- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਸਐੱਸਪੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਸੀਆਈਏ ਸਟਾਫ ਨੂੰ ਸੂਚਨਾ ਮਿਲੀ ਸੀ ਕਿ ਨਿਸ਼ਾਨ ਸਿੰਘ, ਹਰਮਨ ਸਿੰਘ ਵਾਸੀ ਵੱਡਾ ਭਕਨਾ ਅਤੇ ਪ੍ਰਿੰਸ ਵਾਸੀ ਜਠੌਲ ਹਥਿਆਰਾਂ ਤੇ ਹੈਰੋਇਨ ਦੀ ਖੇਪ ਨੂੰ ਅੱਗੇ ਸਪਲਾਈ ਕਰਨ ਦੀ ਤਿਆਰੀ ਵਿਚ ਹਨ। ਪੁਲਿਸ ਨੇ ਨਾਕਾਬੰਦੀ ਕਰ ਕੇ ਤਿੰਨਾਂ ਨੂੰ ਕਾਬੂ ਕੀਤਾ।

ਸਟਾਫ ਰਿਪੋਰਟਰ, ਅੰਮ੍ਰਿਤਸਰ : ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਸੀਆਈਏ ਸਟਾਫ ਨੇ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹਾਂ ਖ਼ਿਲਾਫ਼ ਕਾਰਵਾਈ ਕਰਦਿਆਂ ਸੱਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਚਾਰ ਵਿਦੇਸ਼ੀ ਪਿਸਤੌਲ, ਚਾਰ ਮੈਗਜ਼ੀਨ ਅਤੇ ਕੁੱਲ ਕਰੀਬ 1.95 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਘਰਿੰਡਾ ਅਤੇ ਹੋਰ ਥਾਣਿਆਂ ਵਿਚ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ।
ਐੱਸਐੱਸਪੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਸੀਆਈਏ ਸਟਾਫ ਨੂੰ ਸੂਚਨਾ ਮਿਲੀ ਸੀ ਕਿ ਨਿਸ਼ਾਨ ਸਿੰਘ, ਹਰਮਨ ਸਿੰਘ ਵਾਸੀ ਵੱਡਾ ਭਕਨਾ ਅਤੇ ਪ੍ਰਿੰਸ ਵਾਸੀ ਜਠੌਲ ਹਥਿਆਰਾਂ ਤੇ ਹੈਰੋਇਨ ਦੀ ਖੇਪ ਨੂੰ ਅੱਗੇ ਸਪਲਾਈ ਕਰਨ ਦੀ ਤਿਆਰੀ ਵਿਚ ਹਨ। ਪੁਲਿਸ ਨੇ ਨਾਕਾਬੰਦੀ ਕਰ ਕੇ ਤਿੰਨਾਂ ਨੂੰ ਕਾਬੂ ਕੀਤਾ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਚਾਰ ਵਿਦੇਸ਼ੀ ਪਿਸਤੌਲ, ਚਾਰ ਮੈਗਜ਼ੀਨ ਅਤੇ 547 ਗ੍ਰਾਮ ਹੈਰੋਇਨ ਬਰਾਮਦ ਹੋਈ।
ਪੁੱਛਗਿੱਛ ਦੌਰਾਨ ਪੁਲਿਸ ਮੁਤਾਬਕ ਮੁਲਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਨੇ ਪਾਕਿਸਤਾਨੀ ਤਸਕਰਾਂ ਤੋਂ ਡਰੋਨ ਰਾਹੀਂ ਇਹ ਖੇਪ ਮੰਗਵਾਈ ਸੀ। ਇਹ ਖੇਪ ਕੁਝ ਦਿਨ ਪਹਿਲਾਂ ਘਰਿੰਡਾ ਇਲਾਕੇ ਤੋਂ ਮਿਲੀ ਸੀ ਅਤੇ ਇਸ ਨੂੰ ਅੱਗੇ ਹੋਰ ਅਪਰਾਧੀਆਂ ਤੱਕ ਪਹੁੰਚਾਉਣ ਦੀ ਯੋਜਨਾ ਸੀ।
ਇਕ ਹੋਰ ਮਾਮਲੇ ਵਿਚ ਘਰਿੰਡਾ ਪੁਲਿਸ ਨੇ ਚਵਿੰਡਾ ਵਾਸੀ ਅਮਨਦੀਪ ਸਿੰਘ ਅਤੇ ਤਰਨਤਾਰਨ ਦੇ ਨੌਸ਼ਹਿਰਾ ਢਾਲਾ ਵਾਸੀ ਗੁਰਪ੍ਰੀਤ ਸਿੰਘ ਉਰਫ਼ ਗੋਪਾ ਨੂੰ ਗ੍ਰਿਫ਼ਤਾਰ ਕਰਕੇ 1 ਕਿੱਲੋ 147 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਿਸ ਅਨੁਸਾਰ ਦੋਵਾਂ ਨੇ ਪਾਕਿਸਤਾਨੀ ਤਸਕਰਾਂ ਦੇ ਇਸ਼ਾਰੇ ’ਤੇ ਨੇਸ਼ਟਾ ਪਿੰਡ ਦੇ ਇਕ ਖੇਤ ਤੋਂ ਇਹ ਖੇਪ ਚੁੱਕੀ ਸੀ।
ਤੀਜੇ ਮਾਮਲੇ ਵਿਚ ਭਿੰਡੀ ਸੈਦਾਂ ਪੁਲਿਸ ਨੇ ਤੂਤ ਪਿੰਡ ਵਾਸੀ ਸਾਹਿਬ ਸਿੰਘ ਉਰਫ਼ ਸਾਬਾ ਨੂੰ 260 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ, ਜਦਕਿ ਕੱਲੇਵਾਲ ਵਾਸੀ ਮੰਗਾ ਸਿੰਘ ਦੀ ਭਾਲ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਖਲਚੀਆਂ ਪੁਲਿਸ ਨੇ ਚੰਦਨਪ੍ਰੀਤ ਸਿੰਘ ਨੂੰ 20 ਗ੍ਰਾਮ ਹੈਰੋਇਨ ਅਤੇ 700 ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ। ਪੁਲਿਸ ਵੱਲੋਂ ਮਾਮਲਿਆਂ ਦੀ ਜਾਂਚ ਕਰਦਿਆਂ ਨਸ਼ਾ ਅਤੇ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਭਾਲ ਕੀਤੀ ਜਾ ਰਹੀ ਹੈ।