- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ, ਅਰਧ ਸਰਕਾਰੀ ਅਤੇ ਨਿੱਜੀ ਸਕੂਲਾਂ ਵਿੱਚ ਸਿੱਖਿਆ ਹਾਸਲ ਕਰ ਰਹੇ ਿਿਵਦਆਰਥੀਆਂ ਨੂੰ ਖੇਡਾਂ ਨਾਲ ਜੋੜਨ ਹਿੱਤ ਕੀਤੇ ਜਾ ਰਹੇ ਸ਼ਲਾਘਾਯੋਗ ਉਪਰਾਲ਼ਿਆਂ ਤਹਿਤ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ
ਅੰਮ੍ਰਿਤਸਰ : ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ, ਅਰਧ ਸਰਕਾਰੀ ਅਤੇ ਨਿੱਜੀ ਸਕੂਲਾਂ ਵਿੱਚ ਸਿੱਖਿਆ ਹਾਸਲ ਕਰ ਰਹੇ ਿਿਵਦਆਰਥੀਆਂ ਨੂੰ ਖੇਡਾਂ ਨਾਲ ਜੋੜਨ ਹਿੱਤ ਕੀਤੇ ਜਾ ਰਹੇ ਸ਼ਲਾਘਾਯੋਗ ਉਪਰਾਲ਼ਿਆਂ ਤਹਿਤ ਅੰਮ੍ਰਿਤਸਰ ਦੀ ਪਾਵਨ ਧਰਤੀ ਤੇ ਕਰਵਾਈਆਂ ਗਈਆਂ 70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੇ ਕੁਸ਼ਤੀ ਮੁਕਾਬਲਿਆਂ (ਅੰਡਰ-14 ਅਤੇ 17 ਸਾਲਾ) ਵਿੱਚ ਅੰਮ੍ਰਿਤਸਰ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲੇ ਸਥਾਨ ਤੇ ਰਹਿੰਦਿਆਂ ਸੁਨਹਿਰੀ ਤਮਗਾ ਹਾਸਲ ਕੀਤਾ। ਇਸ ਸੰਬੰਧੀ ਸਥਾਨਕ ਗੋਲ ਬਾਗ ਖੇਡ ਸਟੇਡੀਅਮ ਵਿਖੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਆਸ਼ੂ ਵਿਸ਼ਾਲ ਦੀ ਅਗਵਾਈ ਹੇਠ ਕਰਵਾਏ 70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੇ ਕੁਸ਼ਤੀ ਮੁਕਾਬਲਿਆਂ ਦੇ ਅੰਤਿਮ ਦਿਨ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਅੰਮ੍ਰਿਤਸਰ ਰਜੇਸ਼ ਖੰਨਾ ਨੇ ਸੂਬੇ ਦੇ ਵੱਖ ਵੱਖ ਜ਼ਿਿਲਆਂ ਤੋਂ ਪੁੱਜੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਵਿੱਚ ਹਾਰ ਜਿੱਤ ਕੋਈ ਮਾਅਨੇ ਨਹੀਂ ਰਖਾਉਂਦੀ ਸਗੋਂ ਜੀਵਨ ਵਿੱਚ ਆਉਂਦੇ ਉਤਰਾਅ-ਚੜਾਅ ਦਾ ਸਬਕ ਦੇ ਕੇ ਸਾਨੂੰ ਜਿੰਦਗੀ ਵਿੱਚ ਹੋਰ ਮਿਹਨਤ ਕਰਨ ਦਾ ਸੁਨੇਹਾ ਦਿੰਦੀ ਹੈ। ਕੁਸ਼ਤੀ ਦੇ ਫਾਈਨਲ ਮੁਕਾਬਲਿਆਂ ਵਿੱਚ ਅੰਮ੍ਰਿਤਸਰ ਦੇ ਖਿਡਾਰੀਆਂ ਨੇ ਆਪਣੀ ਖੇਡ ਕਲਾ ਦਾ ਮੁਜਾਹਰਾ ਕਰਦਿਆਂ ਅੰਡਰ 14 ਅਤੇ ਅੰਡਰ-17 ਸਾਲਾ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਜਦਕਿ ਅੰਡਰ 14 ਸਾਲਾ ਵਿੱਚ ਮਲੇਰਕੋਟਲਾ ਨੇ ਦੂਸਰਾ ਅਤੇ ਲੁਧਿਆਣਾ ਨੇ ਤੀਸਰਾ ਸਥਾਨ ਹਾਸਲ ਕੀਤਾ ਜਦਕਿ ਅੰਡਰ 17 ਸਾਲਾ ਵਿੱਚ ਰੂਪਨਗਰ ਨੇ ਦੂਸਰਾ ਜਦਕਿ ਤਰਨਤਾਰਨ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸ ਸਮੇਂ ਜੇਤੂ ਖਿਡਾਰੀਆਂ ਨੂੰ ਮੁੱਖ ਮਹਿਮਾਨ ਰਜੇਸ਼ ਖੰਨਾ ਡਿਪਟੀ ਡੀਈਓ, ਆਸ਼ੂ ਵਿਸ਼ਾਲ ਜ਼ਿਲ੍ਹਾ ਖੇਡ ਕੋਆਰਡੀਨੇਟਰ, ਪ੍ਰਿੰਸੀਪਲ ਮੋਨਿਕਾ ਕੋਟ ਬਾਬਾ ਦੀਪ ਸਿੰਘ, ਰਾਜਨ ਡੀਆਰਸੀ, ਪਰਮਿੰਦਰ ਸਿੰਘ ਸਰਪੰਚ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ, ਲੈਕਚਰਾਰ ਸੁਰਿੰਦਰਪਾਲ ਸਿੰਘ, ਸੰਦੀਪ ਸਿੰਘ, ਨਵਤੇਜ ਸਿੰਘ, ਜੈ ਸਿੰਘ ਸਮੇਤ ਹੋਰਨਾਂ ਸਿੱਖਿਆ ਅਧਿਕਾਰੀਆਂ ਵਲੋਂ ਤਮਗੇ, ਸਰਟੀਫਿਕੇਟ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ।