- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਥਾਣਾ ਝੰਡੇਰ ਦੇ ਅਧਿਕਾਰ ਖੇਤਰ ’ਚ ਆਉਂਦੇ ਪਿੰਡ ਖਤਰਾਏ ਕਲਾਂ ’ਚ ਖੇਤ ’ਚ ਰਸਤੇ ਦੇ ਵਿਵਾਦ ਨੂੰ ਲੈ ਕੇ ਦੋ ਧਿਰਾਂ ਦੋ ਧਿਰਾਂ ਵਿਚਕਾਰ ਭਿਆਨਕ ਝੜਪ ਹੋ ਗਈ। ਲੜਾਈ ਇਸ ਹੱਦ ਤੱਕ ਵੱਧ ਗਈ ਕਿ ਸੋਲਦੀਨ ਪਿੰਡ ਦੇ ਵਸਨੀਕ ਜਤਿੰਦਰ ਸਿੰਘ ਅਤੇ ਉਸ ਦੇ ਪੁੱਤਰ ਕੀਰਤ ਸਿੰਘ ਨੇ ਆਪਣੀ ਰਾਈਫਲ ਕੱਢ ਕੇ ਗੋਲ਼ੀਆਂ ਚਲਾ ਦਿੱਤੀਆਂ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਥਾਣਾ ਝੰਡੇਰ ਦੇ ਅਧਿਕਾਰ ਖੇਤਰ ’ਚ ਆਉਂਦੇ ਪਿੰਡ ਖਤਰਾਏ ਕਲਾਂ ’ਚ ਖੇਤ ’ਚ ਰਸਤੇ ਦੇ ਵਿਵਾਦ ਨੂੰ ਲੈ ਕੇ ਦੋ ਧਿਰਾਂ ਦੋ ਧਿਰਾਂ ਵਿਚਕਾਰ ਭਿਆਨਕ ਝੜਪ ਹੋ ਗਈ। ਲੜਾਈ ਇਸ ਹੱਦ ਤੱਕ ਵੱਧ ਗਈ ਕਿ ਸੋਲਦੀਨ ਪਿੰਡ ਦੇ ਵਸਨੀਕ ਜਤਿੰਦਰ ਸਿੰਘ ਅਤੇ ਉਸ ਦੇ ਪੁੱਤਰ ਕੀਰਤ ਸਿੰਘ ਨੇ ਆਪਣੀ ਰਾਈਫਲ ਕੱਢ ਕੇ ਗੋਲ਼ੀਆਂ ਚਲਾ ਦਿੱਤੀਆਂ। ਜਰਨੈਲ ਸਿੰਘ ਦੀ ਗੋਲ਼ੀ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋਣ ਕਾਰਨ ਹਸਪਤਾਲ ਲਿਜਾਂਦੇ ਸਮੇਂ ਰਸਤੇ ’ਚ ਦੀ ਮੌਤ ਹੋ ਗਈ।
ਵਾਰਦਾਤ ਕਰਨ ਤੋਂ ਬਾਅਦ ਦੋਵੇਂ ਮੁਲਜ਼ਮ ਮੌਕੇ ਤੋਂ ਭੱਜ ਗਏ। ਝੰਡੇਰ ਪੁਲਿਸ ਥਾਣੇ ਦੇ ਇੰਚਾਰਜ ਸਬ-ਇੰਸਪੈਕਟਰ ਸਤਨਾਮ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਭਾਲ ਜਾਰੀ ਹੈ। ਸੋਲਦੀਨ ਪਿੰਡ ਦੇ ਵਸਨੀਕ ਗਿਆਨ ਸਿੰਘ ਨੇ ਝੰਡੇਰ ਪੁਲਿਸ ਨੂੰ ਦੱਸਿਆ ਕਿ ਉਸ ਦੀ ਕੁਝ ਜ਼ਮੀਨ ਖਤਰਾਏ ਕਲਾਂ ਖੇਤਰ ’ਚ ਸਥਿਤ ਹੈ, ਜਿੱਥੇ ਮੁਲਜ਼ਮ ਜਤਿੰਦਰ ਸਿੰਘ ਦੀ ਵੀ ਜ਼ਮੀਨ ਹੈ। ਉਨ੍ਹਾਂ ਦੇ ਖੇਤਾਂ ਵਿਚਕਾਰ ਰਸਤੇ ਨੂੰ ਲੈ ਕੇ ਲੰਬੇ ਸਮੇਂ ਤੋਂ ਵਿਵਾਦ ਚੱਲ ਰਿਹਾ ਹੈ। ਮੁਲਜ਼ਮ ਧਿਰ ਪਹਿਲਾਂ ਵੀ ਇਸ ਮੁੱਦੇ ’ਤੇ ਉਸ ਨਾਲ ਵਿਵਾਦ ਕਰ ਚੁੱਕੀ ਹੈ। ਪਿੰਡ ਦੀ ਪੰਚਾਇਤ ਪਹਿਲਾਂ ਦੋਵਾਂ ਧਿਰਾਂ ਨੂੰ ਬਿਠਾ ਕੇ ਸਮਝਾ ਚੁੱਕੀ ਹੈ, ਪਰ ਜਤਿੰਦਰ ਸਿੰਘ ਤੇ ਉਸ ਦਾ ਪੁੱਤਰ ਕੀਰਤ ਸਿੰਘ ਆਪਣੀਆਂ ਹਰਕਤਾਂ ਜਾਰੀ ਰੱਖਦੇ ਹਨ।
ਗਿਆਨ ਸਿੰਘ ਨੇ ਦੱਸਿਆ ਕਿ ਮੰਗਲਵਾਰ ਸਵੇਰੇ ਉਹ ਆਪਣੇ ਪਿਤਾ ਜਰਨੈਲ ਸਿੰਘ ਨਾਲ ਖੇਤਾਂ ’ਚ ਕੰਮ ਕਰ ਰਿਹਾ ਸੀ। ਇਸ ਦੌਰਾਨ ਜਤਿੰਦਰ ਸਿੰਘ ਤੇ ਉਸ ਦਾ ਪੁੱਤਰ ਕੀਰਤ ਸਿੰਘ ਪਹੁੰਚੇ। ਪਿਓ-ਪੁੱਤਰ ਖੇਤਾਂ ’ਚੋਂ ਲੰਘਦੇ ਰਸਤੇ ਨੂੰ ਲੈ ਕੇ ਉਨ੍ਹਾਂ ਦੇ ਪਿਤਾ ਨਾਲ ਗਾਲੀ-ਗਲੋਚ ਕਰਨ ਲੱਗ ਪਏ। ਜਦੋਂ ਉਨ੍ਹਾਂ ਨੇ ਵਿਰੋਧ ਕੀਤਾ, ਤਾਂ ਮੁਲਜ਼ਮਾਂ ਨੇ ਝਗੜਾ ਸ਼ੁਰੂ ਕਰ ਦਿੱਤਾ। ਅਚਾਨਕ ਮੁਲਜ਼ਮਾਂ ਨੇ ਆਪਣੀ ਰਾਈਫਲ ਕੱਢੀ ਤੇ ਗੋਲ਼ੀਆਂ ਚਲਾ ਦਿੱਤੀਆਂ।
ਇਕ ਗੋਲ਼ੀ ਉਨ੍ਹਾਂ ਦੇ ਪਿਤਾ ਜਰਨੈਲ ਸਿੰਘ ਨੂੰ ਲੱਗੀ ਤੇ ਉਹ ਬਹੁਤ ਜ਼ਿਆਦਾ ਖੂਨ ਵਹਿਣ ਕਾਰਨ ਜ਼ਮੀਨ ’ਤੇ ਡਿੱਗ ਪਏ। ਵਾਰਦਾਤ ਕਰਨ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਭੱਜ ਗਏ। ਉਨ੍ਹਾਂ ਨੇ ਕਿਸੇ ਤਰ੍ਹਾਂ ਸਵਾਰੀ ਦਾ ਪ੍ਰਬੰਧ ਕੀਤਾ ਅਤੇ ਪਿਤਾ ਨੂੰ ਹਸਪਤਾਲ ਲੈ ਗਏ। ਹਾਲਾਂਕਿ ਉਹ ਰਸਤੇ ’ਚ ਹੀ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਦਮ ਤੋੜ ਗਏ।