਦੀਆਂ ਅਗਾਮੀ ਪੰਜਾਬ ਵਿਧਾਨ ਸਭਾ ਚੋਣਾ ਨੂੰ ਲੈ ਕੇ ਪੰਜ ਹਲਕਾ ਇੰਚਾਰਜਾਂ ਦਾ ਐਲਾਨ ਕੀਤਾ। ਇਸ ਮੌਕੇ ਪਾਰਲੀਮਾਨੀ ਬੋਰਡ ਦੇ ਮੈਂਬਰ ਭਾਈ ਸੁਖਵਿੰਦਰ ਸਿੰਘ ਅਗਵਾਨ, ਬਾਬੂ ਸਿੰਘ ਬਰਾੜ ਅਤੇ ਪ੍ਰਗਟ ਸਿੰਘ, ਕੋਆਰਡੀਨੇਟਰ ਕਾਬਲ ਸਿੰਘ ਹਾਜ਼ਰ ਸਨ। ਪਾਰਲੀਮਾਨੀ ਬੋਰਡ ਵੱਲੋਂ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਭਾਈ ਦਲਜੀਤ ਸਿੰਘ ਕਲਸੀ, ਹਲਕਾ ਮੋਗਾ ਤੋਂ ਭਾਈ ਗੁਰਮੀਤ ਸਿੰਘ ਬੁੱਕਣਵਾਲਾ, ਹਲਕਾ ਗਿੱਲ ਲੁਧਿਆਣਾ ਤੋਂ ਦਰਸ਼ਨ ਸਿੰਘ ਸ਼ਿਵਾਲਿਕ, ਕਪੂਰਥਲਾ ਤੋਂ ਬਾਬਾ ਜਗਜੀਤ ਸਿੰਘ ਅਤੇ ਕੋਟਕਪੂਰਾ ਤੋਂ ਰਸ਼ਪਾਲ ਸਿੰਘ ਸ਼ੋਸ਼ਨ ਨੂੰ 2027 ਦੀਆਂ ਵਿਧਾਨ ਸਭਾ ਚੋਣਾ ਲਈ ਹਲਕਾ ਇੰਚਾਰਜ ਐਲਾਨਿਆ ਹੈ। ਉਮੀਦਵਾਰਾਂ ਦੀ ਚੋਣ ਸਿਰਫ ਚੋਣੀ ਸਮੀਕਰਨ ਨੂੰ ਧਿਆਨ ਵਿਚ ਰੱਖ ਕੇ ਨਹੀਂ ਕੀਤੀ ਗਈ, ਸਗੋਂ ਪੰਥਕ ਸੋਚ, ਲੋਕਾਂ ਨਾਲ ਜੁੜਾਅ, ਸਮਾਜਿਕ ਸਰੋਕਾਰਾਂ, ਸੰਘਰਸ਼ਮਈ ਪਿਛੋਕੜ ਅਤੇ ਪੰਜਾਬ ਦੇ ਹਿੱਤਾਂ ਪ੍ਰਤੀ ਵਚਨਬੱਧਤਾ ਨੂੰ ਮੁੱਖ ਮਾਪਦੰਡ ਬਣਾਇਆ ਗਿਆ ਹੈ। ਇਸ ਮੌਕੇ ਬੀਬੀ ਸੰਦੀਪ ਕੌਰ, ਮਾਤਾ ਸਵਰਨਜੀਤ ਕੌਰ, ਭਾਈ ਸਿਮਰਜੀਤ ਸਿੰਘ ਕਲਸੀ, ਭਾਈ ਸੁਰਜੀਤ ਸਿੰਘ ਦੌਲਤਪੁਰ, ਭਾਈ ਮਹਾਂ ਸਿੰਘ ਰਾਉਕੇ, ਭਾਈ ਦਲੇਰ ਸਿੰਘ ਡੋਡ, ਭਾਈ ਤਰਨਦੀਪ ਸਿੰਘ, ਭਾਈ ਜਗਜਿੰਦਰ ਸਿੰਘ ਬੁੱਕਣਵਾਲਾ, ਭਾਈ ਜਸਕਰਨ ਸਿੰਘ ਰਿਆੜ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਸੁਖਰਾਜ ਸਿੰਘ ਸੁਲਤਾਨਵਿੰਡ ਆਦਿ ਆਗੂ ਅਤੇ ਵਰਕਰ ਹਾਜਰ ਸਨ।