ਅੰਮ੍ਰਿਤਸਰ ਸਿਟੀ ਪੁਲਿਸ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਮਾਰਕੀਟਾਂ ’ਚ ਸਪੈਸ਼ਲ ਚੈਕਿੰਗ ਮੁਹਿੰਮ ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਅੰਮ੍ਰਿਤਸਰ : ਕਮਿਸ਼ਨਰ ਪੁਲਿਸ ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੰਮ੍ਰਿਤਸਰ ਸ਼ਹਿਰ ਦੀਆਂ ਵੱਖ-ਵੱਖ ਮਾਰਕੀਟਾਂ ਅਤੇ ਭੀੜ-ਭੜੱਕੇ ਵਾਲੇ ਇਲਾਕਿਆਂ ਵਿਚ ਪੁਲਿਸ ਵੱਲੋਂ ਵਿਸ਼ੇਸ਼ ਚੈਕਿੰਗ ਮੁਹਿੰਮ
Publish Date: Wed, 18 Nov 2026 07:41 PM (IST)
Updated Date: Wed, 18 Nov 2026 07:42 PM (IST)
ਜਨਤਾ ਦੀ ਸੁਰੱਖਿਆ ਤੇ ਸ਼ਾਂਤੀਪੂਰਨ ਮਾਹੌਲ ਬਣਾਈ ਰੱਖਣਾ ਮੁੱਖ ਉਦੇਸ਼ ਵਾਹਨਾਂ ’ਤੇ ਬਿਨਾਂ ਅਧਿਕਾਰ ਕਾਲੀਆਂ ਫਿਲਮਾਂ, ਗ਼ੈਰ-ਕਾਨੂੰਨੀ ਹੂਟਰ, ਬਲਿੰਕਰ ਤੇ ਹੋਰ ਨਾਜਾਇਜ਼ ਯੰਤਰ ਲਗਾਏ ਹੋਏ ਪਾਏ ਗਏ ਤਾਂ ਵਿਸ਼ੇਸ਼ ਮੁਹਿੰਮ ਚੱਲੇਗੀ ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਅੰਮ੍ਰਿਤਸਰ : ਕਮਿਸ਼ਨਰ ਪੁਲਿਸ ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੰਮ੍ਰਿਤਸਰ ਸ਼ਹਿਰ ਦੀਆਂ ਵੱਖ-ਵੱਖ ਮਾਰਕੀਟਾਂ ਅਤੇ ਭੀੜ-ਭੜੱਕੇ ਵਾਲੇ ਇਲਾਕਿਆਂ ਵਿਚ ਪੁਲਿਸ ਵੱਲੋਂ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਵੱਖ-ਵੱਖ ਥਾਵਾਂ ਤੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਡੀਸੀਪੀ ਆਪਰੇਸ਼ਨਜ਼ ਜੁਗਰਾਜ ਸਿੰਘ ਨੇ ਦੱਸਿਆ ਕਿ ਇਸ ਸਪੈਸ਼ਲ ਚੈਕਿੰਗ ਮੁਹਿੰਮ ਦਾ ਮੁੱਖ ਉਦੇਸ਼ ਆਮ ਜਨਤਾ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ, ਲੋਕਾਂ ਨੂੰ ਬਿਨਾਂ ਕਿਸੇ ਕਾਰਨ ਤੰਗ-ਪਰੇਸ਼ਾਨੀ ਤੋਂ ਬਚਾਉਣਾ ਅਤੇ ਸ਼ਹਿਰ ਦੀਆਂ ਮਾਰਕੀਟਾਂ ਵਿਚ ਸ਼ਾਂਤੀਪੂਰਨ ਅਤੇ ਸੁਰੱਖਿਅਤ ਮਾਹੌਲ ਬਣਾਈ ਰੱਖਣਾ ਹੈ। ਚੈਕਿੰਗ ਦੌਰਾਨ ਦੋਪਹੀਆ ਅਤੇ ਚਾਰ ਪਹੀਆ ਵਾਹਨਾਂ ਦੀ ਵਿਸ਼ੇਸ਼ ਤੌਰ ਤੇ ਜਾਂਚ ਕੀਤੀ ਗਈ। ਜਿਨ੍ਹਾਂ ਵਾਹਨਾਂ ਉੱਤੇ ਬਿਨਾਂ ਅਧਿਕਾਰ ਕਾਲੀਆਂ ਫਿਲਮਾਂ, ਗੈਰ-ਕਾਨੂੰਨੀ ਹੂਟਰ, ਬਲੰਿਕਰ ਅਤੇ ਹੋਰ ਅਣਅਧਿਕਾਰਤ ਉਪਕਰਨ ਲਗਾਏ ਹੋਏ ਪਾਏ ਗਏ, ਉਨ੍ਹਾਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਤੋਂ ਇਲਾਵਾ ਮਾਰਕੀਟਾਂ ਵਿੱਚ ਗੁੰਡਾਗਰਦੀ ਕਰਨ ਵਾਲੇ, ਸ਼ਰਾਰਤੀ ਅਨਸਰਾਂ ਅਤੇ ਈਵ-ਟੀਜ਼ਿੰਗ ਤੇ ਤੰਗ-ਪਰੇਸ਼ਾਨ ਕਰਨ ਵਾਲੇ ਵਿਅਕਤੀਆਂ ਤੇ ਨਜ਼ਰ ਰੱਖੀ ਜਾ ਰਹੀ ਹੈ, ਤਾਂ ਜੋ ਅਜਿਹੇ ਅਨਸਰਾਂ ਨੂੰ ਕਾਬੂ ਕਰਕੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾ ਸਕੇ। ਚੈਕਿੰਗ ਦੌਰਾਨ ਜਿਨ੍ਹਾਂ ਵਾਹਨ ਚਾਲਕਾਂ ਕੋਲ ਵਾਹਨਾਂ ਦੇ ਲੋੜੀਂਦੇ ਦਸਤਾਵੇਜ਼ ਮੌਜੂਦ ਨਹੀਂ ਪਾਏ ਗਏ, ਉਨ੍ਹਾਂ ਦੇ ਵਾਹਨ ਨਿਯਮਾਂ ਅਨੁਸਾਰ ਇੰਪਾਊਂਡ ਕੀਤੇ ਜਾ ਰਹੇ ਹਨ ਅਤੇ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਵੀ ਕੀਤੇ ਜਾ ਰਹੇ ਹਨ। ਅੰਮ੍ਰਿਤਸਰ ਪੁਲਿਸ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਅਜਿਹੀਆਂ ਸਪੈਸ਼ਲ ਚੈਕਿੰਗ ਮੁਹਿੰਮਾਂ, ਸਰਪ੍ਰਾਈਜ਼ ਨਾਕਾਬੰਦੀਆਂ ਅਤੇ ਸ਼ਿਫਟਾਂ ਅਨੁਸਾਰ ਚੈਕਿੰਗ ਦੀ ਕਾਰਵਾਈ ਲਗਾਤਾਰ ਜਾਰੀ ਰਹੇਗੀ। ਇਹ ਕਾਰਵਾਈਆਂ ਸਮੇਂ-ਸਮੇਂ ਤੇ ਅਚਨਚੇਤ ਤੌਰ ਤੇ ਵੀ ਕੀਤੀਆਂ ਜਾਣਗੀਆਂ, ਤਾਂ ਜੋ ਅਪਰਾਧਿਕ ਅਤੇ ਸ਼ਰਾਰਤੀ ਅਨਸਰਾਂ ਤੇ ਪ੍ਰਭਾਵਸ਼ਾਲੀ ਢੰਗ ਨਾਲ ਨਕੇਲ ਪਾਈ ਜਾ ਸਕੇ। ਅੰਮ੍ਰਿਤਸਰ ਸਿਟੀ ਪੁਲਿਸ ਦਾ ਮੁੱਖ ਉਦੇਸ਼ ਆਮ ਜਨਤਾ ਦੀ ਸੁਰੱਖਿਆ, ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨਾ ਅਤੇ ਸ਼ਹਿਰ ਵਿੱਚ ਸੁਰੱਖਿਅਤ ਤੇ ਸ਼ਾਂਤੀਪੂਰਨ ਮਾਹੌਲ ਕਾਇਮ ਰੱਖਣਾ ਹੈ। ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਪੁਲਿਸ ਨੂੰ ਆਪਣਾ ਸਹਿਯੋਗ ਦੇਣ।