Amritsar Crime : NCB ਨੇ 9 ਕਿੱਲੋ ਹੈਰੋਇਨ ਦੀ ਖੇਪ ਸਣੇ ਤਿੰਨ ਤਸਕਰ ਕੀਤੇ ਗ੍ਰਿਫ਼ਤਾਰ, ਪੰਜ ਕਿਲੋਗ੍ਰਾਮ ਮੈਥਾਮਫੇਟਾਮਾਈਨ ਤੇ ਤਿੰਨ ਕਿੱਲੋ ਅਫੀਮ ਵੀ ਬਰਾਮਦ
ਨਾਰਕੋਟਿਕਸ ਕੰਟਰੋਲ ਬਿਊਰੋ ਨੇ ਲਗਾਤਾਰ ਦੂਜੇ ਦਿਨ ਸੋਮਵਾਰ ਨੂੰ ਤਿੰਨ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ ਕੀਤੀ। ਮੁਲਜ਼ਮਾਂ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਆਧਾਰ ’ਤੇ ਐੱਨਸੀਬੀ ਨੇ ਅੱਠ ਕਿਲੋਗ੍ਰਾਮ ਅੱਠ ਸੌ ਗ੍ਰਾਮ ਹੈਰੋਇਨ, ਪੰਜ ਕਿਲੋਗ੍ਰਾਮ ਛੇ ਸੌ ਗ੍ਰਾਮ ਮੈਥਾਮਫੇਟਾਮਾਈਨ ਅਤੇ ਤਿੰਨ ਕਿਲੋਗ੍ਰਾਮ ਅਫੀਮ ਬਰਾਮਦ ਕੀਤੀ ਅਤੇ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ।
Publish Date: Mon, 16 Feb 2026 08:00 PM (IST)
Updated Date: Mon, 16 Feb 2026 08:05 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਨਾਰਕੋਟਿਕਸ ਕੰਟਰੋਲ ਬਿਊਰੋ ਨੇ ਲਗਾਤਾਰ ਦੂਜੇ ਦਿਨ ਸੋਮਵਾਰ ਨੂੰ ਤਿੰਨ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ ਕੀਤੀ। ਮੁਲਜ਼ਮਾਂ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਆਧਾਰ ’ਤੇ ਐੱਨਸੀਬੀ ਨੇ ਅੱਠ ਕਿਲੋਗ੍ਰਾਮ ਅੱਠ ਸੌ ਗ੍ਰਾਮ ਹੈਰੋਇਨ, ਪੰਜ ਕਿਲੋਗ੍ਰਾਮ ਛੇ ਸੌ ਗ੍ਰਾਮ ਮੈਥਾਮਫੇਟਾਮਾਈਨ ਅਤੇ ਤਿੰਨ ਕਿਲੋਗ੍ਰਾਮ ਅਫੀਮ ਬਰਾਮਦ ਕੀਤੀ ਅਤੇ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ।
ਐੱਨਸੀਬੀ ਅਧਿਕਾਰੀਆਂ ਨੇ ਦੱਸਿਆ ਕਿ ਮੁੱਢਲੀ ਜਾਂਚ ਵਿਚ ਇਸ ਡਰੱਗ ਮਾਮਲੇ ਵਿਚ ਇੱਕ ਪ੍ਰਮੁੱਖ ਸਿਆਸਤਦਾਨ ਦਾ ਨਾਂ ਸਾਹਮਣੇ ਆਇਆ ਹੈ ਅਤੇ ਉਸ ਵਿਰੁੱਧ ਜਲਦੀ ਹੀ ਕਾਰਵਾਈ ਕੀਤੀ ਜਾਵੇਗੀ। ਗ੍ਰਿਫ਼ਤਾਰ ਕੀਤੇ ਗਏ ਤਿੰਨ ਮੁਲਜ਼ਮਾਂ ਵਿਚੋਂ ਇੱਕ ਦੀ ਪਛਾਣ ਜਸਪਾਲ ਸਿੰਘ ਉਰਫ ਜੱਸਾ ਵਜੋਂ ਹੋਈ ਹੈ, ਜੋ ਕਿ ਅਜਨਾਲਾ ਦਾ ਰਹਿਣ ਵਾਲਾ ਹੈ।
ਗੁਪਤ ਸੂਚਨਾ ’ਤੇ ਕਾਰਵਾਈ ਕਰਦੇ ਹੋਏ ਐੱਨਸੀਬੀ ਨੇ ਬੀਐੱਸਐੱਫ ਅਧਿਕਾਰੀਆਂ ਨਾਲ ਮਿਲ ਕੇ ਭਾਰਤ-ਪਾਕਿਸਤਾਨ ਸਰਹੱਦ ’ਤੇ ਅਟਾਰੀ ਦੇ ਨੇੜੇ ਕੱਕੜ ਅਤੇ ਪੰਡੋਰੀ ਪਿੰਡਾਂ ਦੇ ਨੇੜੇ ਜਸਪਾਲ ਸਿੰਘ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਉਨ੍ਹਾਂ ਨੇ ਅੱਠ ਕਿਲੋਗ੍ਰਾਮ ਅੱਠ ਸੌ ਗ੍ਰਾਮ ਹੈਰੋਇਨ, ਪੰਜ ਕਿਲੋਗ੍ਰਾਮ ਛੇ ਸੌ ਗ੍ਰਾਮ ਮੈਥਾਮਫੇਟਾਮਾਈਨ ਅਤੇ ਤਿੰਨ ਕਿਲੋਗ੍ਰਾਮ ਅਫੀਮ ਬਰਾਮਦ ਕੀਤੀ।
ਇਸ ਤੋਂ ਪਹਿਲਾਂ ਐਤਵਾਰ ਸ਼ਾਮ ਨੂੰ ਐੱਨਸੀਬੀ ਨੇ ਚਮਿੰਡਾ ਪਿੰਡ ਦੇ ਵਸਨੀਕ ਕਰਨਬੀਰ ਸਿੰਘ, ਬੀਰੂ ਸਿੰਘ ਅਤੇ ਬੇਬਕ ਸਿੰਘ ਦੋਵੇਂ ਸੰਸਾਰਾ ਪਿੰਡ ਦੇ ਵਸਨੀਕਾਂ ਨੂੰ ਗ੍ਰਿਫ਼ਤਾਰ ਕੀਤਾ, ਜਿਨ੍ਹਾਂ ਨੂੰ ਸਾਢੇ ਅੱਠ ਕਿਲੋਗ੍ਰਾਮ ਹੈਰੋਇਨ ਅਤੇ ਅੱਧੇ ਕਿਲੋਗ੍ਰਾਮ ਤੋਂ ਵੱਧ ਅਫੀਮ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ। ਤਿੰਨਾਂ ਮੁਲਜ਼ਮਾਂ ਨੂੰ ਸੋਮਵਾਰ ਸ਼ਾਮ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਨ੍ਹਾਂ ਨੂੰ ਚਾਰ ਦਿਨਾਂ ਦੀ ਪੁਲਿਸ ਹਿਰਾਸਤ ਵਿਚ ਭੇਜ ਦਿੱਤਾ। ਤਿੰਨਾਂ ਤੋਂ ਪੁੱਛਗਿੱਛ ਤੋਂ ਬਾਅਦ ਪੁਲਿਸ ਨੇ ਸੋਮਵਾਰ ਨੂੰ ਉਨ੍ਹਾਂ ਦੇ ਤਿੰਨ ਸਾਥੀਆਂ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕੀਤੀ।