- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਥਾਣਾ ਚਾਟੀਵਿੰਡ ਅਧੀਨ ਪੈਂਦੇ ਪੰਡੋਰੀ ਛੇ ਇਲਾਕੇ 'ਚ ਗੁਆਂਢੀਆਂ ਨਾਲ ਹੋਏ ਵਿਵਾਦ 'ਚ ਕੁਝ ਲੋਕਾਂ ਨੇ ਸ਼ੁੱਕਰਵਾਰ ਸ਼ਾਮ ਬਜ਼ੁਰਗ ਔਰਤ ਦਾ ਇੱਟ ਮਾਰ ਕੇ ਕਤਲ ਕਰ ਦਿੱਤਾ। ਪੁਲਿਸ ਨੇ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਥਾਣਾ ਚਾਟੀਵਿੰਡ ਅਧੀਨ ਪੈਂਦੇ ਪੰਡੋਰੀ ਛੇ ਇਲਾਕੇ 'ਚ ਗੁਆਂਢੀਆਂ ਨਾਲ ਹੋਏ ਵਿਵਾਦ 'ਚ ਕੁਝ ਲੋਕਾਂ ਨੇ ਸ਼ੁੱਕਰਵਾਰ ਸ਼ਾਮ ਬਜ਼ੁਰਗ ਔਰਤ ਦਾ ਇੱਟ ਮਾਰ ਕੇ ਕਤਲ ਕਰ ਦਿੱਤਾ। ਪੁਲਿਸ ਨੇ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ। ਥਾਣਾ ਇੰਚਾਰਜ ਇੰਸਪੈਕਟਰ ਹਰਚੰਦ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਸੁਖਦੇਵ ਸਿੰਘ ਦੀ ਸ਼ਿਕਾਇਤ 'ਤੇ ਪੁਲਿਸ ਨੇ ਕੁੰਨਣ ਸਿੰਘ, ਅਰਸ਼ਦੀਪ ਸਿੰਘ, ਸਤਨਾਮ ਸਿੰਘ ਦੀ ਪਤਨੀ ਮਨਜੀਤ ਕੌਰ ਅਤੇ ਆਕਾਸ਼ਦੀਪ ਸਿੰਘ ਖਿਲਾਫ ਕੇਸ ਦਰਜ ਕਰ ਲਿਆ ਹੈ। ਸੁਖਦੇਵ ਸਿੰਘ ਨੇ ਦੱਸਿਆ ਕਿ ਗੁਆਂਢੀ ਕੁੰਨਣ ਸਿੰਘ ਅਤੇ ਉਸ ਦਾ ਸਾਰਾ ਪਰਿਵਾਰ ਉਨ੍ਹਾਂ ਨਾਲ ਰੰਜਿਸ਼ ਰੱਖਦਾ ਹੈ। ਉਕਤ ਪਰਿਵਾਰ ਪਹਿਲਾਂ ਵੀ ਉਨ੍ਹਾਂ ਨਾਲ ਕਈ ਵਾਰ ਵਿਵਾਦ ਕਰ ਚੁੱਕਾ ਹੈ। ਸ਼ੁੱਕਰਵਾਰ ਨੂੰ ਮਨਜੀਤ ਕੌਰ ਅਤੇ ਕੁੰਨਣ ਸਿੰਘ ਉਨ੍ਹਾਂ ਨਾਲ ਗਾਲ੍ਹੀ-ਗਲੋਚ ਕਰਨੀ ਸ਼ੁਰੂ ਕਰ ਦਿੱਤਾ।
ਜਦੋਂ ਉਨ੍ਹਾਂ ਨੇ ਵਿਰੋਧ ਕੀਤਾ ਤਾਂ ਮਨਜੀਤ ਕੌਰ ਆਪਣੇ ਉਕਤ ਸਾਥੀਆਂ ਅਤੇ ਰਿਸ਼ਤੇਦਾਰਾਂ ਨੂੰ ਨਾਲ ਲੈ ਕੇ ਆਪਣੇ ਘਰ ਦੀ ਛੱਤ 'ਤੇ ਚੜ੍ਹ ਗਈ। ਮੁਲਜ਼ਮਾਂ ਨੇ ਘਰ ਦੀ ਛੱਤ ਤੋਂ ਉਨ੍ਹਾਂ ਦੇ ਘਰ ਦੇ ਅੰਦਰ ਤਾਬੜਤੋੜ ਇੱਟਾਂ ਅਤੇ ਪੱਥਰ ਚਲਾਉਣੇ ਸ਼ੁਰੂ ਕਰ ਦਿੱਤੇ। ਉਸ ਦੀ ਮਾਂ ਵੀਰ ਕੌਰ ਵਿਹੜੇ 'ਚ ਬੈਠੀ ਸੀ ਤੇ ਇੱਟ ਉਸ ਦੇ ਸਿਰ 'ਚ ਲੱਗੀ। ਉਹ ਮਾਂ ਨੂੰ ਲੈ ਕੇ ਡਾਕਟਰ ਕੋਲ ਪੁੱਜਾ ਜਿਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।