ਅਮਨਦੀਪ ਸਿੰਘ, ਅੰਮਿ੍ਤਸਰ : ਕਈ ਕੌਮੀ, ਰਾਜ ਤੇ ਜ਼ਿਲ੍ਹਾ ਪੱਧਰੀ ਐਥਲੀਟ ਪੈਦਾ ਕਰਨ ਅਤੇ ਖਿਡਾਰੀਆਂ ਨੂੰ ਪ੍ਰਮੋਟ ਕਰਨ ਵਾਲੀ ਪੰਜਾਬ ਦੀ ਨਾਮਵਰ ਖੇਡ ਸੰਸਥਾ ਸਰਹੱਦ-ਏ-ਪੰਜਾਬ ਖੇਡ ਕਲੱਬ ਅੰਮਿ੍ਤਸਰ ਵੱਲੋਂ ਅੱਜ ਅੰਤਰਰਾਸ਼ਟਰੀ ਓਲੰਪਿਕ ਦਿਵਸ ਮੌਕੇ ਸਾਦੇ ਤੇ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਬਾਸਕਿਟਬਾਲ ਦੇ ਇੰਟਰਨੈਸ਼ਨਲ ਖਿਡਾਰੀ ਤੇ ਅਰਜੁਨਾ ਐਵਾਰਡੀ ਪਰਮਿੰਦਰ ਸਿੰਘ ਭੰਡਾਲ (ਡੀਸੀਪੀ ਲਾਅ ਐਂਡ ਆਰਡਰ ਅੰਮਿ੍ਤਸਰ ਪੁਲਿਸ) ਨੂੰ ਉਚੇਚੇ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਦਵੇਸਰ ਕੰਸਲਟੈਂਟਸ ਦੇ ਐੱਮਡੀ ਤੇ ਪ੍ਰਸਿੱਧ ਖੇਡ ਪੋ੍ਮਟਰ ਹਰਦੇਸ਼ ਕੁਮਾਰ ਸ਼ਰਮਾ, ਬਲਜਿੰਦਰ ਸਿੰਘ ਮੱਟੂ ਵੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ। ਇਸ ਮੌਕੇ ਪ੍ਰਸਿੱਧ ਖੇਡ ਪੋ੍ਮੋਟਰ ਅਤੇ ਸਰਹੱਦ-ਏ-ਪੰਜਾਬ ਖੇਡ ਕਲੱਬ ਅੰਮਿ੍ਤਸਰ ਦੇ ਪ੍ਰਧਾਨ ਗੁਰਿੰਦਰ ਸਿੰਘ ਮੱਟੂ ਨੇ ਅੱਜ ਦੇ ਦਿਨ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ 23 ਜੁਲਾਈ 1894 ਨੂੰ ਪੈਰਿਸ ਵਿਖੇ ਕੌਮਾਂਤਰੀ ਉਲੰਪਿਕ ਕਮੇਟੀ ਦਾ ਗਠਨ ਕੀਤਾ ਗਿਆ ਅਤੇ ਜਿਸਦੇ ਨਤੀਜਿਆਂ ਸਦਕਾ 1896 ਵਿਚ ਉਲੰਪਿਕ ਖੇਡਾਂ ਨੂੰ ਮੁੜ ਪਹਿਚਾਣ ਮਿਲੀ ਤੇ ਮੁੜ ਤੋਂ ਇਹਨਾਂ ਖੇਡਾਂ ਨੂੰ ਯੂਨਾਨ ਦੇਸ਼ ਵਿਚ ਹੀ ਸ਼ੁਰੂ ਕੀਤਾ ਗਿਆ। ਸੋ 23 ਜੂਨ ਉਹ ਦਿਹਾੜਾ ਖੇਡਾਂ ਲਈ ਬਹੁਤ ਅਹਿਮ ਮੰਨਿਆ ਗਿਆ ਜਿਸ ਦਿਨ ਦੁਨੀਆ ਦੀਆਂ ਸਰਵੋਤਮ ਖੇਡਾਂ ਉਲੰਪਿਕ ਖੇਡਾਂ ਨੂੰ ਸ਼ੁਰੂ ਕਰਵਾਉਣ ਲਈ ਅੰਤਰਰਾਸ਼ਟਰੀ ਕਮੇਟੀ ਦਾ ਗਠਨ ਹੋਇਆ ਸੀ। ਇਸ ਮੌਕੇ ਡੀਸੀਪੀ ਪਰਮਿੰਦਰ ਸਿੰਘ ਭੰਡਾਲ ਨੇ ਕਲੱਬ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਦੇ ਦਿਨ ਨੂੰ ਕੌਮਾਂਤਰੀ ਪੱਧਰ 'ਤੇ ਮਨਾਉਣ ਦੀ ਲੋੜ ਹੈ ਅਤੇ ਸਰਹੱਦ-ਏ-ਪੰਜਾਬ ਸਪੋਰਟਸ ਕਲੱਬ ਵੱਲੋਂ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਇਸ ਮੌਕੇ ਰੀਡਰ ਕੰਵਲਜੀਤ ਸਿੰਘ, ਅਮਨਦੀਪ ਸਿੰਘ ਅਤੇ ਕੇਐੱਸ ਵਾਲੀਆ ਤੇ ਉਚੇਚੇ ਤੌਰ 'ਤੇ ਮੌਜੂਦ ਸੀ।