- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਾ ਹੀ ਕਿਸੇ ਅਧਿਕਾਰੀ ਨੇ ਇਹ ਦੱਸਿਆ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਕਦੋਂ ਅਤੇ ਕਿਸ ਪ੍ਰਕਿਰਿਆ ਤਹਿਤ ਪਿੰਡ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਪਰਿਵਾਰ ਲਗਾਤਾਰ ਯਤਨ ਕਰ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਆਪਣੀ ਦਾਦੀ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋ ਸਕਣ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਖਡੂਰ ਸਾਹਿਬ ਤੋਂ ਸੰਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣ ਨੂੰ ਲੈ ਕੇ ਕਸ਼ਮਕਸ਼ ਬਰਕਰਾਰ ਹੈ। ਪਰਿਵਾਰ ਨੂੰ ਅਜੇ ਤੱਕ ਪ੍ਰਸ਼ਾਸਨ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ ਤੋਂ ਲਿਆਉਣ ਸਬੰਧੀ ਕੋਈ ਅਧਿਕਾਰਤ ਸੂਚਨਾ ਨਹੀਂ ਮਿਲੀ ਹੈ। ਅਜਿਹੇ ਵਿਚ ਸ਼ਨੀਵਾਰ ਨੂੰ ਦਾਦੀ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਗਿਆ। ਅੰਮ੍ਰਿਤਪਾਲ ਸਿੰਘ ਦੇ ਚਾਚਾ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਹੁਣ ਤੱਕ ਪਰਿਵਾਰ ਦੇ ਕਿਸੇ ਮੈਂਬਰ ਨਾਲ ਸੰਪਰਕ ਨਹੀਂ ਕੀਤਾ ਗਿਆ ਹੈ। ਨਾ ਹੀ ਕਿਸੇ ਅਧਿਕਾਰੀ ਨੇ ਇਹ ਦੱਸਿਆ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਕਦੋਂ ਅਤੇ ਕਿਸ ਪ੍ਰਕਿਰਿਆ ਤਹਿਤ ਪਿੰਡ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਪਰਿਵਾਰ ਲਗਾਤਾਰ ਯਤਨ ਕਰ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਆਪਣੀ ਦਾਦੀ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋ ਸਕਣ।
ਸੁਖਚੈਨ ਸਿੰਘ ਗਿੱਲ ਮੁਤਾਬਕ ਅੰਮ੍ਰਿਤਸਰ ਵਿਚ ਵਕੀਲਾਂ ਦੀ ਟੀਮ ਇਸ ਮਾਮਲੇ ਨੂੰ ਦੇਖ ਰਹੀ ਹੈ। ਸ਼ਨੀਵਾਰ ਨੂੰ ਕਾਨੂੰਨੀ ਟੀਮ ਨੇ ਅਦਾਲਤ ਵਿਚ ਪਰਿਵਾਰ ਦਾ ਪੱਖ ਰੱਖਿਆ। ਪਰਿਵਾਰ ਵੱਲੋਂ ਅੰਤਿਮ ਸੰਸਕਾਰ ਦੀ ਤਾਰੀਕ ਅੱਗੇ ਵਧਾਉਣ ਦੀ ਮੰਗ ਕੀਤੀ ਜਾ ਰਹੀ ਹੈ, ਤਾਂ ਜੋ ਅੰਮ੍ਰਿਤਪਾਲ ਸਿੰਘ ਨੂੰ ਇਸ ਵਿਚ ਸ਼ਾਮਲ ਹੋਣ ਦਾ ਮੌਕਾ ਮਿਲ ਸਕੇ। ਇਸ ਦੇ ਨਾਲ ਹੀ ਅੰਤਿਮ ਸੰਸਕਾਰ, ਫੁੱਲ ਚੁਗਣ ਦੀ ਰਸਮ ਅਤੇ ਅੰਤਿਮ ਅਰਦਾਸ ਵਿਚ ਸ਼ਾਮਲ ਹੋਣ ਦੀ ਇਜਾਜ਼ਤ ਵੀ ਮੰਗੀ ਗਈ ਹੈ।
ਉਨ੍ਹਾਂ ਦੱਸਿਆ ਕਿ ਸ਼ੁੱਕਰਵਾਰ ਸ਼ਾਮ ਨੂੰ ਅੰਮ੍ਰਿਤਪਾਲ ਸਿੰਘ ਨਾਲ ਫੋਨ ਤੇ ਗੱਲਬਾਤ ਹੋਈ ਸੀ। ਉਸ ਸਮੇਂ ਤੱਕ ਉਨ੍ਹਾਂ ਨੂੰ ਜੇਲ੍ਹ ਪ੍ਰਸ਼ਾਸਨ ਵੱਲੋਂ ਕੋਈ ਅਧਿਕਾਰਤ ਸੂਚਨਾ ਜਾਂ ਨੋਟਿਸ ਨਹੀਂ ਮਿਲਿਆ ਸੀ। ਅੰਮ੍ਰਿਤਪਾਲ ਸਿੰਘ ਦੀ ਆਵਾਜਾਈ ਅਤੇ ਸੁਰੱਖਿਆ ਤੇ ਹੋਣ ਵਾਲੇ ਖਰਚ ਦੇ ਸਬੰਧ ਵਿਚ ਗਿੱਲ ਨੇ ਕਿਹਾ ਕਿ ਅਦਾਲਤ ਦੇ ਆਦੇਸ਼ ਮੁਤਾਬਕ ਪੂਰਾ ਖਰਚ ਪਰਿਵਾਰ ਉਠਾਉਣ ਨੂੰ ਤਿਆਰ ਹੈ। ਦੂਜੇ ਪਾਸੇ ਅੰਮ੍ਰਿਤਪਾਲ ਦੇ ਘਰ ਜਲੂਪੁਰ ਖੇੜਾ ਵਿਚ ਰਿਸ਼ਤੇਦਾਰ ਲੋਕ ਸ਼ਨੀਵਾਰ ਨੂੰ ਪਹੁੰਚੇ। ਉਨ੍ਹਾਂ ਨੂੰ ਉਮੀਦ ਸੀ ਕਿ ਅੰਮ੍ਰਿਤਪਾਲ ਨੂੰ ਇੱਥੇ ਲਿਆਂਦਾ ਜਾਵੇਗਾ।