- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਤੋਂ ਬਾਅਦ ਪੁਲਿਸ ਲਗਾਤਾਰ ਉਸ ਦੀ ਭਾਲ ਕਰ ਰਹੀ ਸੀ ਤੇ ਉਸ ਖ਼ਿਲਾਫ਼ ਐੱਲਓਸੀ ਵੀ ਜਾਰੀ ਕਰ ਦਿੱਤੀ ਸੀ। ਹਾਲਾਂਕਿ ਘਟਨਾ ਤੋਂ ਤਿੰਨ ਸਾਲ ਬਾਅਦ ਉਹ ਗ਼ੈਰ-ਕਾਨੂੰਨੀ ਤੌਰ 'ਤੇ ਭਾਰਤ ’ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਜਿਵੇਂ ਹੀ ਉਹ ਭਾਰਤ ’ਚ ਦਾਖ਼ਲ ਹੋਇਆ, ਉੱਤਰ ਪ੍ਰਦੇਸ਼ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਉੱਤਰ ਪ੍ਰਦੇਸ਼ ਪੁਲਿਸ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਕੈਦ ਅੰਮ੍ਰਿਤਪਾਲ ਸਿੰਘ ਦੇ ਸਾਥੀ ਵਿਕਰਮਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ ਹੈ ਕਿ ਵਿਕਰਮਜੀਤ ਸਿੰਘ ਨੇਪਾਲ ਰਾਹੀਂ ਗ਼ੈਰ-ਕਾਨੂੰਨੀ ਤੌਰ 'ਤੇ ਭਾਰਤ ’ਚ ਦਾਖ਼ਲ ਹੋਇਆ ਸੀ ਅਤੇ ਪੰਜਾਬ ’ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਪਤਾ ਲੱਗਾ ਹੈ ਕਿ ਫਰਵਰੀ-2023 ’ਚ ਅਜਨਾਲਾ ਪੁਲਿਸ ਸਟੇਸ਼ਨ 'ਤੇ ਹਮਲੇ ਤੋਂ ਬਾਅਦ ਮੁਲਜ਼ਮ ਅਮਰੀਕਾ ਭੱਜ ਗਿਆ ਸੀ। ਇਸ ਤੋਂ ਬਾਅਦ ਪੁਲਿਸ ਲਗਾਤਾਰ ਉਸ ਦੀ ਭਾਲ ਕਰ ਰਹੀ ਸੀ ਤੇ ਉਸ ਖ਼ਿਲਾਫ਼ ਐੱਲਓਸੀ ਵੀ ਜਾਰੀ ਕਰ ਦਿੱਤੀ ਸੀ। ਹਾਲਾਂਕਿ ਘਟਨਾ ਤੋਂ ਤਿੰਨ ਸਾਲ ਬਾਅਦ ਉਹ ਗ਼ੈਰ-ਕਾਨੂੰਨੀ ਤੌਰ 'ਤੇ ਭਾਰਤ ’ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਜਿਵੇਂ ਹੀ ਉਹ ਭਾਰਤ ’ਚ ਦਾਖ਼ਲ ਹੋਇਆ, ਉੱਤਰ ਪ੍ਰਦੇਸ਼ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐੱਸਐੱਸਪੀ ਕਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਇਕ ਪੁਲਿਸ ਟੀਮ ਉੱਤਰ ਪ੍ਰਦੇਸ਼ ਭੇਜ ਦਿੱਤੀ ਗਈ ਹੈ। ਪੁਲਿਸ ਵੱਲੋਂ ਉਸ ਨੂੰ ਸ਼ਨਿੱਚਰਵਾਰ ਦੁਪਹਿਰ ਤੱਕ ਅੰਮ੍ਰਿਤਸਰ ਲਿਆਉਂਣ ਦੀ ਉਮੀਦ ਹੈ। ਪਤਾ ਲੱਗਾ ਹੈ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਕੋਲ ਵਿਕਰਮਜੀਤ ਸਿੰਘ ਖ਼ਿਲਾਫ਼ ਤਿੰਨ ਮਾਮਲੇ ਦਰਜ ਕੀਤੇ ਗਏ ਹਨ। ਮੁਲਜ਼ਮ ਨੇ ਅਜਨਾਲਾ ਪੁਲਿਸ ਸਟੇਸ਼ਨ 'ਤੇ ਹਮਲੇ ’ਚ ਅੰਮ੍ਰਿਤਪਾਲ ਸਿੰਘ ਤੇ ਉਸ ਦੀ ਟੀਮ ਦੀ ਮਦਦ ਕੀਤੀ ਸੀ। ਪੱਥਰਬਾਜ਼ੀ ਦੀ ਘਟਨਾ ’ਚ ਪੁਲਿਸ ਸੁਪਰਡੈਂਟ ਜੁਗਰਾਜ ਸਿੰਘ ਸਮੇਤ ਛੇ ਪੁਲਿਸ ਕਰਮਚਾਰੀ ਗੰਭੀਰ ਜ਼ਖ਼ਮੀ ਹੋ ਗਏ ਸਨ।