- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨੀ ਸਮੱਗਲਰਾਂ ਨਾਲ ਮਿਲ ਕੇ ਹੈਰੋਇਨ ਅਤੇ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦੇ ਸੱਤ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ਵਿਚੋਂ ਦਸ ਵਿਦੇਸ਼ੀ ਪਿਸਤੌਲ, ਇਕ ਕਿਲੋਗ੍ਰਾਮ ਅਤੇ 54 ਗ੍ਰਾਮ ਹੈਰੋਇਨ, ਸੱਤ ਮੈਗਜ਼ੀਨ, ਸੱਤ ਕਾਰਤੂਸ ਅਤੇ ਇਕ ਕਰੈਸ਼ਡ ਡਰੋਨ ਬਰਾਮਦ ਕੀਤਾ ਗਿਆ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨੀ ਸਮੱਗਲਰਾਂ ਨਾਲ ਮਿਲ ਕੇ ਹੈਰੋਇਨ ਅਤੇ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦੇ ਸੱਤ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ਵਿਚੋਂ ਦਸ ਵਿਦੇਸ਼ੀ ਪਿਸਤੌਲ, ਇਕ ਕਿਲੋਗ੍ਰਾਮ ਅਤੇ 54 ਗ੍ਰਾਮ ਹੈਰੋਇਨ, ਸੱਤ ਮੈਗਜ਼ੀਨ, ਸੱਤ ਕਾਰਤੂਸ ਅਤੇ ਇਕ ਕਰੈਸ਼ਡ ਡਰੋਨ ਬਰਾਮਦ ਕੀਤਾ ਗਿਆ।
ਸੀਪੀ ਹਰਮਨਬੀਰ ਸਿੰਘ ਗਿੱਲ ਨੇ ਸੋਮਵਾਰ ਸ਼ਾਮ ਨੂੰ ਪੁਲਿਸ ਲਾਈਨਜ਼ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਵਿਚ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ। ਹਥਿਆਰਾਂ ਨਾਲ ਫੜੇ ਗਏ ਮੁਲਜ਼ਮਾਂ ਨੇ ਆਪਣੇ ਗਿਰੋਹ ਦੇ ਹੋਰ ਮੈਂਬਰਾਂ ਨਾਲ ਅੰਮ੍ਰਿਤਸਰ ਵਿਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਯੋਜਨਾ ਬਣਾਈ ਸੀ, ਪਰ ਪੁਲਿਸ ਦੀ ਚੌਕਸੀ ਕਾਰਨ ਉਨ੍ਹਾਂ ਨੂੰ ਰੋਕ ਦਿੱਤਾ ਗਿਆ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਕੁਲਦੀਪ ਸਿੰਘ ਭੁੱਲਰ ਪਿੰਡ ਰਾਜੋਕੇ ਦਾ ਰਹਿਣ ਵਾਲਾ ਹੈ, ਜੋ ਇਸ ਸਮੇਂ ਤਰਨਤਾਰਨ ਜ਼ਿਲ੍ਹੇ ਦੇ ਖਾਲੜਾ ਥਾਣੇ ਦੇ ਅਧਿਕਾਰ ਖੇਤਰ ਅਧੀਨ ਅਤੇ ਹਾਲ ਵਾਸੀ ਗੁਮਟਾਲਾ, ਹੁਸਨਪ੍ਰੀਤ ਸਿੰਘ ਪਿੰਡ ਮਹਿਦੀਪੁਰ, ਅਹਿਮਦ ਰਾਜਾ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਤੇ ਜਗਸੀਰ ਸਿੰਘ ਉਰਫ਼ ਬੌਬੀ, ਤਾਕਛੱਤੀ ਮੁਹੱਲਾ, ਤਰਨਤਾਰਨ ਦਾ ਰਹਿਣ ਵਾਲਾ ਹੈ। ਮੁਲਜ਼ਮਾਂ ਤੋਂ ਸੱਤ ਵਿਦੇਸ਼ੀ ਪਿਸਤੌਲ ਅਤੇ ਸੱਤ ਮੈਗਜ਼ੀਨ ਬਰਾਮਦ ਕੀਤੇ ਗਏ ਹਨ। ਗਿਰੋਹ ਦੇ ਮੈਂਬਰਾਂ ਦੇ ਪਾਕਿਸਤਾਨੀ ਤਸਕਰਾਂ ਦੇ ਨਾਲ-ਨਾਲ ਕਈ ਹੋਰ ਦੇਸ਼ਾਂ ਵਿਚ ਰਹਿੰਦੇ ਗੈਂਗਸਟਰਾਂ ਨਾਲ ਵੀ ਸਬੰਧ ਹਨ। ਮੁਲਜ਼ਮ ਇਕ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ 'ਤੇ ਅੰਮ੍ਰਿਤਸਰ ਵਿਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਯੋਜਨਾ ਵੀ ਬਣਾ ਰਹੇ ਸਨ। ਮੁਲਜ਼ਮਾਂ ਦਾ ਪੁਰਾਣਾ ਅਪਰਾਧਿਕ ਰਿਕਾਰਡ ਵੀ ਹੈ, ਜਿਸ ਦੀ ਪੁਲਿਸ ਜਾਂਚ ਕਰ ਰਹੀ ਹੈ। ਸੀਪੀ ਨੇ ਦੱਸਿਆ ਕਿ ਮੁਲਜ਼ਮ ਜ਼ਿਆਦਾਤਰ ਡਕੈਤੀ ਦੀਆਂ ਘਟਨਾਵਾਂ ਵਿਚ ਸ਼ਾਮਲ ਹਨ। ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ।
ਗਿਰੋਹ ਦੇ ਹੋਰ ਮੈਂਬਰਾਂ ਦੀ ਪਛਾਣ ਅੰਮ੍ਰਿਤਸਰ ਦਿਹਾਤੀ ਦੇ ਘਰਿੰਡਾ ਥਾਣੇ ਦੇ ਅਧਿਕਾਰ ਖੇਤਰ ਅਧੀਨ ਅਟਾਰੀ ਪਿੰਡ ਦੇ ਰਹਿਣ ਵਾਲੇ ਨਵਦੀਪ ਸਿੰਘ, ਰੋੜਾਵਾਲੀ ਪਿੰਡ ਦੇ ਰਹਿਣ ਵਾਲੇ ਅਨਮੋਲਦੀਪ ਸਿੰਘ ਅਤੇ ਅੰਮ੍ਰਿਤਸਰ ਦੇ ਇਸਲਾਮਾਬਾਦ ਥਾਣੇ ਦੇ ਅਧਿਕਾਰ ਖੇਤਰ ਅਧੀਨ ਫਤਾਹਪੁਰ ਇਲਾਕੇ ਦੇ ਰਹਿਣ ਵਾਲੇ ਮਨਜਿੰਦਰ ਸਿੰਘ ਉਰਫ਼ ਮੰਗਾ ਵਜੋਂ ਹੋਈ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਤਿੰਨ ਵਿਦੇਸ਼ੀ ਪਿਸਤੌਲ, ਕਾਰਤੂਸ ਅਤੇ ਇਕ ਪਾਕਿਸਤਾਨੀ ਕਰੈਸ਼ ਡਰੋਨ ਬਰਾਮਦ ਕੀਤਾ ਗਿਆ ਹੈ। ਸੀਪੀ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਤਿੰਨਾਂ ਦਾ ਪਹਿਲਾਂ ਕੋਈ ਅਪਰਾਧਿਕ ਰਿਕਾਰਡ ਨਹੀਂ ਹੈ। ਇਸ ਦੇ ਬਾਵਜੂਦ ਪੁਲਿਸ ਸਾਰਿਆਂ ਤੋਂ ਪੁੱਛਗਿੱਛ ਕਰ ਰਹੀ ਹੈ।