ਅੰਮਿ੍ਤਪਾਲ ਸਿੰਘ, ਅੰਮਿ੍ਤਸਰ : ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਰਕਾਰੀ ਜਾਇਦਾਦਾਂ ਦੇ ਨਜਾਇਜ਼ ਕਬਜ਼ਿਆਂ ਨੂੰ ਛੁਡਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਕੇਵਲ ਆਮ ਲੋਕਾਂ ਤੀਕ ਸੀਮਤ ਹੈ। ਇਹ ਵੱਡੇ ਲੋਕਾਂ ਨੂੰ ਅਜੇ ਤੀਕ ਹੱਥ ਹੱਥ ਨਹੀਂ ਪਾ ਰਹੀ। ਇਨਾਂ੍ਹ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਪ੍ਰਰੈਸ ਨੂੰ ਜਾਰੀ ਬਿਆਨ ਵਿਚ ਅੰਮਿ੍ਤਸਰ ਵਿਕਾਸ ਮੰਚ(ਰਜਿ.) ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਕਿਹਾ ਕਿ ਉਨਾਂ੍ਹ ਮਹਾਰਾਜਾ ਰਣਜੀਤ ਸਿੰਘ ਦੀ ਗਰਮੀਆਂ ਦੀ ਰਾਜਧਾਨੀ ਇਤਿਹਾਸਕ ਰਾਮਬਾਗ ਨੂੰ ਵੀ ਨਾਜਾਇਜ਼ ਕਬਜ਼ਿਆਂ ਤੋਂ ਛੁਟਕਾਰਾ ਦਿਵਾਉਣ ਲਈ 7 ਮਈ 2022 ਨੂੰ ਇਕ ਈ ਮੇਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪਿੰ੍ਸੀਪਲ ਸਕੱਤਰ ਸਥਾਨਕ ਸਰਕਾਰ ਵਿਵੇਕ ਪ੍ਰਤਾਪ ਸਿੰਘ ਆਈਏਐੱਸ, ਮੇਅਰ ਕਰਮਜੀਤ ਸਿੰਘ ਰਿੰਟੂ , ਡਿਪਟੀ ਕਮਿਸ਼ਨਰ ਹਰਪ੍ਰਰੀਤ ਸਿੰਘ ਸੂਦਨ ਭੇਜੀ ਸੀ ਕਿ ਭਾਰਤ ਦੇ ਰਾਸ਼ਟਰਪਤੀ ਅਤੇ ਪੰਜਾਬ ਦੇ ਗਵਰਨਰ ਦਰਮਿਆਨ 4 ਦਸੰਬਰ 2018 ਨੂੰ ਹੋਏ ਸਮਝੋਤੇ ਅਧੀਨ ਇਸ ਬਾਗ ਵਿਚੋਂ ਮਹਾਰਾਜਾ ਰਣਜੀਤ ਸਿੰਘ ਵਲੋਂ ਉਸਾਰੀਆਂ ਇਮਾਰਤਾਂ ਨੂੰ ਛੱਡ ਕੇ ਬਾਕੀ ਉਸਾਰੀਆਂ ਜਿਨਾਂ੍ਹ ਵਿਚ ਨਗਰ ਨਿਗਮ ਦਾ ਐੱਸਡੀਓ ਦਫ਼ਤਰ, ਖਾਣ ਪੀਣ ਵਾਲਾ ਖੋਖਾ, ਲਾਅਨ ਟੈਨਿਸ ਤੇ ਸਕੇਟਿੰਗ ਰਿੰਕ ਆਦਿ ਸ਼ਾਮਲ ਹਨ ਢਾਹੁੰਣੀਆਂ ਹਨ , ਜੋ ਨਹੀਂ ਢਾਈਆਂ ਗਈਆਂ। ਬਾਗ਼ ਅੰਦਰ ਸ਼ਰਾਬ ਦੀ ਵਰਤੋਂ ਕਰਨ ਅਤੇ ਹੋਰ ਵਪਾਰਕ ਕੰਮ ਕਰਨ ਦੀ ਮਨਾਹੀ ਕੀਤੀ ਗਈ ਹੈ ਜੋ ਅਜੇ ਵੀ ਜਾਰੀ ਹੈ।

ਸਮਝੌਤੇ ਵਿਚ ਬਾਗ਼ ਅੰਦਰ ਚਾਰ ਪਹੀਆ ਗੱਡੀਆਂ ਤੇ ਭਾਰੀ ਗੱਡੀਆਂ ਦੇ ਦਾਖ਼ਲੇ ਦੀ ਮਨਾਹੀ ਕੀਤੀ ਗਈ ਹੈ, ਜਿਸ ਦੀ ਵੀ ਪਾਲਣਾ ਨਹੀਂ ਹੋ ਰਹੀ।ਜਿੱਥੋਂ ਤੀਕ ਕਲੱਬਾਂ ਦੀ ਲੀਜ਼ ਦਾ ਸਬੰਧ ਹੈ, ਇਸ ਬਾਰੇ ਕਿਹਾ ਗਿਆ ਹੈ ਕਿ ਜੇ ਕਲੱਬਾਂ ਵਾਲੇ ਨਜਾਇਜ਼ ਉਸਾਰੀਆਂ ਢਾਹ ਦੇਂਦੇ ਹਨ ਤੇ ਸ਼ਰਾਬ ਦੀ ਵਰਤੋਂ ਨਹੀਂ ਕਰਦੇ ਤਾਂ ਇਨਾਂ੍ਹ ਦੀ ਲੀਜ਼ ਵੱਧ ਤੋਂ ਵੱਧ ਪੰਜ ਸਾਲ ਵਧਾਈ ਜਾਵੇਗੀ। ਇਸ ਸਮੇਂ ਦੌਰਾਨ ਨਗਰ ਨਿਗਮ ਕਲੱਬਾਂ ਨੂੰ ਪੜਾਅਵਾਰ ਇੱਥੋਂ ਕਿਸੇ ਹੋਰ ਢੁਕਵੀਂ ਜਗਾਹ ਜਿੱਥੇ ਉਹ ਠੀਕ ਸਮਝੇ ਤਬਦੀਲ ਕਰੇਗਾ ਤੇ ਸਮੁਚੇ ਸਮਾਰਕ ਦਾ ਕਬਜਾ ਚੰਗੇ ਪ੍ਰਬੰਧ ਲਈ ਪੁਰਾਤਿਤਵ ਵਿਭਾਗ ਨੂੰ ਦੇ ਦੇਵੇਗਾ। ਇਸ ਸਮਝੌਤੇ ਨੂੰ ਹੋਇਆਂ ਤਕਰੀਬਨ 4 ਸਾਲ ਹੋ ਗਏ ਹਨ ਲੇਕਿਨ ਨਗਰ ਨਿਗਮ,ਅੰਮਿ੍ਤਸਰ ਨੇ ਬਣਦੀ ਕਾਰਵਾਈ ਨਹੀਂ ਕੀਤੀ। ਇਸ ਤਰਾਂ੍ਹ ਇਹ ਅਧਿਕਾਰੀ ਭਾਰਤ ਦੇ ਰਾਸ਼ਟਰਪਤੀ ਅਤੇ ਗਵਰਨਰ ਪੰਜਾਬ ਦੇ ਹੁਕਮਾਂ ਨੂੰ ਟਿੱਚ ਸਮਝ ਰਹੇ ਹਨ। ਮੰਚ ਆਗੂ ਨੇ ਸਾਬਕਾ ਆਈ ਪੀ ਐਸ ਤੇ ਮੌਜੂਦਾ ਵਧਾਇਕ ਡਾ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਦਖਲ ਮੰਗਿਆ, ਜਿਨ੍ਹਾਂ ਦੇ ਇਲਾਕੇ ਵਿਚ ਇਹ ਬਾਗ਼ ਆਉਂਦਾ ਹੈ।