- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈਐੱਸਆਈ ਹੈਂਡਲਰ ਦੇ ਇਸ਼ਾਰੇ 'ਤੇ ਪੁਲਿਸ ਇਮਾਰਤ ਅਤੇ ਪੁਲਿਸ ਮੁਲਾਜ਼ਮ 'ਤੇ ਹਮਲਾ ਕਰਨ ਜਾ ਰਹੇ ਤਿੰਨ ਗੁਰਗਿਆਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਮੁਲਜਮਾਂ ਕੋਲੋਂ ਇੱਕ ਹੈਂਡ ਗ੍ਰਨੇਡ, ਇਕ ਗਲਾਕ ਪਿਸਤੌਲ ਅਤੇ ਪੰਜ ਕਾਰਤੂਸ ਬਰਾਮਦ ਕੀਤੇ ਗਏ ਹਨ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈਐੱਸਆਈ ਹੈਂਡਲਰ ਦੇ ਇਸ਼ਾਰੇ 'ਤੇ ਪੁਲਿਸ ਇਮਾਰਤ ਅਤੇ ਪੁਲਿਸ ਮੁਲਾਜ਼ਮ 'ਤੇ ਹਮਲਾ ਕਰਨ ਜਾ ਰਹੇ ਤਿੰਨ ਗੁਰਗਿਆਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਮੁਲਜਮਾਂ ਕੋਲੋਂ ਇੱਕ ਹੈਂਡ ਗ੍ਰਨੇਡ, ਇਕ ਗਲਾਕ ਪਿਸਤੌਲ ਅਤੇ ਪੰਜ ਕਾਰਤੂਸ ਬਰਾਮਦ ਕੀਤੇ ਗਏ ਹਨ। ਥਾਣਾ ਘਰਿੰਡਾ ਦੀ ਪੁਲਿਸ ਨੇ ਤਿੰਨਾਂ ਦੋਸ਼ੀਆਂ ਖਿਲਾਫ ਕੇਸ ਦਰਜ ਕਰ ਲਿਆ ਹੈ।
ਪੁਲਿਸ ਨੇ ਫੜੇ ਗਏ ਮੁਲਜਮਾਂ ਦੀ ਪਛਾਣ ਮੋਗਾ ਜ਼ਿਲ੍ਹੇ ਦੇ ਧਰਮਕੋਟ ਸਥਿਤ ਫਤਿਹਗੜ੍ਹ ਕੋਰੋਟਾਲਾ ਨਿਵਾਸੀ ਨਵਦੀਪ ਸਿੰਘ, ਮੋਗਾ ਦੇ ਹੀ ਖਾਨਕੋਟ ਪੂਰਬੀ ਸਥਿਤ ਮੁਹੱਲਾ ਮੈਹਨੇ ਵਾਲਾ ਨਿਵਾਸੀ ਸੈਮੂਅਲ ਮਸੀਹ ਉਰਫ ਸੈਮੂ ਅਤੇ ਸੰਦੀਪ ਸਿੰਘ ਉਰਫ ਟਿੱਡੀ ਵਜੋਂ ਦੱਸੀ ਹੈ। ਪਤਾ ਲੱਗਾ ਹੈ ਕਿ ਮਾਮਲੇ ਵਿੱਚ ਦੌਲਤਪੁਰ ਨਿਵਾਸੀ ਹਰਮਨ ਨੂੰ ਗ੍ਰਿਫਤਾਰ ਕੀਤਾ ਜਾਣਾ ਬਾਕੀ ਹੈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਦੋਸ਼ੀ ਅਟਾਰੀ ਸੈਕਟਰ ਤੋਂ ਹਥਿਆਰਾਂ ਦੀ ਖੇਪ ਲੈ ਕੇ ਬਿਨਾਂ ਨੰਬਰ ਦੀ ਬਾਈਕ 'ਤੇ ਨਿਕਲ ਰਹੇ ਹਨ।
ਇਸ ਤੋਂ ਬਾਅਦ ਸਬ-ਇੰਸਪੈਕਟਰ ਰਾਜਬੀਰ ਸਿੰਘ ਦੀ ਪੁਲਿਸ ਪਾਰਟੀ ਨੇ ਉਨ੍ਹਾਂ ਨੂੰ ਘੇਰ ਕੇ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਤਿੰਨਾਂ ਦੋਸ਼ੀਆਂ ਕੋਲ ਰੱਖੇ ਇੱਕ ਬੈਗ ਵਿੱਚੋਂ ਇੱਕ ਹੈਂਡ ਗ੍ਰਨੇਡ, ਇੱਕ ਗਲਾਕ ਪਿਸਤੌਲ, ਪੰਜ ਕਾਰਤੂਸ ਬਰਾਮਦ ਕੀਤੇ ਗਏ। ਮੁਲਜਮਾਂ ਨੇ ਮੰਨਿਆ ਹੈ ਕਿ ਉਹ ਕਿਸੇ ਪੁਲਿਸ ਇਮਾਰਤ 'ਤੇ ਹੈਂਡ ਗ੍ਰਨੇਡ ਸੁੱਟਣ ਅਤੇ ਪੁਲਿਸ ਮੁਲਾਜ਼ਮ ਨੂੰ ਗੋਲੀ ਮਾਰ ਕੇ ਕਤਲ ਕਰਨ ਵਾਲੇ ਸਨ। ਪਰ ਹਾਲੇ ਤੱਕ ਉਨ੍ਹਾਂ ਨੂੰ ਅਜਿਹਾ ਕੋਈ ਸਾਫਟ ਟਾਰਗੇਟ ਨਹੀਂ ਮਿਿਲਆ ਸੀ। ਪਤਾ ਲੱਗਾ ਹੈ ਕਿ ਪੁਲਿਸ ਨੂੰ ਮੁਲਜਮਾਂ ਕੋਲੋਂ ਚਾਰ ਮੋਬਾਈਲ ਫੋਨ ਮਿਲੇ ਹਨ।
ਜਿਨ੍ਹਾਂ ਵਿੱਚੋਂ ਜ਼ਿਆਦਾਤਰ ਡਾਟਾ ਡਿਲੀਟ ਮਿਿਲਆ ਹੈ। ਜਾਂਚ ਵਿਚ ਪਤਾ ਲੱਗਾ ਹੈ ਕਿ ਉਕਤ ਹਥਿਆਰ ਪਾਕਿ ਡਰੋਨ ਰਾਹੀਂ ਭਾਰਤੀ ਹੱਦ ਵਿਚ ਸੁੱਟੇ ਗਏ ਸਨ। ਪੁਲਿਸ ਨੂੰ ਸ਼ੱਕ ਹੈ ਕਿ ਤਿੰਨੇ ਮੁਲਜਮ ਪਾਕਿਸਤਾਨ ਦੀ ਖੂਫੀਆ ਏਜੰਸੀ ਆਈਐਸਆਈ ਦੇ ਹੈਂਡਲਰ ਨਾਲ ਸਿੱਧੇ ਸੰਪਰਕ ਵਿਚ ਹਨ। ਫਿਲਹਾਲ ਪੁਲਿਸ ਸਾਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਉਕਤ ਮਾਮਲੇ ਨੂੰ ਲੈ ਕੇ ਪੁਲਿਸ ਦੇ ਵੱਡੇ ਅਫਸਰ ਜ਼ਿਆਦਾ ਨਹੀਂ ਦੱਸ ਰਹੇ। ਇੰਨਾ ਦੱਸ ਰਹੇ ਹਨ ਕਿ ਮਾਮਲਾ ਗੰਭੀਰ ਹੈ ਅਤੇ ਜਾਂਚ ਜਾਰੀ ਹੈ।