ਅੰਮ੍ਰਿਤਸਰ ’ਚ ਪ੍ਰਸ਼ਾਸਨ ਦਾ ਐਕਸ਼ਨ: ਤਿੰਨ ਨਵੀਆਂ ਅਣ-ਅਧਿਕਾਰਤ ਕਲੋਨੀਆਂ ’ਤੇ ਚੱਲਿਆ ਪੀਲਾ ਪੰਜਾ ਜ਼ਿਲ੍ਹਾ ਟਾਊਨ ਪਲਾਨਰ ਨੇ ਦੱਸਿਆ ਕਿ ਭਵਿੱਖ ਦੇ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਲਈ ਪਾਪਰਾ ਐਕਟ-1995 ਅਧੀਨ ਇਨ੍ਹਾਂ ਕਲੋਨੀਆਂ ਦੇ ਵਿਕਾਸਕਾਰਾਂ ਨੂੰ ਨੋਟਿਸ ਜਾਰੀ ਕਰਕੇ ਕੰਮ ਬੰਦ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਨੋਟਿਸਾਂ ਦੇ ਬਾਵਜੂਦ ਵਿਕਾਸ ਕਾਰਜ ਜਾਰੀ ਰੱਖੇ ਜਾਣ ਕਾਰਨ 3 ਜੁਲਾਈ 2026 ਨੂੰ ਡੈਮੋਲੀਸ਼ਨ ਦੇ ਹੁਕਮ ਜਾਰੀ ਕੀਤੇ ਗਏ, ਜਿਨ੍ਹਾਂ ਦੀ ਪਾਲਣਾ ਕਰਦਿਆਂ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ।
Publish Date: Tue, 07 Jul 2026 03:01 PM (IST)
Updated Date: Tue, 07 Jul 2026 03:04 PM (IST)
ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ । ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਅੰਮ੍ਰਿਤਸਰ ਵਿਕਾਸ ਅਥਾਰਟੀ (ਏ.ਡੀ.ਏ.) ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ ਅਤੇ ਵਧੀਕ ਮੁੱਖ ਪ੍ਰਸ਼ਾਸਕ ਇਨਾਯਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਏ.ਡੀ.ਏ. ਦੇ ਜ਼ਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਵਿੰਗ ਵੱਲੋਂ ਥਾਣਾ ਕੰਬੋ ਦੀ ਪੁਲਿਸ ਦੀ ਮੌਜੂਦਗੀ ਵਿੱਚ ਤਿੰਨ ਨਵੀਆਂ ਵਿਕਸਿਤ ਹੋ ਰਹੀਆਂ ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ।
ਇਹ ਕਾਰਵਾਈ ਪਿੰਡ ਕੰਬੋ (ਰਾਮਤੀਰਥ ਰੋਡ), ਪਿੰਡ ਖੈਰਾਬਾਦ (ਮੀਰਾਂਕੋਟ ਚੌਂਕ ਤੋਂ ਰਾਮਤੀਰਥ ਰੋਡ, ਵੈਲਕਮ ਸਿਟੀ ਦੇ ਨਾਲ) ਅਤੇ ਪਿੰਡ ਦਾਲਮ (ਅਜਨਾਲਾ ਰੋਡ) ਵਿਖੇ ਵਿਕਸਿਤ ਕੀਤੀਆਂ ਜਾ ਰਹੀਆਂ ਅਣ-ਅਧਿਕਾਰਤ ਕਲੋਨੀਆਂ ਵਿੱਚ ਕੀਤੀ ਗਈ, ਜਿੱਥੇ ਗੈਰ-ਕਾਨੂੰਨੀ ਵਿਕਾਸ ਕਾਰਜਾਂ ਨੂੰ ਢਾਹ ਦਿੱਤਾ ਗਿਆ।
ਜ਼ਿਲ੍ਹਾ ਟਾਊਨ ਪਲਾਨਰ ਨੇ ਦੱਸਿਆ ਕਿ ਭਵਿੱਖ ਦੇ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਲਈ ਪਾਪਰਾ ਐਕਟ-1995 ਅਧੀਨ ਇਨ੍ਹਾਂ ਕਲੋਨੀਆਂ ਦੇ ਵਿਕਾਸਕਾਰਾਂ ਨੂੰ ਨੋਟਿਸ ਜਾਰੀ ਕਰਕੇ ਕੰਮ ਬੰਦ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਨੋਟਿਸਾਂ ਦੇ ਬਾਵਜੂਦ ਵਿਕਾਸ ਕਾਰਜ ਜਾਰੀ ਰੱਖੇ ਜਾਣ ਕਾਰਨ 3 ਜੁਲਾਈ 2026 ਨੂੰ ਡੈਮੋਲੀਸ਼ਨ ਦੇ ਹੁਕਮ ਜਾਰੀ ਕੀਤੇ ਗਏ, ਜਿਨ੍ਹਾਂ ਦੀ ਪਾਲਣਾ ਕਰਦਿਆਂ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ।
ਉਨ੍ਹਾਂ ਦੱਸਿਆ ਕਿ ਪਿੰਡ ਕੰਬੋ ਵਿਖੇ ਸਥਿਤ ਅਣ-ਅਧਿਕਾਰਤ ਕਲੋਨੀ ਵਿਰੁੱਧ ਪਹਿਲਾਂ ਵੀ 10 ਅਕਤੂਬਰ 2025 ਨੂੰ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਜਾ ਚੁੱਕੀ ਹੈ ਅਤੇ ਪੁਲਿਸ ਵਿਭਾਗ ਨੂੰ ਕਾਨੂੰਨੀ ਕਾਰਵਾਈ ਲਈ ਲਿਖਿਆ ਗਿਆ ਸੀ। ਇਸੇ ਤਰ੍ਹਾਂ ਪਿੰਡ ਦਾਲਮ ਵਿਖੇ ਸਥਿਤ ਕਲੋਨੀ ਵਿਰੁੱਧ 12 ਜੂਨ 2026 ਨੂੰ ਵੀ ਡੈਮੋਲੀਸ਼ਨ ਕੀਤੀ ਗਈ ਸੀ, ਪਰ ਕਲੋਨੀ ਵਿਕਾਸਕਾਰਾਂ ਵੱਲੋਂ ਦੁਬਾਰਾ ਗੈਰ-ਕਾਨੂੰਨੀ ਵਿਕਾਸ ਸ਼ੁਰੂ ਕਰ ਦਿੱਤਾ ਗਿਆ, ਜਿਸ ਕਾਰਨ ਨਵੇਂ ਕੀਤੇ ਗਏ ਵਿਕਾਸ ਕਾਰਜਾਂ ਨੂੰ ਮੁੜ ਢਾਹ ਦਿੱਤਾ ਗਿਆ।